ETV Bharat / city

ਹਿੰਦੂ ਸਿੱਖ ਏਕਤਾ ਦਾ ਸੁਨੇਹਾ ਦਿੰਦੇ ਹੋਏ ਦੁਕਾਨਦਾਰਾਂ ਨੇ ਰੱਖੀਆਂ ਦੁਕਾਨਾਂ ਬੰਦ - ਹਿੰਦੂ ਸਿੱਖ ਏਕਤਾ ਦਾ ਪ੍ਰਤੀਕ

ਪਟਿਆਲਾ ’ਚ ਦੁਕਾਨਦਾਰਾਂ ਵੱਲੋਂ ਹਿੰਦੂ ਸਿੱਖ ਏਕਤਾ ਦਾ ਪ੍ਰਤੀਕ ਜ਼ਾਹਿਰ ਕੀਤਾ ਗਿਆ। ਨਾਲ ਹੀ ਇਸ ਦੌਰਾਨ ਹਿੰਦੂ ਸਿੱਖ ਦੁਕਾਨਦਾਰ ਭਰਾਵਾਂ ਵੱਲੋਂ ਸਾਰੇ ਦੁਕਾਨਦਾਰਾਂ ਨੂੰ ਅਪੀਲ ਵੀ ਕੀਤੀ ਗਈ ਕਿ ਦੁਕਾਨਾਂ ਬੰਦ ਰੱਖੀਆਂ ਜਾਣ ਅਤੇ ਨਾਲ ਹੀ ਇਹ ਸੰਦੇਸ਼ ਦਿੱਤਾ ਕਿ ਹਿੰਦੂ ਸਿੱਖ ਦਾ ਕੋਈ ਆਪਸੀ ਵੈਰ ਵਿਰੋਧ ਨਾ ਸੀ ਅਤੇ ਨਾ ਹੀ ਹੋਵੇਗਾ।

ਹਿੰਦੂ ਸਿੱਖ ਏਕਤਾ ਦਾ ਸੁਨੇਹਾ
ਹਿੰਦੂ ਸਿੱਖ ਏਕਤਾ ਦਾ ਸੁਨੇਹਾ
author img

By

Published : Apr 30, 2022, 6:56 PM IST

ਪਟਿਆਲਾ: ਜ਼ਿਲ੍ਹੇ ’ਚ ਬੀਤੇ ਦਿਨ ਹਿੰਦੂ ਜਥੇਬੰਦੀਆਂ ਅਤੇ ਸਿੱਖ ਜਥੇਬੰਦੀਆਂ ਵਿਚਾਲੇ ਝੜਪ ਹੋਈ ਜਿਸ ਕਾਰਨ ਮਾਹੌਲ ਕਾਫੀ ਤਣਾਅਪੂਰਨ ਬਣਿਆ ਰਿਹਾ ਹੈ। ਇਸ ਦੌਰਾਨ ਕਾਲੀ ਮਾਤਾ ਮੰਦਰ ਤੇ ਪੱਥਰ ਵੀ ਵਰ੍ਹਾਏ ਗਏ। ਇਸ ਸਭ ਨੂੰ ਦੇਖਦੇ ਹੋਏ ਹਿੰਦੂ ਸੰਗਠਨਾਂ ਵੱਲੋਂ ਪਟਿਆਲਾ ਬੰਦ ਦਾ ਐਲਾਨ ਕੀਤਾ ਗਿਆ ਸੀ। ਇਸ ਦੌਰਾਨ ਭਾਈਚਾਰਕ ਸਾਂਝ ਵੀ ਦੇਖਣ ਨੂੰ ਮਿਲੀ।

ਉੱਥੇ ਹੀ ਦੂਜੇ ਪਾਸੇ ਪਟਿਆਲਾ ’ਚ ਦੁਕਾਨਦਾਰਾਂ ਵੱਲੋਂ ਹਿੰਦੂ ਸਿੱਖ ਏਕਤਾ ਦਾ ਪ੍ਰਤੀਕ ਜ਼ਾਹਿਰ ਕੀਤਾ ਗਿਆ। ਨਾਲ ਹੀ ਇਸ ਦੌਰਾਨ ਹਿੰਦੂ ਸਿੱਖ ਦੁਕਾਨਦਾਰ ਭਰਾਵਾਂ ਵੱਲੋਂ ਸਾਰੇ ਦੁਕਾਨਦਾਰਾਂ ਨੂੰ ਅਪੀਲ ਵੀ ਕੀਤੀ ਗਈ ਕਿ ਦੁਕਾਨਾਂ ਬੰਦ ਰੱਖੀਆਂ ਜਾਣ ਅਤੇ ਨਾਲ ਹੀ ਇਹ ਸੰਦੇਸ਼ ਦਿੱਤਾ ਕਿ ਹਿੰਦੂ ਸਿੱਖ ਦਾ ਕੋਈ ਆਪਸੀ ਵੈਰ ਵਿਰੋਧ ਨਾ ਸੀ ਅਤੇ ਨਾ ਹੀ ਹੋਵੇਗਾ।

ਹਿੰਦੂ ਸਿੱਖ ਏਕਤਾ ਦਾ ਸੁਨੇਹਾ

ਇਸ ਦੌਰਾਨ ਹਿੰਦੂ ਸਿੱਖ ਭਾਈਚਾਰੇ ਦਾ ਪ੍ਰਤੀਕ ਦਿੰਦੇ ਹੋਏ ਲੋਕਾਂ ਨੇ ਕਿਹਾ ਕਿ ਬੀਤੇ ਦਿਨ ਝੜਪ ਦੇ ਕਾਰਨ ਦੁਕਾਨਾਂ ਬੰਦ ਰੱਖੀਆਂ ਜਾ ਰਹੀਆਂ ਹਨ ਅਤੇ ਪ੍ਰਸ਼ਾਸਨ ਨੂੰ ਕਰੜੇ ਸ਼ਬਦਾਂ ਵਿੱਚ ਇਹ ਕਿਹਾ ਜਾਂਦਾ ਹੈ ਕਿ ਦੋਨਾਂ ਧਿਰਾਂ ’ਤੇ ਮਾਮਲਾ ਦਰਜ ਕੀਤਾ ਜਾਵੇ ਤਾਂ ਜੋ ਪੰਜਾਬ ਦਾ ਮਾਹੌਲ ਸ਼ਾਂਤੀਮਈ ਬਣਿਆ ਰਹੇ। ਦੁਕਾਨਦਾਰਾਂ ਦਾ ਇਹ ਵੀ ਕਹਿਣਾ ਸੀ ਕਿ ਉਨ੍ਹਾਂ ਨੇ ਪਹਿਲਾਂ ਵੀ 20 ਸਾਲ ਡਰ ਕੇ ਹੰਢਾਏ ਹਨ ਅਜਿਹਾ ਮਾਹੌਲ ਪੰਜਾਬ ਦਾ ਨਾ ਹੋਵੇ ਇਸ ਲਈ ਪ੍ਰਸ਼ਾਸਨ ਨੂੰ ਸਖ਼ਤੀ ਨਾਲ ਨਿਪਟਣ ਦੀ ਜ਼ਰੂਰਤ ਹੈ।

ਜਾਣੋਂ ਪੂਰਾ ਮਾਮਲਾ: ਕਾਬਿਲੇਗੌਰ ਹੈ ਕਿ ਬੀਤੇ ਕੱਲ੍ਹ ਸ਼ਿਵ ਸੈਨਾ ਦੇ ਸਮਰਥਕਾਂ ਵਲੋਂ ਖਾਲਿਸਤਾਨ ਮੁਰਦਾਬਾਦ ਦਾ ਮਾਰਚ ਕੱਢਿਆ ਜਾਣਾ ਸੀ, ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਅਤੇ ਸ਼ਿਵ ਸੈਨਾ ਦੇ ਸਮਰਥਕਾਂ 'ਚ ਟਕਰਾਅ ਹੋ ਗਿਆ, ਜਿਸ 'ਚ ਪੁਲਿਸ ਨੂੰ ਹਵਾਈ ਗੋਲੀਆਂ ਵੀ ਚਲਾਉਣੀਆਂ ਪਈਆਂ ਸਨ। ਇਸ ਦੇ ਨਾਲ ਹੀ ਤਣਾਅ ਵਾਲਾ ਮਾਹੌਲ ਬਣਨ ਕਾਰਨ ਡੀ.ਸੀ ਸਾਕਸ਼ੀ ਸਾਹਨੀ ਨੇ ਸਮੁੱਚੇ ਪਟਿਆਲਾ ਜ਼ਿਲ੍ਹੇ ’ਚ ਸ਼ੁੱਕਰਵਾਰ ਸ਼ਾਮ 7 ਵਜੇ ਤੋਂ ਲੈ ਕੇ ਸ਼ਨੀਵਾਰ ਸਵੇਰੇ ਸਾਢੇ 6 ਵਜੇ ਤੱਕ ਕਰਫਿਊ ਲਗਾ ਦਿੱਤਾ ਸੀ। ਦੂਜੇ ਪਾਸੇ ਵੱਖ-ਵੱਖ ਹਿੰਦੂ ਸੰਗਠਨਾਂ ਨੇ ਰੋਸ ਵਜੋਂ 30 ਅਪਰੈਲ ਨੂੰ ਪਟਿਆਲਾ ਸ਼ਹਿਰ ਬੰਦ ਰੱਖਣ ਦਾ ਸੱਦਾ ਦਿੱਤਾ ਹੈ।

ਇਹ ਵੀ ਪੜੋ: ਪਟਿਆਲਾ ਝੜਪ ਤੋਂ ਬਾਅਦ ਅਫਸਰਾਂ ’ਤੇ ਡਿੱਗੀ ਗਾਜ਼ !

ETV Bharat Logo

Copyright © 2025 Ushodaya Enterprises Pvt. Ltd., All Rights Reserved.