ਪਟਿਆਲਾ: ਸ਼ਹਿਰ 'ਚ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੇ ਪਾਵਰਕਾਮ ਕਾਰਪੋਰੇਸ਼ਨ ਦਫ਼ਤਰ ਦੇ ਬਾਹਰ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ। ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੇ ਚਿਤਾਵਨੀ ਵੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਧਰਨਾ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ।
ਪੀਐਸਪੀਸੀਐਲ ਇੰਪਲਾਈਜ਼ ਜੁਆਇੰਟ ਫੋਰਮ ਦੇ ਮੈਂਬਰਾਂ ਨੇ ਪਾਵਰਕਾਮ ਦਫ਼ਤਰ ਦੇ ਤਿੰਨੋਂ ਮੁੱਖ ਗੇਟਾਂ ਉੱਤੇ ਧਰਨਾ ਲਾਇਆ ਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਹ ਵੀ ਪੜੋ: ਮਜ਼ਦੂਰਾਂ ਦੀ ਥਾਂ ਆਪਣੇ ਬੱਚਿਆਂ ਤੋਂ ਝੋਨਾ ਲਵਾਉਣ ਲਈ ਮਜਬੂਰ ਕਿਸਾਨ
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਆਪਣੀ ਹੱਕੀ ਮੰਗਾਂ ਨੂੰ ਕੇਂਦਰ ਤੇ ਪੰਜਾਬ ਸਰਕਾਰ ਦੇ ਸਾਹਮਣੇ ਰੱਖ ਚੁੱਕੇ ਹਨ। ਉਹ ਮੈਨੇਜਮੈਂਟ ਦੇ ਨਾਲ ਕਈ ਮੀਟਿੰਗਾਂ ਵੀ ਕਰ ਚੁੱਕੇ ਹਨ, ਪਰ ਪਾਵਰਕਾਮ ਵੱਲੋਂ ਉਨ੍ਹਾਂ ਦੀਆਂ ਮੰਗਾਂ 'ਤੇ ਸੁਣਵਾਈ ਨਹੀਂ ਹੋ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਕੋਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਣ, ਉਨ੍ਹਾਂ ਦਾ ਸਕੇਲ ਪੇਅ ਵਧਾਉਣ, ਲਾਈਨ ਮੈਨਾਂ ਦੀ ਭਰਤੀ ਦੀ ਮੰਗ ਕੀਤੀ ਹੈ। ਮੁਲਾਜ਼ਮਾਂ ਨੇ ਕਿਹਾ ਕਿ ਨਵੀਂ ਭਰਤੀ ਕਰਨ ਦੀ ਬਜਾਏ ਰਿਟਾਇਰਡ ਮੁਲਾਜ਼ਮਾਂ ਨੂੰ ਮੁੜ ਤਾਇਨਾਤ ਕਰਨਾ ਧੋਖਾ ਹੈ।