ਪਟਿਆਲਾ: ਵਿਧਾਇਕ ਮਦਨ ਲਾਲ ਜਲਾਲਪੁਰ ਨੇ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਦੇ ਇਲਜ਼ਾਮਾਂ ਦਾ ਜਵਾਬ ਦਿੰਦੇ ਹੋਏ ਇੱਕ ਪ੍ਰੈਸ ਕਾਨਫਰੰਸ ਕੀਤੀ। ਵਿਧਾਇਕ ਨੇ ਕਿਹਾ ਕਿ ਵਿਰੋਧੀ ਪਾਰਟੀ ਦਾ ਕੰਮ ਦੀ ਇਲਜ਼ਾਮ ਲਾਣਾ ਹੈ। ਉਨ੍ਹਾਂ ਕਿਹਾ ਕਿ ਸਾਡਾ ਤਾਂ 50 ਫੀਸਦੀ ਹੀ ਕੰਟਰੋਲ ਹੈ ਪਰ ਬਾਕੀ ਦਾ 50 ਫੀਸਦੀ ਕੰਟਰੋਲ ਤਾਂ ਅੱਜ ਵੀ ਸਾਬਕਾ ਸਰਕਾਰ ਦਾ ਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਬੰਦੇ ਹੀ ਸ਼ਰਾਬ ਵੇਚਦੇ ਹਨ ਤੇ 10 ਸਾਲ ਇਨ੍ਹਾਂ ਲੋਕਾਂ ਨੇ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ 'ਤੇ ਲੱਗੇ ਸਾਰੇ ਇਲਜ਼ਾਮ ਝੂੱਠੇ ਹਨ।
ਜ਼ਿਕਰਯੋਗ ਹੈ ਕਿ ਘਨੌਰ ਰਾਜਪੁਰਾ ਬਾਰਡਰ 'ਚ ਕੁੱਝ ਦਿਨ ਪਹਿਲਾਂ ਪੁਲਿਸ ਵੱਲੋਂ ਛਾਪੇਮਾਰੀ ਮਾਰ ਕੇ ਇੱਕ ਨਕਲੀ ਸ਼ਰਾਬ ਫੈਕਟਰੀ ਦਾ ਪਰਦਾਫਾਸ਼ ਕੀਤਾ ਗਿਆ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਮੌਕੇ 'ਤੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਅਕਾਲੀ ਦਲ ਦੇ ਆਗੂਆਂ ਨੇ ਕਾਂਗਰਸ ਵਿਧਾਇਕ ਮਦਨ ਲਾਲ ਜਲਾਲਪੁਰ 'ਤੇ ਕਈ ਨਿਸ਼ਾਨੇ ਵਿੰਨ੍ਹੇ ਸਨ।