ਪਟਿਆਲਾ: ਕੋਰੋਨਾ ਵਾਇਰਸ ਕਾਰਨ ਲੰਬੇ ਸਮੇਂ ਤੋਂ ਬੰਦ ਧਾਰਮਿਕ ਸਥਾਨਾਂ ਨੂੰ ਅੱਜ ਖੋਲ੍ਹ ਦਿੱਤਾ ਗਿਆ ਹੈ। ਇਸ ਦੌਰਾਨ ਪਟਿਆਲਾ 'ਚ ਸਥਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਨਤਮਸਤਕ ਹੋਣ ਪੁਜ ਰਹੀ ਹੈ। ਇਸ ਦੌਰਾਨ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਨਿਰਦੇਸ਼ਾਂ ਦੀ ਪਾਲਣਾ ਵੀ ਕੀਤੀ ਜਾ ਰਹੀ ਹੈ।
ਇਸ ਬਾਰੇ ਦੱਸਦੇ ਹੋਏ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਵਰਿਆਮ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ 'ਚ ਆਉਣ ਵਾਲੀ ਸੰਗਤ ਲਈ ਮਾਸਕ ਪਾਉਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸੰਗਤ ਨੂੰ ਸਮਾਜਿਕ ਦੂਰੀ ਬਣਾਏ ਰੱਖਣ ਤੇ ਸੈਨੇਟਾਈਜ਼ ਕਰਨ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸਰਕਾਰ ਦੀਆਂ ਹਿਦਾਇਤਾਂ ਮੁਤਾਬਕ ਗੁਰੂ ਘਰ 'ਚ ਦਾਖਲ ਹੋਣ ਤੋਂ ਪਹਿਲਾਂ ਲੋਕਾਂ ਦੀ ਸਕ੍ਰੀਨਿੰਗ ਕੀਤੀ ਜਾ ਰਹੀ ਹੈ।
ਗੁਰੂ ਘਰ 'ਚ ਲੰਗਰ ਵਰਤਾਏ ਜਾਣ ਬਾਰੇ ਉਨ੍ਹਾਂ ਕਿਹਾ ਕਿ ਲੰਗਰ ਤੇ ਕੜਾਹ ਪ੍ਰਸਾਦ ਗੁਰੂ ਘਰ ਦੀ ਪ੍ਰਥਾ ਹੈ। ਇਸ ਨੂੰ ਬੰਦ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਗੁਰੂ ਦੇ ਘਰ 'ਚ ਲੋੜਵੰਦ ਲੋਕਾਂ ਲਈ ਹਮੇਸ਼ਾ ਲੰਗਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਲੰਗਰ ਤਿਆਰ ਕਰਨ ਸਮੇਂ ਸਾਫ ਸਫਾਈ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਗੁਰਦੁਆਰਾ ਸਾਹਿਬ 'ਚ ਸਭ ਕੁੱਝ ਬੇਹਦ ਚੰਗੇ ਤਰੀਕੇ ਨਾਲ ਕੀਤਾ ਜਾ ਰਿਹਾ ਹੈ ਤਾਂ ਜੋ ਸਭ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਇਆ ਜਾ ਸਕੇ।