ਪਟਿਆਲਾ: ਬੀਤੇ ਕੁਝ ਦਿਨ ਪਹਿਲਾਂ ਪਟਿਆਲਾ 'ਚ ਬਿਲਡਿੰਗ ਡਿੱਗਣ ਕਾਰਨ ਕਈ ਮਜ਼ਦੂਰ ਉਸ ਹੇਠ ਆ ਗਏ ਸੀ। ਇਸ ਨੂੰ ਲੈਕੇ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਜਾਂਚ ਦੀ ਗੱਲ ਵੀ ਕੀਤੀ ਜਾ ਰਹੀ ਹੈ। ਇਸ ਸਬੰਧੀ ਕਿਸੇ ਸਮਾਗਮ 'ਚ ਪਹੁੰਚੇ ਸੰਸਦ ਮੈਂਬਰ ਪ੍ਰਨੀਤ ਕੌਰ ਪੱਤਰਕਾਰਾਂ ਦੇ ਸਵਾਲਾਂ ਤੋਂ ਭੱਜਦੇ ਨਜ਼ਰ ਆਏ। ਇਸ ਸਭ 'ਚ ਭਾਵੇ ਉਨ੍ਹਾਂ ਵਲੋਂ ਕਾਰਵਾਈ ਦੀ ਗੱਲ ਕੀਤੀ ਜਾ ਰਹੀ ਹੈ।
ਇਸ ਸਬੰਧੀ ਸੰਸਦ ਮੈਂਬਰ ਪ੍ਰਨੀਤ ਕੌਰ ਦਾ ਕਹਿਣਾ ਕਿ ਬਿਲਡਿੰਗ ਹਾਦਸਾ ਮਾਮਲੇ 'ਚ ਮੇਅਰ ਅਤੇ ਕਮਿਸ਼ਨਰ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਸ ਨੂੰ ਅਮਲ 'ਚ ਲਿਆਉਂਦਾ ਜਾਵੇਗਾ। ਇਸ ਦੇ ਨਾਲ ਹੀ ਜਦੋਂ ਉਨ੍ਹਾਂ ਨੂੰ ਨਵਜੋਤ ਕੌਰ ਸਿੱਧੂ ਸਬੰਧੀ ਸਵਾਲ ਕੀਤਾ ਤਾਂ ਉਨ੍ਹਾਂ ਦਾ ਕਹਿਣਾ ਕਿ ਕੰਮ ਕਰਨ ਦਾ ਹਰ ਇੱਕ ਨੂੰ ਅਧਿਕਾਰ ਹੈ ਅਤੇ ਕਿਤੇ ਵੀ ਕਰ ਸਕਦਾ ਹੈ ,ਉਹ ਭਾਵੇਂ ਪਿੰਡ ਹੋਵੇ ਜਾਂ ਸ਼ਹਿਰ।
ਇਸ ਦੇ ਨਾਲ ਹੀ ਇਸ ਹਾਦਸੇ ਨੂੰ ਲੈਕੇ ਆਪ ਵਰਕਰ ਵਲੋਂ ਸਵਾਲ ਖੜੇ ਕੀਤੇ ਹਨ। ਉਸ ਦਾਕਹਿਣਾ ਕਿ ਬਿਲਡਿੰਗ ਦਾ ਕੰਮ ਰੁਕਿਆ ਹੋਇਆ ਹੈ ਪਰ ਅੰਦਰ ਮਜ਼ਦੂਰ ਸਬੂਤਾਂ ਨੂੰ ਮਿਟਾ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਇਸ ਸਬੰਧੀ ਸ਼ਾਇਦ ਹੀ ਕਾਰਵਾਈ ਹੋਵੇ ਕਿਉਂਕਿ ਮੁੱਖ ਮੰਤਰੀ ਸਾਹਿਬ ਨੂੰ ਇਸਦਾ ਸਿੱਧਾ ਕਮਿਸ਼ਨ ਜਾਂਦਾ ਹੈ।
ਇਹ ਵੀ ਪੜ੍ਹੋ:ਸਾਰੀਆਂ ਟ੍ਰੇਨਾਂ ਨਾ ਚੱਲਣ ਕਾਰਨ ਬੱਸਾਂ ਦੀ ਲੁੱਟ ਦਾ ਸ਼ਿਕਾਰ ਹੋ ਰਹੇ ਯਾਤਰੀ