ਨਾਭਾ: ਕਿਸਾਨ ਅਤੇ ਆੜ੍ਹਤੀਏ ਦਾ ਨਹੁੰ ਮਾਸ ਦਾ ਰਿਸ਼ਤਾ ਹੁਣ ਕੇਂਦਰ ਦੇ ਅੱਖਾਂ ਦੇ ’ਚ ਰੜਕਣ ਲੱਗ ਪਿਆ ਹੈ ਤੇ ਕੇਂਦਰ ਇਸ ਰਿਸ਼ਤੇ ਨੂੰ ਖ਼ਤਮ ਕਰਨ ਲਈ ਕੋਝੀਆਂ ਚਾਲਾਂ ’ਤੇ ਉੱਤਰ ਆਈ ਹੈ। ਕੇਂਦਰੀ ਖ਼ਰੀਦ ਏਜੰਸੀ ਐੱਫ.ਸੀ.ਆਈ ਨੇ ਨਵਾਂ ਫਰਮਾਨ ਜਾਰੀ ਕਰਦਿਆਂ ਕਿਸਾਨਾਂ ਦੀ ਫ਼ਸਲ ਦੀ ਸਿੱਧੀ ਅਦਾਇਗੀ ਕਿਸਾਨਾਂ ਦੇ ਖਾਤੇ ਜਮ੍ਹਾਂ ਕਰਾਉਣ ਦਾ ਫਰਮਾਨ ਸੁਣਾਇਆ ਹੈ। ਜਿਸ ਦੇ ਤਹਿਤ ਸੂਬੇ ਭਰ ਦੇ ਵਿੱਚ ਕਿਸਾਨਾਂ ਦੇ ਵੱਲੋਂ ਐਫ.ਸੀ.ਆਈ ਦੇ ਗੋਦਾਮਾਂ ਦੇ ਬਾਹਰ ਧਰਨੇ ਦਿੱਤੇ ਜਾ ਰਹੇ ਹਨ। ਜਿਸ ਤਹਿਤ ਨਾਭਾ 'ਚ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵੱਲੋਂ ਐਫ.ਸੀ.ਆਈ ਗੁਦਾਮਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਹ ਵੀ ਪੜੋ: ਅਕਾਲੀਆਂ ਨੇ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਵਿਰੁੱਧ ਕੱਢੀ ਭੜਾਸ
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਹਰਮੇਲ ਸਿੰਘ ਤੁੰਗਾ ਅਤੇ ਮਹਿਲਾ ਕਿਸਾਨ ਨੇ ਕਿਹਾ ਕਿ ਕੇਂਦਰ ਸਰਕਾਰ ਨਵੇਂ ਨਵੇਂ ਫ਼ੁਰਮਾਨ ਲਿਆ ਕੇ ਕਿਸਾਨਾਂ ਨੂੰ ਬਰਬਾਦ ਕਰਨਾ ਚਾਹੁੰਦੀ ਹੈ। ਜੋ ਕਿ ਕਿਸਾਨ ਹਰ ਹਾਲਤ ਦੇ ਵਿੱਚ ਇਸ ਨੂੰ ਲਾਗੂ ਨਹੀਂ ਹੋਣ ਦੇਣਗੇ। ਉਹਨਾਂ ਨੇ ਕਿਹਾ ਕਿ ਕੈਪਟਨ ਸਰਕਾਰ ’ਤੇ ਵੀ ਬਿਲਕੁਲ ਭਰੋਸਾ ਨਹੀਂ ਹੈ ਕਿਉਂਕਿ ਕੈਪਟਨ ਸਰਕਾਰ ਦੀ ਕਹਿਣੀ ਅਤੇ ਕਰਨੀ ਵਿੱਚ ਬਹੁਤ ਫ਼ਰਕ ਹੈ ਤੇ ਕੈਪਟਨ ਅਮਰਿੰਦਰ ਸਿੰਘ ਨਰਿੰਦਰ ਮੋਦੀ ਦੇ ਨਾਲ ਮਿਲਿਆ ਹੋਇਆ।
ਇਹ ਵੀ ਪੜੋ: ਕਿਸਾਨ ਮੋਰਚੇ 'ਚ ਆਏ ਕਿਸੇ ਸ਼ਖ਼ਸ ਨੂੰ ਪੁਲਿਸ ਹੱਥ ਨਹੀਂ ਲਾ ਸਕਦੀ- ਰੁਲਦੂ ਸਿੰਘ ਮਾਨਸਾ