ਪਟਿਆਲਾ: ਧਾਮੋ ਮਾਜਰਾ ਵਿੱਚ ਨਾਲੇ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਨੂੰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਨਾਲੇ ਦੀ ਸਫ਼ਾਈ ਕੀਤੀ ਜਾਵੇ। ਲੋਕਾਂ ਨੇ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਹ ਬਰਸਾਤੀ ਨਾਲਾ ਅਤੇ ਲੋਕ ਇਸ ਦੇ ਵਿੱਚ ਗਦ ਸੁਣਦੇ ਨੇ ਜਿਸ ਕਰਕੇ ਗੰਦਗੀ ਫੈਲੀ ਰਹਿੰਦੀ ਹੈ ਅਤੇ ਬੀਮਾਰੀਆਂ ਫੈਲਣ ਦਾ ਡਰ ਹਮੇਸ਼ਾ ਹੀ ਬਣਿਆ ਰਹਿੰਦਾ ਹੈ।
ਇਸ ਲਈ ਉਹ ਸਰਕਾਰ ਤੋਂ ਮੰਗ ਕਰਦੇ ਹਨ ਕਿ ਇਸ ਨਾਲੇ ਦੀ ਸਫ਼ਾਈ ਕਰਾਈ ਜਾਵੇ ਜਾਂ ਇਸ ਨੂੰ ਢੱਕਿਆ ਜਾਵੇ ਨਹੀ ਤਾਂ ਲੋਕਾਂ ਦੇ ਲਈ ਬਿਮਾਰੀਆਂ ਦਾ ਘਰ ਬਣ ਸਕਦਾ ਹੈ