ਪਟਿਆਲਾ: ਪੰਜਾਬ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਪਟਿਆਲਾ ਸ਼ਿਫਟ ਹੋਣ ਦੇ ਕਿਆਸ ਲਾਏ ਜਾ ਰਹੇ ਹਨ। ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਪਟਿਆਲੇ ਵਿੱਖੇ ਜੱਦੀ ਕੋਠੀ ਦੇ ਅੰਦਰ ਕੁੱਝ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਜਿਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ ਸਿੱਧੂ ਪਟਿਆਲਾ ਸ਼ਿਫਟ ਹੋ ਕੇ ਕੈਪਟਨ ਨੂੰ ਸਿੱਧੀ ਚਣੌਤੀ ਦੇਣ ਦੀ ਤਿਆਰੀ ਕਰ ਰਹੇ ਹਨ। ਹਾਲਾਂਕਿ ਨਵਜੋਤ ਸਿੱਧੂ ਨੇ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਤੋਂ ਹੀ ਮੀਡੀਆ ਤੋਂ ਦੂਰੀ ਬਣਾਈ ਹੋਈ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਸਿੱਧੂ ਵੱਲੋਂ ਅਮ੍ਰਿੰਤਸਰ ਵਿਖੇ ਕਾਂਗਰਸ ਦੇ ਕੌਂਸਲਰਾਂ ਨਾਲ ਬੈਠਕ ਕਰਕੇ ਉਨ੍ਹਾਂ ਨੂੰ ਵਿਕਾਸ ਕਾਰਜ ਲਈ ਹਿਦਾਇਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ ਸਿੱਧੂ ਕਾਂਗਰਸ ਵਿੱਚ ਹੀ ਬਣੇ ਰਹਿਣਗੇ, ਪਰ ਸਿੱਧੂ ਦੀ ਚੁੱਪੀ ਟੁੱਟਣ ਤੋਂ ਬਾਅਦ ਹੀ ਅਸਲੀਅਤ ਦਾ ਪਤਾ ਚਲ ਪਾਵੇਗਾ।
ਇਹ ਵੀ ਪੜੋ: ਅਸਤੀਫ਼ੇ ਤੋਂ ਬਾਅਦ ਐਕਸ਼ਨ ਮੋਡ 'ਚ ਸਿੱਧੂ, ਦੂਸਰੇ ਦਿਨ ਵੀ ਕੌਂਸਲਰਾਂ ਨਾਲ ਕੀਤੀ ਮੀਟਿੰਗ
ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਮਤਭੇਦ ਇੰਨੇ ਜ਼ਿਆਦਾ ਵੱਧ ਗਏ ਸਨ ਕਿ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਮੰਤਰੀ ਦੇ ਅਹੁਦਾ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਸਿੱਧੂ ਨੇ ਚੰਡੀਗੜ੍ਹ ਵਿਖੇ ਮਿਲੀ ਸਰਕਾਰੀ ਕੋਠੀ ਵੀ ਖਾਲੀ ਕਰ ਦਿੱਤੀ।