ਪਟਿਆਲਾ: ਅਨਾਜ ਮੰਡੀ ਥਾਣਾ ਪੁਲਿਸ ਨੇ ਪਿੰਡ ਬਾਰਨ ਵਿਖੇ ਨਾਕਾਬੰਦੀ ਦੌਰਾਨ ਹਰਿਆਣਾ ਮਾਰਕਾ ਸ਼ਰਾਬ ਦਾ ਭਰਿਆ ਟਰੱਕ ਕਾਬੂ ਕੀਤਾ ਹੈ। ਜਿਸ ’ਚ 525 ਪੇਟੀਆਂ ਹਰਿਆਣਾ ਦੀ ਸ਼ਰਾਬ ਬਰਾਮਦ ਹੋਈ ਹੈ, ਜਦਕਿ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ।
ਗੁਪਤ ਸੂਚਨਾ ਦੇ ਅਧਾਰ ’ਤੇ ਕੀਤੀ ਗਈ ਸੀ ਨਾਕੇਬੰਦੀ: ਐਸਐਚਓ
ਜਾਣਕਾਰੀ ਦਿੰਦੇ ਹੋਏ ਐਸਐਚਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ’ਤੇ ਪੁਲਿਸ ਵੱਲੋਂ ਪਿੰਡ ਬਾਰਨ ਵਿਖੇ ਨਾਕਾਬੰਦੀ ਕੀਤੀ ਗਈ ਸੀ। ਜਿਥੇ ਇੱਕ ਟਰੱਕ ਨੂੰ ਜਦੋਂ ਰੋਕਿਆ ਗਿਆ ਤਾਂ ਡਰਾਈਵਰ ਤੁਰੰਤ ਟਰੱਕ ਛੱਡ ਫ਼ਰਾਰ ਹੋ ਗਿਆ। ਮੌਕੇ ’ਤੇ ਮੌਜੂਦ ਪੁਲਿਸ ਪਾਰਟੀ ਨੇ ਜਦੋਂ ਟਰੱਕ ਦੀ ਤਲਾਸ਼ੀ ਲਈ ਤਾਂ ਟਰੱਕ ਵਿੱਚੋਂ 525 ਪੇਟੀਆਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਗਈ, ਜੋ ਕੀ ਪੰਜਾਬ ’ਚ ਵੱਖ-ਵੱਖ ਥਾਈਂ ਸਪਲਾਈ ਕੀਤੀ ਜਾਣੀ ਸੀ। ਅਧਿਕਾਰੀ ਨੇ ਕਿਹਾ ਕਿ ਪੁਲਿਸ ਨੇ ਟਰੱਕ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਤੇ ਟਰੱਕ ਚਾਲਕ ਦੀ ਭਾਲ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।