ਪਟਿਆਲਾ: ਜਿਥੇ ਪੂਰੇ ਪੰਜਾਬ ਭਰ 'ਚ ਪਨਬੱਸ ਪੰਜਾਬ ਰੋਡਵੇਜ ਅਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮਾਂ ਨੇ 3 ਦਿਨਾਂ ਦੀ ਹੜਤਾਲ ਕੀਤੀ ਹੋਈ ਹੈ।ਉਥੇ ਹੀ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕਰਨ ਦੀ ਤਿਆਰੀ ਵੀ ਕੀਤੀ ਗਈ। ਜਿੱਥੇ ਹਜ਼ਾਰਾਂ ਦੀ ਗਿਣਤੀ 'ਚ ਮੁਲਾਜ਼ਮਾਂ ਨੂੰ ਰੋਕਣ ਲਈ ਪੁਲਿਸ ਬਲ ਤੈਨਾਤ ਕੀਤਾ ਗਿਆ।
ਇਸ ਮੌਕੇ 'ਤੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੂੰ ਪ੍ਰਸ਼ਾਸਨ ਵਲੋਂ ਇੱਕ ਜੁਲਾਈ ਦੀ ਚੰਡੀਗੜ੍ਹ ਵਿਖੇ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ। ਜਿਸ 'ਚ ਮੁਲਾਜ਼ਮਾਂ ਵਲੋਂ ਆਪਣੇ ਤੀਜੇ ਦਿਨ ਦੀ ਹੜਤਾਲ ਨੂੰ ਖ਼ਤਮ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ ਅਤੇ ਨਾਲ ਹੀ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਕੋਈ ਹੱਲ ਨਾ ਨਿਕਲਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਕਿ ਸਰਕਾਰ ਵਲੋਂ ਹਰ ਵਾਰ ਉਨ੍ਹਾਂ ਨੂੰ ਲਾਰੇ ਲਗਾਏ ਜਾਂਦੇ ਹਨ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ 1 ਜੁਲਾਈ ਨੂੰ ਚੰਡੀਗੜ੍ਹ 'ਚ ਮੀਟਿਮਗ ਦਾ ਸੱਦਾ ਉਨ੍ਹਾਂ ਨੂੰ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਜੇਕਰ ਸਰਕਾਰ ਵਲੋਂ ਉਨ੍ਹਾਂ ਨੂੰ ਪੱਕਿਆਂ ਨਾ ਕਤਿਾ ਗਿਆ ਤਾਂ ਉਨ੍ਹਾਂ ਵਲੋਂ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਡਰੋਨਾਂ ਦੀ ਗਤੀਵਿਧੀਆਂ ਦੇ ਚੱਲਦਿਆਂ ਡੀਜੀਪੀ ਪੰਜਾਬ ਨੇ ਕੀਤੀ ਸਮੀਖਿਆ ਮੀਟਿੰਗ