ETV Bharat / city

ਪੁਲਿਸ ਹਿਰਾਸਤ 'ਚ ਨਵਜੋਤ ਸਿੱਧੂ ਸਮੇਤ ਕਈ ਵਿਧਾਇਕ ਅਤੇ ਆਗੂ

ਲਖੀਮਪੁਰ ਘਟਨਾ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ (Navjot Singh Sidhu) ਆਪਣੇ ਸਮਰੱਥਕਾ ਦੇ ਨਾਲ ਇੱਕ ਵੱਡਾ ਕਾਫਲਾ ਲੈਕੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਲਈ ਰਵਾਨਾ ਹੋ ਗਏ ਹਨ।

ਲਖੀਮਪੁਰ ਲਈ ਸਿੱਧੂ ਰਵਾਨਾ
ਲਖੀਮਪੁਰ ਲਈ ਸਿੱਧੂ ਰਵਾਨਾ
author img

By

Published : Oct 7, 2021, 1:43 PM IST

Updated : Oct 7, 2021, 7:48 PM IST

ਚੰਡੀਗੜ੍ਹ: ਬੀਤੇ ਦਿਨੀਂ ਉੱਤਰ ਪ੍ਰਦੇਸ਼ (Uttar Pradesh) ਦੇ ਲਖੀਮਪੁਰ (Lakhimpur) ‘ਚ ਕਿਸਾਨਾਂ (Farmers) ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ (Union Minister of State for Home Affairs) ਦੇ ਪੁੱਤਰ ਵੱਲੋਂ ਕਾਰਾਂ ਨਾਲ ਕੁਚਲਣ ਦਾ ਵਿਰੋਧ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇੱਕ ਪਾਸੇ ਜਿੱਥੇ ਕਿਸਾਨਾਂ (Farmers) ਵੱਲੋਂ ਇਸ ਘਟਨਾ ਦੇ ਵਿਰੋਧ ਵਿੱਚ ਲਖੀਮਪੁਰ (Lakhimpur) ਵਿੱਚ ਹਾਈਵੇਅ ਜਾਮ ਕਰਕੇ ਮੁਲਜ਼ਾਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਰਾਜਨੀਤੀਕ ਪਾਰਟੀਆਂ ਵੱਲੋਂ ਵੀ ਇਸ ਘਟਨਾ ਦੇ ਵਿਰੋਧ ਵਿੱਚ ਕੇਂਦਰੀ ਸਰਕਾਰ (Central Government) ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ (Union Minister of State for Home Affairs Ajay Mishra) ਅਤੇ ਉਸ ਦੇ ਪੁੱਤਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਇਸੇ ਘਟਨਾ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ (Navjot Singh Sidhu) ਆਪਣੇ ਸਮਰੱਥਕਾ ਦੇ ਨਾਲ ਇੱਕ ਵੱਡਾ ਕਾਫਲਾ ਲੈਕੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਲਈ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਸਮਾਣਾ ਤੋਂ ਕਾਂਗਰਸੀ ਵਿਧਾਇਕ ਕਾਕਾ ਨਿੰਦਰ ਸਿੰਘ ਸਿੱਧੂ (Congress MLA Kaka Ninder Singh Sidhu) ਵੀ ਆਪਣੇ ਸਮਰਥਕਾਂ ਨਾਲ ਇਸ ਕਾਫਲੇ ਵਿੱਚ ਸ਼ਾਮਲ ਹੋਏ ਹਨ।

ਇਹ ਵੀ ਪੜੋ: ਕਿਸਾਨਾਂ ਦੇ ਹੱਕ 'ਚ ਇਨਸਾਫ ਲਈ ਲੜਦਾ ਰਹਾਂਗਾ: ਨਵਜੋਤ ਸਿੰਘ ਸਿੱਧੂ

ਲਖੀਮਪੁਰ ਖੀਰੀ ਰਵਾਨਾ ਹੋਣ ਤੋਂ ਪਹਿਲਾਂ ਸਿੱਧੂ ਦਾ ਬਿਆਨ

ਲਖੀਮਪੁਰ ਖੀਰੀ ਰਵਾਨਾ ਹੋਣ ਤੋਂ ਪਹਿਲਾ ਨਵਜੋਤ ਸਿੰਘ ਸਿੱਧੂ ਨੇ ਵੱਡਾ ਬਿਆਨ ਦਿੱਤਾ ਹੈ। ਲਖੀਮਪੁਰ ਖੀਰੀ ਹਿੰਸਾ ਮਾਮਲੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਜੁਲਮ ਵੱਧ ਜਾਵੇ ਤਾਂ ਆਵਾਜ਼ ਚੁੱਕਣਾ ਜ਼ਰੂਰੀ ਹੈ। ਦੇਸ਼ ਦੇ ਮੰਤਰੀ ਕਾਨੂੰਨ ਵਿਵਸਥਾ ਤੋਂ ਉੱਚੇ ਨਹੀਂ ਹਨ। ਕਿਸਾਨਾਂ ਦੀਆਂ ਬੇਸ਼ਕੀਮਤੀ ਜਾਨਾਂ ਲੈਣਾ ਸਰਾਸਰ ਗ਼ਲਤ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਾਬਾ ਨਾਨਕ ਜੀ ਦੇ ਕਿਤੇ ਦੀ ਲੜਾਈ ਹੈ, ਇਹ ਮੇਰੇ ਲੀਡਰ ਪ੍ਰਿਯੰਕਾ ਤੇ ਰਾਹੁਲ ਗਾਂਧੀ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਤਰੀ ਦਾ ਪੁੱਤਰ ਗ੍ਰਿਫ਼ਤਾਰ ਨਾ ਹੋਇਆ ਤਾਂ ਕੱਲ ਤੋਂ ਉਹ ਭੁੱਖ ਹੜਤਾਲ 'ਤੇ ਬੈਠਣਗੇ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦਾ ਸਮਰਥਨ ਕਰਦੇ ਹਨ, ਤੇ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪੀੜਤਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਇਨਸਾਫ ਲੈਣ ਦਾ ਪੂਰਾ ਹੱਕ ਹੈ। ਉਨ੍ਹਾਂ ਆਖਿਆ ਕਿ ਉਹ ਹਮੇਸ਼ਾ ਤੋਂ ਹੀ ਹੱਕ,ਸੱਚ ਦੇ ਲਈ ਇਨਸਾਫ ਦੀ ਲੜਾਈ ਲੜਦੇ ਹਨ ਤੇ ਅੱਗੇ ਵੀ ਲੜਦੇ ਰਹਿਣਗੇ। ਇਨਸਾਫ ਮਿਲਣ ਤੱਕ ਉਹ ਸੰਘਰਸ਼ ਕਰਦੇ ਰਹਿਣਗੇ।

ਕਿਸਾਨਾਂ ਨੇ ਕੀਤਾ ਸਿੱਧੂ ਦਾ ਵਿਰੋਧ

ਇੱਕ ਪਾਸੇ ਜਿੱਥੇ ਨਵਜੋਤ ਸਿੰਘ ਸਿੱਧੂ ਵੱਲੋਂ ਵੱਡੀ ਗਿਣਤੀ ’ਚ ਸਮਰਥਕਾਂ ਨੂੰ ਲੈ ਕੇ ਰਵਾਨਾ ਹੋਇਆ ਹਨ ਉੱਥੇ ਹੀ ਦੂਜੇ ਪਾਸੇ ਪੰਜਾਬ ਵਿੱਚ ਸਿਆਸੀ ਲੀਡਰਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇੱਕ ਪਾਸੇ ਜਿੱਥੇ ਕਿਸਾਨਾਂ (Farmers) ਵੱਲੋਂ ਪਿੰਡਾਂ ਵਿੱਚ ਆਉਣ ‘ਤੇ ਸਿਆਸੀ ਲੀਡਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਉੱਥੇ ਹੀ ਇਨ੍ਹਾਂ ਕਿਸਾਨਾਂ (Farmers) ਵੱਲੋਂ ਹੁਣ ਪਟਿਆਲਾ-ਰਾਜਪੁਰਾ ਰੋਡ ‘ਤੇ ਧਰੇੜੀ ਜੱਟਾਂ ਟੋਲ ਪਲਾਜ਼ਾ ‘ਤੇ ਕਿਸਾਨਾਂ ਵੱਲੋਂ ਨਵਜੋਤ ਸਿੰਘ ਸਿੱਧੂ (Navjot Singh Sidhu) ਦਾ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨਾਂ (Farmers) ਵਿੱਚ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਲਈ ਕਾਫ਼ੀ ਗੁੱਸਾ ਵੀ ਵੇਖ ਨੂੰ ਮਿਲਿਆ। ਕਿਸਾਨਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਸਿਰਫ਼ ਆਪਣੀ ਕੁਰਸੀ ਲਈ ਇਹ ਡਰਾਮੇਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਕਿਸਾਨਾਂ (Farmers) ਨਾਲ ਕੋਈ ਹਮਦਰਦੀ ਨਹੀਂ ਹੈ ਸਗੋਂ ਵੋਟਾਂ ਲੈਣ ਲਈ ਸਿੱਧੂ ਇਹ ਸਭ ਦਿਖਾਵੇ ਕਰ ਰਹੇ ਹਨ।

ਓਪੀ ਸੋਨੀ, ਉਪ ਮੁੱਖ ਮੰਤਰੀ

ਉਪ ਮੰਤਰੀ ਓਪੀ ਸੋਨੀ ਨੇ ਕਿਹਾ ਕਿ ਲਖੀਮਪੁਰ ਚ ਸਾਡੇ ਕਿਸਾਨ ਭਰਾ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸੀ ਜਿਨ੍ਹਾਂ ਨੂੰ ਸ਼ਹੀਦ ਕੀਤਾ ਗਿਆ ਹੈ। ਉਸੇ ਦੇ ਚੱਲਦੇ ਕਾਂਗਰਸ ਵੱਲੋਂ ਵੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਸੀਐੱਮ ਚਰਨਜੀਤ ਸਿੰਘ ਚੰਨੀ

ਮੋਹਾਲੀ ਵਿਖੇ ਨਵਜੋਤ ਸਿੰਘ ਸਿੱਧੂ ਆਪਣੇ ਵੱਡੀ ਗਿਣਤੀ ਚ ਸਮਰਥਕਾਂ ਦੇ ਨਾਲ ਲਖੀਮਪੁਰ ਖੀਰੀ ਦੇ ਲਈ ਰਵਾਨਾ ਹੋਏ। ਇਸ ਦੌਰਾਨ ਉਨ੍ਹਾਂ ਦੇ ਨਾਲ ਸੀਐੱਮ ਚਰਨਜੀਤ ਸਿੰਘ ਚੰਨੀ ਵੀ ਨਜਰ ਆਏ।

  • ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ
    ...
    We are marching towards Lakhimpur and will not stop until the culprits of Lakhimpur massacre are put behind bars. #SackAjayMishra pic.twitter.com/0Rj7ucGcnE

    — Charanjit S Channi (@CHARANJITCHANNI) October 7, 2021 " class="align-text-top noRightClick twitterSection" data=" ">

ਇਸ ਸਬੰਧ ’ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਅਸੀਂ ਲਖਮੀਪੁਰ ਵੱਲ ਨੂੰ ਵਧ ਰਹੇ ਹਨ ਅਤੇ ਉਸ ਸਮੇਂ ਤੱਕ ਨਹੀਂ ਰੁਕਾਂਗੇ ਜਦੋ ਤੱਕ ਲਖੀਮਪੁਰ ਘਟਨਾ ਦੇ ਮੁਲਜ਼ਮਾਂ ਨੂੰ ਸਲਾਖਾਂ ਦੇ ਪਿੱਛੇ ਨਹੀਂ ਪਾ ਦਿੱਤਾ ਜਾਂਦਾ।

ਉੱਥੇ ਹੀ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦੇ ਹੋਏ ਮਾਰਚ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਪੁਲਿਸ ਹਿਰਾਸਤ 'ਚ ਨਵਜੋਤ ਸਿੱਧੂ

ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ, ਕਈ ਵਿਧਾਇਕ ਅਤੇ ਸਮਰਥਕਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈ ਲਿਆ ਹੈ।

ਪੁਲਿਸ ਹਿਰਾਸਤ 'ਚ ਨਵਜੋਤ ਸਿੱਧੂ
ਪੁਲਿਸ ਹਿਰਾਸਤ 'ਚ ਨਵਜੋਤ ਸਿੱਧੂ
ਪੁਲਿਸ ਹਿਰਾਸਤ 'ਚ ਨਵਜੋਤ ਸਿੱਧੂ
ਪੁਲਿਸ ਹਿਰਾਸਤ 'ਚ ਨਵਜੋਤ ਸਿੱਧੂ
ਪੁਲਿਸ ਹਿਰਾਸਤ 'ਚ ਨਵਜੋਤ ਸਿੱਧੂ
ਪੁਲਿਸ ਹਿਰਾਸਤ 'ਚ ਨਵਜੋਤ ਸਿੱਧੂ
ਪੁਲਿਸ ਹਿਰਾਸਤ 'ਚ ਨਵਜੋਤ ਸਿੱਧੂ
ਪੁਲਿਸ ਹਿਰਾਸਤ 'ਚ ਨਵਜੋਤ ਸਿੱਧੂ

ਦੱਸ ਦਈਏ ਕਿ ਪੁਲਿਸ ਲਗਾਤਾਰ ਕਾਂਗਰਸੀ ਵਰਕਰਾਂ ਨੂੰ ਅੱਗੇ ਜਾਣ ਤੋਂ ਰੋਕ ਰਹੀ ਸੀ ਜਿਸ ਕਾਰਨ ਕਾਂਗਰਸੀ ਵਰਕਰ ਬੈਰੀਕੈਡ ਨੂੰ ਵੀ ਤੋੜਦੇ ਹੋਏ ਨਜਰ ਆਏ। ਇਸ ਦੌਰਾਨ ਬਾਰਡਰ ’ਤੇ ਕਾਫੀ ਤਣਾਅਪੁਰਨ ਮਾਹੌਲ ਦੇਖਣ ਨੂੰ ਮਿਲਿਆ।

Last Updated : Oct 7, 2021, 7:48 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.