ਪਟਿਆਲਾ: ਜਿੱਥੇ ਇੱਕ ਪਾਸੇ ਪੂਰੇ ਦੇਸ਼ ਭਰ ਦੇ ਵਿੱਚ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੀ ਖੁਸ਼ੀ ਮਨਾਈ ਜਾ ਰਹੀ ਹੈ ਤਾਂ ਉੱਥੇ ਹੀ ਦੂਜੇ ਪਾਸੇ ਸਿੱਖ ਸੰਗਤਾਂ ਅਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਘਰਾਂ ਦੇ ਉੱਤੇ ਕੇਸਰੀ ਝੰਡਾ ਲਹਿਰਾਏ ਗਏ ਅਤੇ ਖਾਲਿਸਤਾਨ ਦੇ ਨਾਅਰੇ ਲਗਾਏ ਜਾ ਰਹੇ ਹਨ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਹਰ ਘਰ ਤਿਰੰਗਾ ਲਹਿਰਾਇਆ ਜਾਵੇ। ਉੱਥੇ ਹੀ ਦੂਜੇ ਪਾਸੇ ਸਿੱਖ ਸੰਗਤਾਂ ਨੇ ਐਲਾਨ ਕੀਤਾ ਸੀ ਕਿ ਅਸੀਂ ਤਿਰੰਗਾ ਨਹੀਂ ਕੇਸਰੀ ਝੰਡਾ ਝੁਲਾਵਾਂਗੇ ਜਿਸ ਦੀਆਂ ਤਸਵੀਰਾਂ ਪਟਿਆਲਾ ਦੇ ਵਿੱਚ ਦੇਖਣ ਨੂੰ ਮਿਲਿਆ।
ਦੱਸ ਦਈਏ ਕਿ ਪਟਿਆਲਾ ਦੇ ਖੰਡਾ ਚੌਕ ਦੇ ਵਿੱਚ ਸਿੱਖ ਸੰਗਤਾਂ ਇਕੱਠੀਆਂ ਹੋਈਆਂ ਜਿਨ੍ਹਾਂ ਨੇ ਆਪਣੇ ਹੱਥਾਂ ਦੇ ਵਿੱਚ ਕੇਸਰੀ ਝੰਡਾ ਲੈ ਕੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਖਾਲਿਸਤਾਨ ਦੇ ਨਾਅਰੇ ਲਗਾਏ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਸਿੱਖ ਸੰਗਤਾਂ ਨੇ ਕਿਹਾ ਕਿ ਅਸੀਂ ਖਾਲਿਸਤਾਨ ਰਾਜ ਲਿਆ ਕੇ ਹੀ ਰਹਾਂਗੇ।
ਇਸ ਮੌਕੇ ’ਤੇ ਸਿੱਖ ਆਗੂਆਂ ਦਾ ਕਹਿਣਾ ਸੀ ਕਿ ਸਰਕਾਰਾਂ ਨੇ 3 ਦਿਨ ਪਹਿਲਾਂ ਹੀ ਤਿਰੰਗਾ ਲਹਿਰਾਉਣ ਸ਼ੁਰੂ ਕਰ ਦਿੱਤੇ ਅਤੇ ਸਕੂਲਾਂ ਦੇ ਬੱਚਿਆਂ ਨੂੰ ਕਿਹਾ ਜਾ ਰਿਹਾ ਹੈ ਕਿ ਆਪਣੇ ਘਰਾਂ ਦੇ ਵਿੱਚ ਤਿਰੰਗੇ ਝੰਡੇ ਲਗਾਓ ਕੀ ਇਹ ਗੱਲ ਉਨ੍ਹਾਂ ਨੂੰ ਸ਼ੋਭਾ ਦਿੰਦੀ ਹੈ, ਪਹਿਲਾਂ ਤਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਜਰਾਤ ਵਿੱਚ ਸਾਢੇ 60 ਹਜ਼ਾਰ ਸਿੱਖ ਉਜਾੜ ਦਿੱਤੇ ਸੀ ਅਸੀਂ ਉਹ ਵੀ ਬਰਦਾਸ਼ਤ ਕਰ ਲਿਆ ਸੀ ਪਰ ਜੋ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਬਿਆਨ ਆਇਆ ਕਿ ਗੁਰਦੁਆਰਾ ਸਾਹਿਬ ਦੇ ਉਪਰ ਤਿਰੰਗਾ ਝੰਡਾ ਲਹਿਰਾਵਾਂਗਾ ਇਹ ਕਦੇ ਵੀ ਸਿੱਖ ਸਗੰਤ ਬਰਦਾਸ਼ਤ ਨਹੀਂ ਕਰਨਗੀਆਂ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਵਿੱਚ ਕੇਸਰੀ ਝੰਡਾ ਦੇ ਬਰਾਬਰ ਕਰਨ ਦਾ ਝੰਡਾ ਲਹਿਰਾਉਣਾ ਸਿੱਖ ਸੰਗਤਾਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ ਅਤੇ ਅਸੀਂ ਹਿੰਦੂ ਭਾਈਚਾਰੇ ਨੂੰ ਬੇਨਤੀ ਕਰਦੇ ਹਾਂ ਕਿ ਤੁਸੀਂ ਇਨ੍ਹਾਂ ਦੀਆਂ ਗੱਲਾਂ ਦੇ ਵਿਚ ਨਾਂ ਆਵੋ ਪੰਜਾਬ ਮੁਸਲਮਾਨਾ ਦਾ ਹਿੰਦੂਆਂ ਦਾ ਸਿੱਖ ਭਾਈਚਾਰੇ ਦਾ ਸਾਰੇ ਹੀ ਧਰਮ ਦਾ ਸਾਂਝਾ ਪੰਜਾਬ ਹੈ।
ਇਹ ਵੀ ਪੜੋ: ਲੁਧਿਆਣਾ ਵਿੱਚ ਆਜ਼ਾਦੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਹਿਰਾਇਆ ਝੰਡਾ