ਪਟਿਆਲਾ: ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਵੱਲੋਂ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ 424 ਪ੍ਰਕਾਸ਼ ਪੁਰਬ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਤੇ ਬ੍ਰਹਮ ਗਿਆਨੀ ਸੰਤ ਬਾਬਾ ਕਰਤਾਰ ਸਿੰਘ ਜੀ ਭੈਰੋਮਾਜਰੇ ਵਾਲਿਆਂ ਦੀ ਪ੍ਰੇਰਨਾ ਸਦਕਾ ਮਹਾਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਨਵੀਨ ਸਿੰਘ ਸਭਾ ਤੋਂ ਆਰੰਭ ਕੀਤਾ ਗਿਆ
ਪੰਜ ਪਿਆਰੀਆ ਦੀ ਅਗਵਾਈ ਵਿਚ ਇਸ ਨਗਰ ਕੀਰਤਨ ਦੀ ਅਰਬਤਾ ਕੀਤੀ ਗਈ ਇਸ ਮੌਕੇ ਚੜ੍ਹਦੀਕਲਾ ਦੇ ਚੈਅਰਮੈਨ ਸਰਦਾਰ ਜਗਜੀਤ ਸਿੰਘ ਦਰਦੀ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਰਦਾਰ ਜਗਜੀਤ ਸਿੰਘ ਦਰਦੀ ਦਾ ਸਨਮਾਨ ਕੀਤਾ ਗਿਆ। ਇਹ ਨਗਰ ਕੀਰਤਨ ਪਟਿਆਲਾ ਦੇ ਵੱਖ ਵੱਖ ਸ਼ਹਿਰਾਂ ਤੋਂ ਹੋਂਦਾ ਹੋਈਆਂ ਨਵੀਨ ਸਿੰਘ ਸਭਾ ਸਮਾਪਤ ਹੋਵੇਗਾ। ਇਸ ਨਗਰ ਕੀਰਤਨ ਵਿੱਚ ਵਿਸ਼ੇਸ਼ ਤੌਰ ਤੇ ਹਾਥੀ, ਊਠ, ਘੋੜੇ ਸਵਾਰ ਸ਼ਾਮਲ ਹੋਵੇ।