ਪਟਿਆਲਾ: ਮਾੜੇ ਅਨਸਰਾਂ ਅਤੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਚਲਾਈ ਗਈ ਮੁਹਿੰਮ 'ਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ 3 ਵਿਅਕਤੀਆਂ ਸਣੇ ਇੱਕ ਮਹਿਲਾ ਤਸਕਰ ਨੂੰ ਕਾਬੂ ਕੀਤਾ ਹੈ। ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋ 2 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਕੌਮਾਂਤਰੀ ਪਥੱਰ 'ਤੇ ਇਸ ਦੀ ਕੀਮਤ 10 ਕਰੋੜ ਦੱਸੀ ਜਾ ਰਹੀ ਹੈ।
ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਹਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਨੇ ਨਾਕੇਬੰਦੀ ਦੌਰਾਨ ਅੰਬਾਲਾ ਤੋਂ ਤੇਜ਼ ਰਫ਼ਤਾਰ 'ਚ ਆ ਰਹੀ ਇੱਕ ਸਵਿਫ਼ਟ ਕਾਰ ਨੂੰ ਰੋਕ ਕੇ ਜਦ ਤਲਾਸ਼ੀ ਲਈ ਤਾਂ ਉਸ ਤੋਂ 2 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਐਸਐਸਪੀ ਨੇ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਗ੍ਰਿਫਤਾਰ ਦੋਸ਼ੀ ਜੀਨਤ ਤੋਂ ਪੁੱਛਗਿਛ ਦੌਰਾਨ ਪਤਾ ਲੱਗਿਆ ਕਿ ਉਸ ਦੀ ਛੋਟੀ ਭੈਣ ਰੁਖਸਾਰ ਜੋ ਵਿਕਾਸ ਪੁਰੀ ਦਿੱਲੀ ਵਿੱਚ ਕਿਸੇ ਅਫ਼ਰੀਕੀ ਲੜਕੇ ਨਾਲ ਰਹਿੰਦੀ ਹੈ। ਉਹ ਦਿੱਲੀ ਵਿੱਚ ਬੈਠ ਕੇ ਹੀ ਹੈਰੋਇਨ ਦੀ ਸਪਲਾਈ ਹਰਿਆਣਾ ਅਤੇ ਪੰਜਾਬ ਸਮੇਤ ਹੋਰ ਰਾਜਾਂ ਵਿੱਚ ਮੋਬਾਈਲ ਫੋਨ ਰਾਹੀਂ ਕਰਦੀ ਹੈ।