ਪਟਿਆਲਾ: ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਅੱਜ ਸੂਬੇ ਭਰ 'ਚ ਮੁੜ ਸਕੂਲ ਖੋਲ੍ਹ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚਲਦੇ ਸਕੂਲ ਨੂੰ ਇੱਕ ਵਾਰ ਖੋਲ੍ਹਣ ਤੋਂ ਬਾਅਦ ਬੰਦ ਕਰ ਦਿੱਤਾ ਗਿਆ ਸੀ।
ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਅੱਜ ਤੋਂ 10 ਤੋਂ 12 ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹ ਦਿੱਤੇ ਗਏ ਹਨ। ਹੁਣ ਵਿਦਿਆਰਥੀ ਰੋਜ਼ਾਨਾ ਸਕੂਲ ਆ ਕੇ ਪੜ੍ਹਾਈ ਕਰ ਸਕਣਗੇ। ਇਸ ਦੌਰਾਨ ਸਕੂਲ ਵਿੱਚ ਕੋਰੋਨਾ ਨਿਯਮਾਂ, ਮਾਸਟ ਤੇ ਸੈਨੇਟਾਈਜ਼ਰ ਦਾ ਇਸਤੇਮਾਲ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ।
ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਵਿਦਿਆਰਥੀਆਂ ਅਤੇ ਮਾਪਿਆਂ 'ਚ ਖੁਸ਼ੀ ਦੀ ਲਹਿਰ ਹੈ। ਇਸ ਦੇ ਨਾਲ ਹੀ ਮਾਪੇ ਆਪਣੇ ਬੱਚਿਆਂ ਦੇ ਭਵਿੱਖ ਅਤੇ ਸਿਹਤ ਨੂੰ ਲੈ ਕੇ ਚਿੰਤਤ ਵੀ ਹਨ। ਇਸ ਨੂੰ ਲੈਕੇ ਵਿਦਿਆਰਥੀਆਂ ਦਾ ਕਹਿਣਾ ਕਿ ਉਹ ਖੁਸ਼ ਹਨ ਕਿ ਲੰਬੇ ਸਮੇਂ ਤੋਂ ਬਾਅਦ ਉਹ ਸਕੂਲ ਜਾਣਗੇ। ਉਨ੍ਹਾਂ ਦਾ ਕਹਿਣਾ ਕਿ ਬੇਸ਼ੱਕ ਆਨਲਾਈਨ ਕਲਾਸਾਂ ਵੀ ਠੀਕ ਸਨ, ਪਰ ਸਕੂਲ ਜਾ ਕੇ ਸਾਨੂੰ ਸਿੱਖਿਆ ਲੈਣ 'ਚ ਹੋਰ ਵੀ ਅਸਾਨੀ ਮਿਲੇਗੀ। ਇਸ ਦੇ ਨਾਲ ਹੀ ਉਹ ਆਪਣੇ ਦੋਸਤਾਂ ਨੂੰ ਮਿਲ ਸਕਣਗੇ
ਮਲਟੀਪਰਪਜ਼ ਸਕੂਲ ਪਟਿਆਲਾ ਦੇ ਅਧਿਆਪਕ ਨੇ ਦੱਸਿਆ ਕਿ ਸਕੂਲ ਆ ਕੇ ਬੱਚੇ ਚੰਗੀ ਤਰ੍ਹਾਂ ਪੜ੍ਹਾਈ ਕਰ ਸਕਣਗੇ। ਇਸ ਦੌਰਾਨ ਬੱਚਿਆਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਲਈ ਵੀ ਪ੍ਰੇਰਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਸੰਕਰਮਣ ਤੋਂ ਬੱਚ ਸਕਣ।
ਮਲਟੀਪਰਪਜ਼ ਸਕੂਲ ਪਟਿਆਲਾ ਦੇ ਪ੍ਰਿੰਸੀਪਲ ਸਿੰਘ ਚਹਿਲ ਨੇ ਦੱਸਿਆ ਕਿ ਸਰਕਾਰੀ ਆਦੇਸ਼ਾਂ ਮੁਤਾਬਕ ਸਕੂਲ 50 ਫੀਸਦੀ ਦੀ ਸਮਰਥਾ ਨਾਲ ਹੀ ਖੋਲ੍ਹੇ ਜਾ ਰਹੇ ਹਨ। ਬੱਚਿਆਂ ਨੂੰ ਸੈਨੇਟਾਈਜ਼ਰ, ਮਾਸਕ ਦੀ ਵਰਤੋਂ ਤੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਸਕੂਲ ਪ੍ਰਬੰਧਨ ਵੱਲੋਂ ਪੂਰੀ ਤਰ੍ਹਾਂ ਕੋਰੋਨਾ ਪ੍ਰੋਟੋਕਾਲ ਦੀ ਪਾਲਣਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਕੂਲ ਆਉਣ ਵਾਲੇ ਵਿਦਿਆਰਥੀਆਂ ਲਈ ਮਾਪਿਆਂ ਵੱਲੋਂ ਮੰਜ਼ੂਰੀ ਲੈਣਾ ਲਾਜ਼ਮੀ ਹੈ।
ਇਹ ਵੀ ਪੜ੍ਹੋ : ਅੱਜ ਤੋਂ 10 ਤੋਂ 12 ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੁੱਲ੍ਹੇ