ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਸ਼ਹਿਰ 'ਚ ਆਵਾਰਾ ਪਸ਼ੂਆਂ ਦੀ ਭਰਮਾਰ ਕਰਕੇ ਪਿਛਲੇ ਕਾਫੀ ਸਮੇਂ ਤੋਂ ਦਹਿਸ਼ਤ ਦਾ ਮਾਹੌਲ ਆਮ ਲੋਕਾਂ ਵਿੱਚ ਬਣਿਆ ਹੋਇਆ ਹੈ। ਪਟਿਆਲਾ ਜੁਡੀਸ਼ੀਅਲ ਕੋਰਟ ਦੇ ਵਕੀਲ ਸੁਖਜਿੰਦਰ ਸਿੰਘ ਆਨੰਦ ਵਲੋਂ ਇਨ੍ਹਾਂ ਆਵਾਰਾ ਪਸ਼ੂਆਂ ਕਰਕੇ ਹੋਏ ਜ਼ਖਮੀ ਅਤੇ ਕਈ ਆਪਣੀ ਜਾਨ ਗਵਾ ਚੁੱਕੇ ਹਨ। ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਜੁਡੀਸ਼ੀਅਲ ਕੌਰਟ ਦੇ ਵਕੀਲ ਵਲੋਂ ਅਦਾਲਤ ਵਿੱਚ ਪਾਈ ਗਈ ਪਟੀਸ਼ਨ 'ਤੇ ਮਾਨਯੋਗ ਅਦਾਲਤ ਨੇ ਇਸ ਕੇਸ ਵਿੱਚ ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਨੂੰ ਇਸ ਮਾਮਲੇ ਸਬੰਧੀ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ।
ਇਸ ਮਾਮਲੇ ਸਬੰਧੀ ਪਟਿਆਲਾ ਕੋਰਟ ਦੇ ਵਕੀਲ ਸੁਖਜਿੰਦਰ ਸਿੰਘ ਦੁਆਰਾ ਇਸ ਕੇਸ ਵਿੱਚ ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਨੂੰ ਇਸ ਕੇਸ ਵਿੱਚ ਪਾਰਟੀ ਬਣਾ ਕੇ ਜੱਜ ਤੋਂ ਕ੍ਰਿਮੀਨਲ ਕੇਸ ਦਰਜ ਕਰਨ ਦੀ ਮੰਗ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਹੈ ਅਤੇ ਮੇਅਰ ਅਤੇ ਕਮਿਸ਼ਨਰ ਨੂੰ 31 ਤਰੀਕ ਤੱਕ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਸੁਖਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਵਾਰਾ ਪਸ਼ੂਆਂ ਕਰਕੇ ਜ਼ਖਮੀ ਅਤੇ ਮਾਰੇ ਗਏ ਪਰਿਵਾਰਾਂ ਦੇ ਕੇਸ ਉਹ ਮੁਫ਼ਤ ਵਿੱਚ ਲੜਨਗੇ। ਇਸ ਤੋਂ ਇਲਾਵਾ ਜੇਕਰ ਕੋਈ ਵੀ ਅਜਿਹਾ ਪਰਿਵਾਰ ਜਿਸ ਦੀ ਆਵਾਰਾ ਪਸ਼ੂਆਂ ਕਰਕੇ ਜ਼ਖਮੀ ਹੋਏ ਹੋਣ ਜਾਂ ਮੌਤ ਹੋਈ ਹੋਵੇ ਉਹ ਉਨ੍ਹਾਂ ਨੂੰ ਆਉਣ ਕੇ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਦੇਵੀਗੜ੍ਹ ਰੋਡ ਦੇ ਉੱਤੇ ਆਵਾਰਾ ਪਸ਼ੂਆਂ ਕਰਕੇ ਜ਼ਖਮੀ ਹੋਏ ਅਤੇ ਮਾਰੇ ਗਏ ਪਰਿਵਾਰਕ ਮੈਂਬਰਾਂ ਦੇ ਲੋਕ ਉਨ੍ਹਾਂ ਨੂੰ ਆ ਕੇ ਮਿਲੇ ਸਨ ਅਤੇ ਜਿਸ ਤੋਂ ਬਾਅਦ ਉਨ੍ਹਾਂ ਨੇ ਫੈਸਲਾ ਕੀਤਾ ਸੀ ਕਿ ਉਹ ਇਨ੍ਹਾਂ ਲੋਕਾਂ ਦੀ ਮਦਦ ਕਰਨਗੇ ਨਾਲ ਹੀ ਉਨ੍ਹਾਂ ਮੇਅਰ ਅਤੇ ਕਮਿਸ਼ਨਰ ਦੇ ਖਿਲਾਫ਼ 60 ਲੱਖ ਰੁਪਏ ਜ਼ਖ਼ਮੀ ਹੋਏ ਜਾਂ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਗੱਲ ਵੀ ਅਦਾਲਤ ਵਿੱਚ ਰੱਖੀ ਹੈ।