ਪਟਿਆਲਾ: ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਆਪਣਾ ਚੋਣ ਪ੍ਰਚਾਰ ਤੇਜ਼ ਕੀਤਾ ਹੋਇਆ ਹੈ ਜਿਸ ਤਹਿਤ ਪਟਿਆਲਾ ਦੇ ਤ੍ਰਿਪੜੀ 'ਚ ਕਾਂਗਰਸ ਉਮੀਦਵਾਰ ਪਰਨੀਤ ਕੌਰ ਨੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਕਾਂਗਰਸ ਦੇ ਹੱਕ 'ਚ ਵੋਟ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਪਰਨੀਤ ਕੌਰ ਦੇ ਨਾਲ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੀ ਮੌਜੂਦ ਸਨ। ਪਰਨੀਤ ਕੌਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਕਿਸੇ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨਾ ਚਾਹੀਦਾ ਹੈ। ਧਰਮਵੀਰ ਗਾਂਧੀ ਦਾ ਨਾਂਅ ਲਏ ਬਿਨ੍ਹਾਂ ਉਨ੍ਹਾਂ ਕਿਹਾ ਕਿ ਇਕੱਲਾ ਬੰਦਾ ਜਿੱਤ ਕੇ ਕੁੱਝ ਨਹੀਂ ਕਰ ਸਕਦਾ। ਸਾਰੇ ਕੌਂਸਲਰ, ਐੱਮਐੱਲਏ, ਐੱਮਪੀ ਮਿਲ ਕੇ ਹੀ ਇਲਾਕੇ ਦਾ ਵਿਕਾਸ ਕਰ ਸਕਦੇ ਹਨ। ਆਪਣੀ ਵੋਟ ਖ਼ਰਾਬ ਨਾ ਕਰ ਲਿਓ।