ETV Bharat / city

ਕਾਨੂੰਨ ਵਿਵਸਥਾ ਨੂੰ ਲੈ ਕੇ ਸਿੱਧੂ ਘੇਰੀ ਮਾਨ ਸਰਕਾਰ, ਕਿਹਾ- 20 ਦਿਨਾਂ ਵਿੱਚ ਹੋਏ 25 ਕਤਲ

ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਸ ਕਤਲ ਨੂੰ ਅੰਜਾਮ ਦੇਣ ਵਾਲਾ ਅਜੇ ਪੁਲਿਸ ਤੋਂ ਫ਼ਰਾਰ ਹੈ ਪਰ ਅਸੀਂ ਤਿੰਨ ਦਿਨ ਦਾ ਸਮਾਂ ਦੇ ਰਹੇ ਹਾਂ ਜੇਕਰ 3 ਦਿਨਾਂ ਦੇ ਅੰਦਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ।

ਕਾਨੂੰਨ ਵਿਵਸਥਾ ਨੂੰ ਲੈ ਕੇ ਸਿੱਧੂ ਘੇਰੀ ਮਾਨ ਸਰਕਾਰ

author img

By

Published : Apr 8, 2022, 12:11 PM IST

Updated : Apr 8, 2022, 1:01 PM IST

ਪਟਿਆਲਾ: ਪੰਜਾਬ ਵਿੱਚ ਨਵੀਂ ਸਰਕਾਰ ਨਵੀਂਆਂ ਉਮੰਗਾਂ ਨਾਲ ਮੈਦਾਨ ਵਿੱਚ ਉਤਰੀ ਅਤੇ ਆਉਂਦੇ ਹੀ ਮੁੱਖ ਮੰਤਰੀ ਮਾਨ ਨੇ ਕਈ ਤਰ੍ਹਾਂ ਦੇ ਐਲਾਨ ਵੀ ਕਰ ਦਿੱਤੇ ਹਨ, ਪਰ ਬੀਤੇ ਸਮੇਂ ਵਿੱਚ ਜੋ ਸ਼ਰ੍ਹੇਆਮ ਕਾਤਲਾਂ ਦੀ ਖੇਡ ਖੇਡੀ ਜਾ ਰਹੀ ਹੈ ਉਸ ਗੱਲ ਨੂੰ ਲੈ ਕੇ ਹਰ ਕੋਈ ਆਪ ਸਰਕਾਰ 'ਤੇ ਸਵਾਲ ਚੁੱਕ ਰਿਹਾ ਹੈ, ਇਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੀ ਚੁੱਪ ਨਹੀਂ ਹਨ ਉਹ ਵੀ ਲਗਾਤਾਰ ਆਪ ਸਰਕਾਰ 'ਤੇ ਸਵਾਲ ਖੜ੍ਹੇ ਕਰ ਰਹੀਆਂ ਹਨ। ਜ਼ਿਕਰਯੋਗ ਹੈ ਕਿ ਪਟਿਆਲਾ ਸ਼ਹਿਰ 'ਚ ਬੀਤੇ ਦਿਨ ਦੋਹਰੇ ਕਤਲ ਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਹੋ ਰਹੇ ਹਨ।

ਜਾਣੋ ਪੂਰੇ ਮਾਮਲੇ ਬਾਰੇ: ਪੰਜਾਬੀ ਯੂਨੀਵਰਸਿਟੀ ਨੇੜੇ ਇੱਕ ਕਬੱਡੀ ਖਿਡਾਰੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਜਦਕਿ ਦੂਜੇ ਨੂੰ ਚਾਕੂ ਮਾਰ ਕੇ ਮਾਰ ਦਿੱਤਾ ਗਿਆ। ਇਸ ਮਾਮਲੇ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵੱਲੋਂ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ। ਮ੍ਰਿਤਕ ਕਬੱਡੀ ਖਿਡਾਰੀ ਧਰਮਿੰਦਰ ਸਿੰਘ ਦੌਣ ਕਲਾਂ ਦਾ ਰਹਿਣ ਵਾਲਾ ਸੀ। ਧਰਮਿੰਦਰ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਘਰ 'ਚ ਸੋਗ ਦੀ ਲਹਿਰ ਫੈਲ ਗਈ ਹੈ।

ਕਾਨੂੰਨ ਵਿਵਸਥਾ ਨੂੰ ਲੈ ਕੇ ਸਿੱਧੂ ਘੇਰੀ ਮਾਨ ਸਰਕਾਰ

ਮਾਮਲੇ 'ਤੇ ਸਿਆਸੀ ਪ੍ਰਤੀਕਰਮ: ਉੱਥੇ ਹੀ ਇਸ ਮਾਮਲੇ ਤੋਂ ਬਾਅਦ ਹੁਣ ਸਿਆਸੀ ਗਰਮਾ-ਗਰਮੀ ਵੀ ਤੇਜ਼ ਹੋ ਗਈ ਹੈ। ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕਈ ਕਾਂਗਰਸੀ ਵਰਕਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਸ ਕਤਲ ਨੂੰ ਅੰਜਾਮ ਦੇਣ ਵਾਲਾ ਅਜੇ ਪੁਲਿਸ ਤੋਂ ਫ਼ਰਾਰ ਹੈ ਪਰ ਅਸੀਂ ਤਿੰਨ ਦਿਨ ਦਾ ਸਮਾਂ ਦੇ ਰਹੇ ਹਾਂ ਜੇਕਰ 3 ਦਿਨਾਂ ਦੇ ਅੰਦਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ।

ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਆਪ ਸਰਕਾਰ ਸੂਬੇ ਵਿੱਚ ਇਹ ਕਹਿ ਕੇ ਆਈ ਸੀ ਕਿ ਪੰਜਾਬ ਦੇ ਨੌਜਵਾਨ ਬਾਹਰ ਨਹੀਂ ਜਾਣ ਦੇਣੇ ਸਗੋਂ ਇਥੇ ਹੀ ਉਹਨਾਂ ਲਈ ਰੁਜ਼ਗਾਰ ਪੈਦਾ ਕੀਤਾ ਜਾਵੇਗਾ। ਪਰ ਤੁਸੀਂ ਇਹ ਦੱਸੋ ਕਿ ਸੂਬੇ ਵਿੱਚ 20 ਦਿਨਾਂ ਵਿੱਚ 25 ਕਤਲ ਹੋ ਜਾਂਦੇ ਹਨ ਤਾਂ ਕਿਸ ਦਾ ਇਸ ਤਰ੍ਹਾਂ ਦੇ ਮਾਹੌਲ ਵਿੱਚ ਰਹਿਣ ਨੂੰ ਦਿਲ ਕਰੇਗਾ। ਉਹਨਾਂ ਨੇ ਕਿਹਾ ਕਿ ਇਹ ਬਦਲਾ ਹੈ? ਦੂਜੇ ਪਾਸੇ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ।

ਮਨਜਿੰਦਰ ਸਿਰਸਾ ਨੇ ਵੀ ਪੰਜਾਬ ਸਰਕਾਰ ਨੂੰ ਘੇਰਿਆ: ਬੀਤੇ ਦਿਨ ਭਾਜਪਾ ਆਗੂ ਮਨਜਿੰਦਰ ਸਿੰਘ ਨੇ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ। ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕੀਤਾ ਕਿ ਪਿਛਲੇ 21 ਦਿਨਾਂ ਵਿੱਚ ਪੰਜਾਬ ਵਿੱਚ 19 ਅਤੇ ਪਟਿਆਲਾ ਵਿੱਚ 2 ਕਤਲ ਹੋਏ ਹਨ। ਪੰਜਾਬ ਦੀ ਸ਼ਾਂਤੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਦੀ ਲੋੜ ਹੈ।

ਐਂਟੀ ਗੈਂਗਸਟਰ ਟਾਸਕ ਫੋਰਸ: ਜ਼ਿਕਰਯੋਗ ਹੈ ਕਿ ਇਹਨਾਂ ਵੱਧਦੀਆਂ ਵਾਰਦਾਤਾਂ ਕਾਰਨ ਆਮ ਲੋਕਾਂ ਵਿੱਚ ਵੀ ਚਿੰਤਾ ਅਤੇ ਖੌਫ਼ ਪੈਦਾ ਕਰ ਦਿੰਦੀਆਂ ਹਨ। ਇਥੇ ਇਹ ਦੱਸਣਯੋਗ ਹੈ ਕਿ ਮਾਨ ਸਰਕਾਰ ਨੇ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਚੰਡੀਗੜ੍ਹ ਵਿੱਚ ਸਮੂਹ ਐਸਐਸਪੀਜ਼ ਨਾਲ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਅਪਰਾਧ, ਡਰੱਗ ਅਤੇ ਮਾਫੀਆ ਨੂੰ ਨੱਥ ਪਾਉਣ ਅਤੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਤਰੀਕਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ।

ਮੀਟਿੰਗ 'ਚ ਮੁੱਖ ਮੰਤਰੀ ਨੇ ਗੈਂਗਸਟਰਾਂ ਨੂੰ ਲੈ ਕੇ ਵੱਡਾ ਆਦੇਸ਼ ਦਿੱਤਾ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਗੈਂਗਸਟਰਾਂ ਅਤੇ ਗੈਂਗ ਵਾਰ ਨੂੰ ਰੋਕਣ ਲਈ ‘ਐਂਟੀ ਗੈਂਗਸਟਰ ਟਾਸਕ ਫੋਰਸ’ (Anti-Gangster Task Force) ਦਾ ਗਠਨ ਕੀਤਾ। ਮਾਨ ਨੇ ਕਿਹਾ ਕਿ ਗੈਂਗਸਟਰ ਵਿਰੋਧੀ ਟਾਸਕ ਫੋਰਸ ਦੀ ਅਗਵਾਈ ਏਡੀਜੀਪੀ ਰੈਂਕ ਦੇ ਅਧਿਕਾਰੀ ਕਰਨਗੇ। ਇਹ ਐਂਟੀ ਗੈਂਗਸਟਰ ਟਾਸਕ ਫੋਰਸ ਗੈਂਗਸਟਰਾਂ ਦੀ ਹਰਕਤ 'ਤੇ ਤਿੱਖੀ ਨਜ਼ਰ ਰੱਖੇਗੀ। ਟਾਸਕ ਫੋਰਸ ਨੂੰ ਗੈਂਗਸਟਰਾਂ ਨੂੰ ਲੋੜ ਪੈਣ 'ਤੇ ਕਾਬੂ ਕਰਨ ਦਾ ਕੰਮ ਸੌਂਪਿਆ ਜਾਵੇਗਾ।

ਪਰ ਇਥੇ ਬੇਰੋਕ ਵੱਧ ਰਹੀਆਂ ਵਾਰਦਤਾਂ ਕਾਰਨ ਪੰਜਾਬ ਸਰਕਾਰ ਸਵਾਲਾਂ ਹੇਠਾਂ ਆ ਰਹੀ ਹੈ। ਹੁਣ ਦੇਖਣਾ ਹੋਵੇਗਾ ਕਿ ਸਰਕਾਰ ਇਹਨਾਂ ਨੂੰ ਕਾਬੂ ਕਰਨ ਲਈ ਅਗਲੀ ਨੀਤੀ ਕੀ ਹੋਵੇਗੀ।

ਇਹ ਵੀ ਪੜ੍ਹੋ: ਜੇਲ੍ਹ ਅੰਦਰ ਨਸ਼ਾ ਸਪਲਾਈ ਕਰਨ ਵਾਲਾ ਜੇਲ੍ਹ ਗਾਰਡ ਕਾਬੂ, ਦੇਖੋ ਵੀਡੀਓ

Last Updated : Apr 8, 2022, 1:01 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.