ਪਟਿਆਲਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਗ੍ਰਿਫਤਾਰ ਸ਼ਾਰਪ ਸ਼ੂਟਰ ਦੀਪਕ ਮੁੰਡੀ ਅਤੇ ਉਸ ਦੇ ਦੋ ਹੋਰ ਗੈਂਗਸਟਰਾਂ ਸਾਥੀਆਂ ਨੂੰ ਰਾਜਪੁਰਾ ਵਿਖੇ ਰੱਖਿਆ ਗਿਆ ਹੈ। ਉਨ੍ਹਾਂ ਤੋਂ ਪੁੱਛਗਿੱਛ ਕਰਨ ਦੇ ਲਈ ਪੰਜਾਬ ਦੇ ਡੀਜੀਪੀ ਅਤੇ ਨਾਲ ਹੀ ਮੁੰਬਈ ਪੁਲਿਸ ਵੀ ਪਹੁੰਚੀ। ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਸਲਮਾਨ ਖਾਨ ਦੀ ਹੱਤਿਆ ਦੀ ਸਾਜਿਸ਼ ਸਬੰਧੀ ਖੁਲਾਸਾ ਕਰਨ ਤੋਂ ਬਾਅਦ ਮੁੰਬਈ ਪੁਲਿਸ ਦੀ ਟੀਮ ਜਾਂਚ ਦੇ ਲਈ ਪੰਜਾਬ ਪਹੁੰਚੀ ਸੀ।
ਹਾਲ ਹੀ 'ਚ ਗ੍ਰਿਫਤਾਰ ਕੀਤੇ ਗਏ ਸ਼ਾਰਪ ਸ਼ੂਟਰ ਦੀਪਕ ਮੁੰਡੀ ਅਤੇ ਕਪਿਲ ਪੰਡਿਤ ਤੋਂ ਸਲਮਾਨ ਖਾਨ ਦੀ ਰੇਕੀ ਨੂੰ ਲੈ ਕੇ ਕੀਤੇ ਗਏ ਖੁਲਾਸਿਆਂ ਦੇ ਸਬੰਧ 'ਚ ਪੁੱਛਗਿੱਛ ਕੀਤੀ ਜਾਵੇਗੀ। ਇਹ ਦੋਵੇਂ ਗੈਂਗਸਟਰ ਇਸ ਸਮੇਂ ਪਟਿਆਲਾ ਦੇ ਰਾਜਪੁਰਾ ਸਥਿਤ ਸੀਆਈਏ ਸਟਾਫ਼ ਦੇ ਦਫ਼ਤਰ ਵਿੱਚ ਪੰਜਾਬ ਪੁਲੀਸ ਦੇ ਰਿਮਾਂਡ ’ਤੇ ਹਨ।
ਦੱਸ ਦਈਏ ਕਿ ਇਨ੍ਹਾਂ ਦੋਵਾਂ ਗੈਂਗਸਟਰਾਂ ਨੇ ਰਿਮਾਂਡ ਦੌਰਾਨ ਪੰਜਾਬ ਪੁਲਿਸ ਨੂੰ ਦੱਸਿਆ ਹੈ ਕਿ ਲਾਰੈਂਸ ਬਿਸ਼ਨੋਈ ਦੇ ਕਹਿਣ 'ਤੇ ਇਹ ਲੋਕ ਕਰੀਬ ਡੇਢ ਮਹੀਨੇ ਤੱਕ ਮੁੰਬਈ 'ਚ ਸਲਮਾਨ ਖਾਨ ਦੇ ਪਨਵੇਲ ਫਾਰਮ ਹਾਊਸ 'ਤੇ ਰਹੇ ਪਰ ਉਨ੍ਹਾਂ ਨੂੰ ਸਲਮਾਨ ਖਾਨ ਨੂੰ ਮਾਰਨ ਦਾ ਮੌਕਾ ਨਹੀਂ ਮਿਲਿਆ।
ਸਲਮਾਨ ਖਾਨ ਨਾਲ ਜੁੜੇ ਪੂਰੇ ਖੁਲਾਸੇ ਅਤੇ ਸਲਮਾਨ ਖਾਨ ਦੀ ਹੱਤਿਆ ਦੀ ਸਾਜਿਸ਼ ਦੀ ਜਾਂਚ ਲਈ ਮੁੰਬਈ ਪੁਲਿਸ ਦੀ ਟੀਮ ਪੰਜਾਬ ਪਹੁੰਚ ਗਈ ਹੈ।
ਇਹ ਵੀ ਪੜੋ: ਗੈਂਗਸਟਰ ਮਨੀ ਰਈਆ ਦੀ ਪਤਨੀ ਹਰਪ੍ਰੀਤ ਕੌਰ ਆਈ ਮੀਡੀਆ ਦੇ ਸਾਹਮਣੇ