ਪਟਿਆਲਾ : ਸ਼ਹਿਰ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਮੈਡੀਕਲ ਵਿਦਿਆਰਥੀਆਂ ਅਤੇ ਡਾਕਟਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਹਸਪਤਾਲ ਦੇ ਸੁਰੱਖਿਆ ਪ੍ਰਬੰਧਾਂ ਉੱਤੇ ਸਵਾਲ ਚੁੱਕੇ।
ਜਾਣਕਾਰੀ ਮੁਤਾਬਕ ਬੀਤੇ ਦਿਨੀ ਰਾਤ ਵੇਲੇ ਐਮਰਜੈਂਸੀ ਵਿੱਚ ਮੌਜੂਦ ਇੱਕ ਡਾਕਟਰ ਉੱਤੇ ਇੱਕ ਮਰੀਜ਼ ਨੇ ਚਾਕੂ ਨਾਲ ਹਮਲਾ ਕੀਤਾ ਸੀ। ਪ੍ਰਦਰਸ਼ਨਕਾਰੀਆਂ ਨੇ ਡਾਕਟਰ ਉੱਪਰ ਹਮਲਾ ਕਰਨ ਵਾਲੇ ਮੁਲਜ਼ਮਾਂ ਉੱਤੇ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਇਥੇ ਡਾਕਟਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹਿਆ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਹਸਪਤਾਲ ਦੇ ਸੁਰੱਖਿਆ ਪ੍ਰਬੰਧਾਂ ਉੱਤੇ ਸਵਾਲ ਚੁੱਕੇ ਹਨ।
ਹਮਲੇ ਬਾਰੇ ਦੱਸਦੇ ਹੋਏ ਪੀੜਤ ਡਾਕਟਰ ਸੌਰਵ ਨੇ ਦੱਸਿਆ ਕਿ ਸ਼ਾਮ ਨੂੰ ਇੱਕ ਮਰੀਜ਼ ਇਲਾਜ ਕਰਾਉਣ ਲਈ ਆਇਆ ਸੀ ਅਤੇ ਉਨ੍ਹਾਂ ਨੇ ਚੈੱਕਅਪ ਦੀ ਗੱਲ ਆਖੀ। ਇਸੇ ਦਰਮਿਆਨ ਮਰੀਜ਼ ਡਾਕਟਰ ਨਾਲ ਬਹਿਸ ਕਰਨ ਲਗ ਪਿਆ। ਮਰੀਜ਼ ਕੁੱਝ ਸਮੇਂ ਲਈ ਅਚਾਨਕ ਬਾਹਰ ਜਾ ਕੇ ਵਾਪਸ ਮੁੜਿਆ ਅਤੇ ਉਸ ਨੇ ਉਨ੍ਹਾਂ 'ਤੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਡਾਕਟਰ ਲੋਕਾਂ ਦੀਆਂ ਜਾਨਾਂ ਬਚਾਉਂਦੇ ਹਨ ਪਰ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਵੱਧ ਗਿਆ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਡਾਕਟਰਾਂ ਦੀ ਸੁਰੱਖਿਆ ਦੀ ਮੰਗ ਕੀਤੀ ਹੈ।
ਹੋਰ ਪੜ੍ਹੋ: ਸਿਟੀ ਸੈਂਟਰ ਕੇਸ ਦਾ ਫ਼ੈਸਲਾ ਸੱਚ ਦੀ ਜਿੱਤ: ਕੈਪਟਨ
ਪੁਲਿਸ ਵੱਲੋਂ ਪੀੜਤ ਡਾਕਟਰ ਦੀ ਸ਼ਿਕਾਇਤ ਦੇ ਆਧਾਰ 'ਤੇ ਹਮਲਾਵਰ ਉਪਰ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ।