ਪਟਿਆਲਾ: ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਪਿਛਲੇ ਛੇ ਮਹੀਨਿਆਂ ਤੋਂ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਹੋਏ ਹਨ। ਜਿਸ ਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚਾ ਵਲੋਂ 26 May ਨੂੰ Black Day ਵਜੋਂ ਮਨਾਉਣ ਦੀ ਗੱਲ ਕੀਤੀ ਗਈ ਸੀ। ਇਸ ਦੇ ਚੱਲਦਿਆਂ ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਵੀ ਕਿਸਾਨਾਂ ਵਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਦਿਆਂ ਕਾਲੇ ਦਿਨ ਵਜੋਂ ਮਨਾਇਆ ਜਾ ਰਿਹਾ ਹੈ।
ਇਸ ਸਬੰਧੀ ਕਿਸਾਨ ਆਗੂਆਂ ਦਾ ਕਹਿਣਾ ਕਿ ਜਦੋਂ ਤੱਕ ਕੇਂਦਰ ਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ, ਉਦੋਂ ਤੱਕ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਦੇ ਚੱਲਦਿਆਂ ਆਪਣੀ ਜਿੱਦ 'ਤੇ ਅੜੀ ਹੋਈ ਹੈ। ਇਸ ਦੇ ਚੱਲਦਿਆਂ ਵਿਰੋਧ ਵਜੋਂ ਪਟਿਅਲਾ 'ਚ ਕਿਸਾਨਾਂ ਵਲੋਂ ਟਰੈਕਟਰ 'ਤੇ ਕਾਲੀਆਂ ਝੰਡੀਆਂ ਲਾ ਰੋਸ ਮਾਰਚ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਕਿ ਕੇਂਦਰ ਸਰਕਾਰ ਨੂੰ ਆਪਣੀ ਜਿੱਦ ਛੱਡਦਿਆਂ ਕਿਸਾਨਾਂ ਦੀ ਗੱਲ 'ਤੇ ਧਿਆਨ ਦੇਣਾ ਚਾਹੀਦਾ ਹੈ ਅਤੇ ਕਾਨੂੰਨ ਰੱਦ ਕਰਨੇ ਚਾਹੀਦੇ ਹਨ।
ਇਹ ਵੀ ਪੜ੍ਹੋ:26 ਮਈ ਕਾਲਾ ਦਿਨ: ਜਲੰਧਰ ’ਚ ਕਿਸਾਨਾਂ ਨੇ ਕੀਤਾ ਅਰਥੀ ਫੂਕ ਮੁਜਹਾਰਾ