ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪਟਿਆਲਾ ਤੇ ਸੰਗਰੂਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਵੀਰਵਾਰ ਨੂੰ ਦੌਰਾ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੇਲਪੁਰ ਅਤੇ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੀ ਉਨ੍ਹਾਂ ਦੇ ਨਾਲ ਪੁਲ ਦਾ ਜਾਇਜ਼ਾ ਲੈਣ ਪਹੁੰਚੇ।
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਇਸ ਮੌਕੇ ਪੰਜਾਬ ਸਰਕਾਰ ਖਿਲਾਫ਼ ਖੁੱਲ੍ਹ ਕੇ ਬੋਲੇ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਜੇ ਕੈਪਟਨ ਸੰਜੀਦਾ ਹੁੰਦੇ ਤਾਂ ਆਮ ਲੋਕਾਂ ਨਾਲ ਮਿਲਦੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨਾਲ ਮਿਲ ਕੇ ਮੁਸੀਬਤਾਂ ਦੇ ਹੱਲ ਨਹੀਂ ਹੁੰਦੇ। ਚੰਦੂਮਾਜਰਾ ਨੇ ਕਿਹਾ ਕਿ ਕੈਪਟਨ ਪਹਿਲਾਂ ਹੀ ਸਾਰੇ ਇੰਤਜ਼ਾਮ ਕਰਕੇ ਰੱਖ ਸਕਦੇ ਸਨ।
ਚੰਦੂਮਾਜਰਾ ਨੇ ਇੱਕ ਦਰਜਨ ਤੋਂ ਜ਼ਿਆਦਾ ਪਿੰਡਾਂ ਵਿੱਚ ਖੁਦ ਕਿਸਾਨਾਂ ਨਾਲ ਗੱਲਬਾਤ ਕੀਤੀ। ਦੱਸਣਯੋਗ ਹੈ ਕਿ ਪਿੰਡ ਸਿਰਕੱਪੜਾ ਜਿਸ ਦਾ ਘੱਗਰ ਵਿੱਚ ਪਾੜ ਪੈਣ ਨਾਲ ਪਿਛਲੇ ਕਈ ਦਿਨਾਂ ਤੋਂ ਸੰਪਰਕ ਬਾਕੀ ਇਲਾਕਿਆਂ ਨਾਲੋਂ ਟੁੱਟਿਆ ਹੋਇਆ ਸੀ, ਉਸ ਦੇ ਕੰਮ ਦਾ ਚੰਦੂਮਾਜਰਾ ਨੇ ਜਾਇਜ਼ਾ ਲਿਆ।
ਇਹ ਵੀ ਪੜੋ- 'ਕੈਪਟਨ ਨੇ ਜੇ ਹਵਾ ਵਿੱਚ ਹੀ ਦੌਰਾ ਕਰਨਾ ਸੀ ਤੇ ਆਉਣ ਦੀ ਕੀ ਲੋੜ ਸੀ'
ਚੰਦੂਮਾਜਰਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਹਿਲਾਂ ਵੀ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਉਨ੍ਹਾਂ ਨੇ ਕੇਂਦਰ ਤੇ ਸੂਬਾ ਸਰਕਾਰ ਨਾਲ ਰਾਬਤਾ ਕਰਕੇ ਘੱਗਰ ਦੇ ਪਹਿਲੇ ਪੜਾਅ ਦਾ ਕੰਮ ਪੂਰਾ ਕਰਵਾਇਆ ਸੀ ਅਤੇ ਹੁਣ ਫਿਰ ਜਦੋਂ ਸੂਬਾ ਸਰਕਾਰ ਘੱਗਰ ਦੇ ਪਾਣੀ ਤੋਂ ਪ੍ਰਭਾਵਿਤ ਲੋਕਾਂ ਦੀ ਸਾਰ ਨਹੀਂ ਲੈ ਰਹੀ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਕੇਂਦਰੀ ਜਲ ਸਰੋਤ ਮੰਤਰੀ ਨਾਲ ਇਸ ਮੁੱਦੇ ‘ਤੇ ਦਿੱਲੀ ਵਿੱਚ ਮੀਟਿੰਗ ਰੱਖੀ ਗਈ ਹੈ, ਜਿਸ ਵਿਚ ਕੇਂਦਰੀ ਜਲ ਕਮਿਸ਼ਨ, ਸਕੱਤਰ ਜਲ ਸ਼ਕਤੀ ਗਜਿੰਦਰ ਸਿੰਘ ਸ਼ੇਖਾਵਤ ਵਿਭਾਗ ਸਮੇਤ ਸਮੁੱਚੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹਿਣਗੇ।