ਪਟਿਆਲਾ: ਸ਼ਹਿਰ 'ਚ ਵਾਲਮਿਕੀ ਸਮਾਜ ਦੇ ਲੋਕਾਂ ਨੇ ਭਾਜਪਾ ਜ਼ਿਲ੍ਹਾ ਪ੍ਰਧਾਨ ਹਰਿੰਦਰ ਕੋਹਲੀ ਦਾ ਪੁਤਲਾ ਸਾੜਿਆ। ਲੋਕਾਂ ਨੇ ਹਰਿੰਦਰ ਕੋਹਲੀ ਉੱਤੇ ਵਾਲਮਿਕੀ ਸਮਾਜ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਨੂੰ ਉਨ੍ਹਾਂ ਦੇ ਅਹੁਦੇ 'ਤੋਂ ਹਟਾਉਣ ਦਾ ਦੋਸ਼ ਲਗਾਇਆ ਹੈ।
ਇਸ ਬਾਰੇ ਦੱਸਦੇ ਹੋਏ ਵਾਲਮਿਕੀ ਧਰਮ ਸਭਾ ਦੇ ਪ੍ਰਧਾਨ ਚਰਨਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਪੰਜਾਬ ਦੇ ਐੱਮਸੀ ਮੋਰਚਾ ਦੇ ਪ੍ਰਧਾਨ ਐਲਾਨੇ ਗਏ। ਪਟਿਆਲਾ ਤੋਂ ਪਵਨ ਭੂਮਕ ਨੂੰ ਵਾਲਮਿਕੀ ਸਮਾਜ ਦਾ ਜ਼ਿਲ੍ਹਾ ਪ੍ਰਧਾਨ ਐਲਾਨਿਆ ਗਿਆ, ਪਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਕੋਹਲੀ ਨੇ ਚੰਡੀਗੜ੍ਹ ਪਾਰਟੀ ਦਫਤਰ ਜਾ ਕੇ ਇਸ ਦਾ ਵਿਰੋਧ ਕੀਤਾ।
ਪ੍ਰਦਰਸ਼ਨਕਾਰੀਆਂ ਨੇ ਪਵਨ ਭੂਮਕ ਨੂੰ ਵਾਲਮਿਕੀ ਸਮਾਜ ਦਾ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਉੱਤੇ ਰੋਕ ਲਗਾ ਦਿੱਤੀ। ਇਸ ਦੇ ਵਿਰੋਧ 'ਚ ਉਨ੍ਹਾਂ ਨੇ ਹਰਿੰਦਰ ਕੋਹਲੀ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਪਵਨ ਭੂਮਕ ਨੂੰ ਮੁੜ ਤੋਂ ਜ਼ਿਲ੍ਹਾ ਪ੍ਰਧਾਨ ਦਾ ਅਹੁਦਾ ਦੇਣ ਦੀ ਮੰਗ ਕੀਤੀ ਹੈ।