ETV Bharat / city

ਨਾਭਾ ਦੇ ਵਾਰਡ ਨੰਬਰ 10 ਤੋਂ ਕਾਂਗਰਸੀ ਉਮੀਦਵਾਰ ਰਜਨੀਸ਼ ਕੁਮਾਰ ਸ਼ੈਂਟੀ ਬਣੇ ਨਿਰਵਿਰੋਧ ਜੇਤੂ - ਰਜਨੀਸ਼ ਕੁਮਾਰ ਸ਼ੈਂਟੀ ਬਣੇ ਨਿਰਵਿਰੋਧ ਜੇਤੂ

ਪੰਜਾਬ 'ਚ 14 ਫਰਵਰੀ ਨੂੰ ਨਗਰ ਪੰਚਾਇਤ ਤੇ ਨਗਰ ਕੌਂਸਲ ਚੋਣਾਂ ਹੋਣ ਜਾ ਰਹੀਆਂ ਹਨ। ਇਸ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜਾਰੀ ਹੈ। ਨਗਰ ਕੌਂਸਲ ਚੋਣਾਂ ਨੂੰ ਲੈ ਕੇ ਜਿਥੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਜਾਰੀ ਹੈ। ਉਥੇ ਹੀ ਨਾਭਾ ਦੇ ਵਾਰਡ ਨੰਬਰ 10 ਤੋਂ ਕਾਂਗਰਸੀ ਉਮੀਦਵਾਰ ਰਜਨੀਸ਼ ਕੁਮਾਰ ਸ਼ੈਂਟੀ ਨਿਰਵਿਰੋਧ ਜੇਤੂ ਰਹੇ ਹਨ।

ਰਜਨੀਸ਼ ਕੁਮਾਰ ਸ਼ੈਂਟੀ ਬਣੇ ਨਿਰਵਿਰੋਧ ਜੇਤੂ
ਰਜਨੀਸ਼ ਕੁਮਾਰ ਸ਼ੈਂਟੀ ਬਣੇ ਨਿਰਵਿਰੋਧ ਜੇਤੂ
author img

By

Published : Feb 5, 2021, 4:08 PM IST

ਪਟਿਆਲਾ :14 ਫਰਵਰੀ ਨੂੰ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਹੋਣ ਜਾ ਰਹੀ ਹੈ। ਇਸ ਨੂੰ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜਾਰੀ ਹੈ। ਜਿਥੇ ਵੱਖ-ਵੱਖ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਭਰਨ ਮਗਰੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ, ਉਥੇ ਹੀ ਨਾਭਾ ਦੇ ਵਾਰਡ ਨੰਬਰ 10 ਤੋਂ ਕਾਂਗਰਸੀ ਉਮੀਦਵਾਰ ਰਜਨੀਸ਼ ਕੁਮਾਰ ਸ਼ੈਂਟੀ ਨਿਰਵਿਰੋਧ ਜੇਤੂ ਰਹੇ ਹਨ। ਕਿਉਂਕਿ ਉਨ੍ਹਾਂ ਦੇ ਮੁਕਾਬਲੇ ਕਿਸੇ ਵੀ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਨਹੀਂ ਭਰੇ।

ਰਜਨੀਸ਼ ਕੁਮਾਰ ਸ਼ੈਂਟੀ ਬਣੇ ਨਿਰਵਿਰੋਧ ਜੇਤੂ

ਇਸ ਮੌਕੇ ਸਥਾਨਕ ਵਾਸੀਆਂ ਨੇ ਕਿਹਾ ਕਿ ਤੇ ਕਾਂਗਰਸੀ ਵਰਕਰਾਂ 'ਚ ਖੁਸ਼ੀ ਤੇ ਜਸ਼ਨ ਦਾ ਮਾਹੌਲ ਵੇਖਣ ਨੂੰ ਮਿਲਿਆ। ਇਸ ਮੌਕੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਸਥਾਨਕ ਲੋਕਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਪੰਜਾਬ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਸਲਾਹਕਾਰ ਚਰਨਜੀਤ ਬਾਤਿਸ਼ ਨੇ ਕਿਹਾ ਕਿ ਇਹ ਕਾਂਗਰਸ ਪਾਰਟੀ ਦੀ ਬਹੁਤ ਵੱਡੀ ਜਿੱਤ ਹੋਈ ਹੈ। ਨਾਭਾ ਦੇ 23 ਵਾਰਡਾਂ ਦੀ ਸਾਰੀਆਂ ਹੀ ਸੀਟਾਂ 'ਤੇ ਕਾਂਗਰਸ ਪਾਰਟੀ ਦੀ ਜਿੱਤ ਦਾ ਦਾਅਵਾ ਕੀਤਾ। ਉਨ੍ਹਾਂ ਵਿਰੋਧੀ ਪਾਰਟੀਆਂ ਵੱਲੋਂ ਕਾਂਗਰਸ ਉੱਤੇ ਝੂਠੇ ਦੋਸ਼ ਲਾਏ ਜਾਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 10 ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਵੀ ਰਜਨੀਸ਼ ਕੁਮਾਰ ਸ਼ੈਂਟੀ ਦੇ ਹੱਕ 'ਚ ਹਨ ਸਾਨੂੰ ਬਹੁਤ ਖੁਸ਼ੀ ਹੈl

ਸਥਾਨਕ ਲੋਕਾਂ ਨੇ ਕਿਹਾ ਕਿ ਰਨਜੀਸ਼ ਕੁਮਾਰ ਨੇ ਪਹਿਲਾਂ ਤੋਂ ਹੀ ਬਤੌਰ ਸਮਾਜ ਸੇਵੀ ਇਲਾਕੇ ਦੇ ਕੰਮ ਕਰਵਾਉਂਦੇ ਰਹੇ ਹਨ। ਉਨ੍ਹਾਂ ਦੇ ਵਾਰਡ 'ਚ ਲਗਭਗ ਸਾਰੇ ਹੀ ਕੰਮ ਮੁਕੰਮਲ ਕਰ ਲਏ ਗਏ ਹਨ। ਜਿਸ ਦੇ ਚਲਦੇ ਰਜਨੀਸ਼ ਕੁਮਾਰ ਸ਼ੈਂਟੀ ਦੇ ਖਿਲਾਫ ਕਿਸੇ ਹੋਰ ਪਾਰਟੀ ਦੇ ਉਮੀਦਵਾਰ ਨੇ ਵੀ ਆਪਣੇ ਨਾਮਜ਼ਦਗੀ ਪੱਤਰ ਨਹੀਂ ਭਰੇ। ਉਨ੍ਹਾਂ ਕਿਹਾ ਕਿ ਵਾਰਡ ਵਾਸੀਆਂ ਨੂੰ ਜੋ ਵੀ ਸਮੱਸਿਆਵਾਂ ਲੋਕਾਂ ਆਉਣਗੀਆਂ। ਉਸ ਸਬੰਧੀ ਨਵੇਂ ਚੁਣੇ ਗਏ ਕੌਂਸਲਰ ਨੂੰ ਉਸ ਬਾਰੇ ਦੱਸ ਦਿੱਤਾ ਜਾਵੇਗਾ।

ਉਥੇ ਹੀ ਦੂਜੇ ਪਾਸੇ ਨਿਰਵਿਰੋਧ ਜੇਤੂ ਰਹੇ ਰਜਨੀਸ਼ ਕੁਮਾਰ ਸ਼ੈਂਟੀ ਦੇ ਨੇ ਕਿਹਾ ਕਿ ਉਨ੍ਹਾਂ ਦੇ ਵਾਰਡ 'ਚ ਕਾਂਗਰਸ ਸਰਕਾਰ ਵੱਲੋਂ ਸਾਰੇ ਵਿਕਾਸ ਕਾਰਜ ਮੁਕੰਮਲ ਕਰ ਲਏ ਗਏ ਹਨ। ਜੇਕਰ ਅੱਗੇ ਵਾਰਡ ਵਾਸੀਆਂ ਨੂੰ ਕੋਈ ਸਮੱਸਿਆ ਆਵੇਗੀ ਤਾਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਰਹਿਣਗੇ। ਉਨ੍ਹਾਂ ਸ਼ਹਿਰ ਵਾਸੀਆਂ ਤੇ ਵਾਰਡ ਵਾਸੀਆਂ ਨੂੰ ਧੰਨਵਾਦ ਦਿੱਤਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.