ਪਟਿਆਲਾ: ਸ਼ਹਿਰ ਵਿੱਚ ਸੰਸਦ ਮੈਂਬਰ ਪਰਨੀਤ ਕੌਰ ਵੱਲੋਂ ਵੱਡੀ ਗਿਣਤੀ ਚ ਮਹਿਲਾਵਾਂ ਦੇ ਨਾਲ ਮਿਲ ਕੇ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਹਿਲਾਵਾਂ ਵਾਲੇ ਵਾਅਦੇ ’ਤੇ ਭਗਵੰਤ ਮਾਨ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਦੱਸ ਦਈਏ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਨੇ ਮਹਿਲਾਵਾਂ ਦੇ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੇ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1 ਹਜ਼ਾਰ ਰੁਪਏ ਦਿੱਤਾ ਜਾਵੇਗਾ ਪਰ ਇਹ ਵਾਅਦਾ ਹਾਲੇ ਤੱਕ ਪੂਰਾ ਨਹੀਂ ਹੋਇਆ ਜਿਸ ਦੇ ਚੱਲਦੇ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ।
ਦੱਸ ਦਈਏ ਕਿ ਪਟਿਆਲਾ ਵਿੱਚ ਪਰਨੀਤ ਕੌਰ ਨੇ ਭਗਵੰਤ ਮਾਨ ਸਰਕਾਰ ਦੇ ਖਿਲਾਫ ਰੋਸ ਮਾਰਚ ਵੀ ਕੱਢਿਆ। ਇਸ ਪ੍ਰਦਰਸ਼ਨ ਦੇ ਵਿੱਚ ਵੱਡੀ ਗਿਣਤੀ ਚ ਜ਼ਿਲ੍ਹੇ ਦੀ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ ਅਤੇ ਜੰਮ ਕੇ ਭਗਵੰਤ ਮਾਨ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਦੌਰਾਨ ਪਰਨੀਤ ਕੌਰ ਨੇ ਕਿਹਾ ਕਿ ਅਸੀਂ ਭਗਵੰਤ ਮਾਨ ਨੂੰ ਕਹਿੰਦੇ ਹਾਂ ਕਿ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਹਿਲਾਵਾਂ ਨੂੰ ਦਿਓ ਅਤੇ ਕਦੋਂ ਦੇਵੋਗੇ ਇਹ ਵੀ ਦੱਸੋ। ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਇਨਸਾਫ ਦੀ ਮੰਗ ਨੂੰ ਲੈ ਕੇ ਰੋਸ ਮਾਰਚ ਕੀਤਾ ਜਾ ਰਿਹਾ ਹੈ ਤਾਂ ਉਸ ਨੂੰ ਲੈ ਕੇ ਕਿਹਾ ਕਿ ਇਹ ਸਭ ਕੁਝ ਪੁਲਿਸ ਦਾ ਮਾਮਲਾ ਹੈ ਪੁਲਿਸ ਜਾਂਚ ਕਰ ਰਹੀ ਹੈ ਕੋਸ਼ਿਸ਼ ਕਰ ਰਹੀ ਹੈ ਪਰ ਜਿਨ੍ਹਾਂ ਮਾਂ-ਬਾਪ ਤੋਂ ਜਵਾਨ ਪੁੱਤ ਖੋਇਆ ਜਾਵੇ, ਉਨ੍ਹਾਂ ਨੂੰ ਠੇਸ ਜਰੂਰ ਪਹੁੰਚਦੀ ਹੈ ਅਤੇ ਉਹ ਇਸ ਕਰਕੇ ਹੀ ਅੱਜ ਜਲਦੀ ਤੋਂ ਜਲਦੀ ਇਨਸਾਫ਼ ਦੀ ਮੰਗ ਕਰ ਰਹੇ ਹਨ।
ਸੰਸਦ ਮੈਂਬਰ ਪਰਨੀਤ ਕੌਰ ਨੇ ਅੱਗੇ ਕਿਹਾ ਕਿ ਸਰਕਾਰ ਨੇ ਹੁਣ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਜਿਸ ਤਰ੍ਹਾਂ ਸਰਕਾਰ ਚੱਲ ਰਹੀ ਹੈ ਸਾਨੂੰ ਨਹੀਂ ਲੱਗਦਾ ਕਿ ਕੋਈ ਵਾਅਦਾ ਪੂਰਾ ਹੋਵੇਗਾ। ਉਨ੍ਹਾਂ ਦੱਸਿਆ ਕਿ ਡੀਸੀ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ ਨਾਲ ਹੀ ਕਿਹਾ ਗਿਆ ਹੈ ਕਿ ਇਹ ਮੰਗ ਪੱਤਰ ਜਲਦੀ ਤੋਂ ਜਲਦੀ ਮੁੱਖ ਮੰਤਰੀ ਪੰਜਾਬ ਤੱਕ ਪਹੁੰਚਾਇਆ ਜਾਵੇ।
ਦੂਜੇ ਪਾਸੇ ਪ੍ਰਦਰਸ਼ਨ ਕਰ ਰਹੀਆਂ ਮਹਿਲਾਵਾਂ ਨੇ ਦੱਸਿਆ ਕਿ ਸਾਡੇ ਘਰ-ਘਰ ਆ ਕੇ ਫਾਰਮ ਭਰੇ ਗਏ ਸੀ ਸਾਡੇ ਨਾਲ ਇਕ ਵੱਡਾ ਖਿਲਵਾੜ ਕੀਤਾ ਗਿਆ ਹੈ। ਸਿਰਫ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਤੇ ਅੱਜ ਵੀ ਕਈ ਮਹਿਲਾਵਾਂ ਦੇ ਫਾਰਮ ਭਰੇ ਹੋਏ ਘਰ ਵਿੱਚ ਪਏ ਹਨ ਕੋਈ ਲੈਣ ਲਈ ਨਹੀਂ ਪਹੁੰਚਿਆ ਸਰਕਾਰ ਬਣਨ ਤੋਂ ਬਾਅਦ ਸਾਨੂੰ ਇੱਕ ਵਾਰ ਉਮੀਦ ਜਰੂਰ ਸੀ ਕਿ ਸਾਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲੇਗਾ ਪਰ ਹੁਣ ਸਰਕਾਰ ਕਹਿੰਦੀ ਹੈ ਕਿ ਖ਼ਜ਼ਾਨਾ ਖਾਲੀ ਹੈ ਉਸ ਨੂੰ ਭਰਿਆ ਜਾ ਰਿਹਾ ਹੈ ਅਤੇ ਜਲਦ ਹੀ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ।
ਇਹ ਵੀ ਪੜੋ: PM security breach ਮਾਮਲੇ ਵਿੱਚ ਰਿਪਰੋਟ ਦਾ ਖੁਲਾਸਾ, ਫਿਰੋਜ਼ਪੁਰ ਐਸਐਸਪੀ ਰਹੇ ਫੇਲ੍ਹ