ETV Bharat / city

ਪੰਜਾਬੀ ਯੂਨੀਵਰਸਿਟੀ 'ਚ ਸਟੂਡੈਂਟ ਯੂਨੀਅਨ ਨੇ ਸਾਂਸਦ ਪਰਨੀਤ ਕੌਰ ਨੂੰ ਘੇਰਿਆ - ਸਟੂਡੈਂਟ ਯੂਨੀਅਨ ਨੇ ਸਾਂਸਦ ਪਰਨੀਤ ਕੌਰ ਨੂੰ ਘੇਰਿਆ

ਸਾਂਸਦ ਪਰਨੀਤ ਕੌਰ ਪਟਿਆਲਾ ਦੇ ਪੰਜਾਬੀ ਯੂਨੀਵਰਸਿਟੀ ਵਿੱਚ ਅਗ੍ਰੇਸਨ ਜੈਯੰਤੀ ਦੇ ਪ੍ਰੋਗਰਾਮ ਵਿਖੇ ਪੁਜੇ। ਪਰਨੀਤ ਕੌਰ ਦੇ ਪੰਜਾਬੀ ਯੂਨੀਵਰਸਿਟੀ ਪਹੁੰਚਣ 'ਤੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਨੇ ਉਨ੍ਹਾਂ ਨੂੰ ਘੇਰ ਕੇ ਨੌਜਵਾਨਾਂ ਅਤੇ ਕੁੜੀਆਂ ਦੀ ਪੜ੍ਹਾਈ, ਰੁਜ਼ਗਾਰ ਸਬੰਧੀ ਮੰਗ ਪੱਤਰ ਸੌਂਪਿਆ।

ਫੋਟੋ
author img

By

Published : Sep 30, 2019, 1:49 PM IST

ਪਟਿਆਲਾ : ਸ਼ਹਿਰ ਦੇ ਪੰਜਾਬੀ ਯੂਨੀਵਰਸਿਟੀ ਵਿੱਖੇ ਅਗ੍ਰਸੇਨ ਜੰਯਤੀ ਦਾ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਇਥੇ ਸਾਂਸਦ ਪਰਨੀਤ ਕੌਰ ਮੁੱਖ ਮਹਿਮਾਨ ਵਜੋਂ ਪਹੁੰਚੇ।

ਸਾਂਸਦ ਪਰਨੀਤ ਕੌਰ ਨੂੰ ਇਥੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦਾ ਸਾਹਮਣਾ ਕਰਨਾ ਪਿਆ। ਪੰਜਾਬੀ ਯੂਨੀਵਰਸਿਟੀ 'ਚ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਨੇ ਉਨ੍ਹਾਂ ਨੂੰ ਮਿਲ ਕੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ।

ਇਹ ਵੀ ਪੜ੍ਹੋ : ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ, ਸਿਆਸੀ ਅਖਾੜਾ ਭਖਿਆ

ਸਾਂਸਦ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੇ ਆਖਿਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਾਂਗਰਸ ਸਰਕਾਰ ਨੇ ਕਈ ਵਾਅਦੇ ਕੀਤੇ ਸਨ। ਸੂਬੇ ਵਿੱਚ ਕਾਂਗਰਸ ਸਰਕਾਰ ਨੂੰ ਬਣੇ ਢਾਈ ਸਾਲ ਦਾ ਸਮਾਂ ਬੀਤ ਚੁੱਕਾ ਹੈ ਪਰ ਕਾਂਗਰਸ ਸਰਕਾਰ ਆਪਣੇ ਕੀਤੇ ਗਏ ਵਾਅਦਿਆਂ ਨੂੰ ਭੁੱਲ ਚੁੱਕੀ ਹੈ। ਇਸ ਲਈ ਉਨ੍ਹਾਂ ਨੇ ਸਾਂਸਦ ਪਰਨੀਤ ਕੌਰ ਨੂੰ ਮੰਗ ਪੱਤਰ ਸੌਂਪਿਆ ਹੈ।

ਵੀਡੀਓ

ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਵੇਲੇ ਘਰ-ਘਰ ਨੌਕਰੀ ਦਿੱਤੇ ਜਾਣ ਅਤੇ ਕੁੜੀਆਂ ਦੀ ਪੜ੍ਹਾਈ ਮੁਫ਼ਤ ਕੀਤੇ ਜਾਣ ਦਾ ਵਾਅਦਾ ਕੀਤਾ ਗਿਆ ਸੀ ਪਰ ਜ਼ਮੀਨੀ ਪੱਧਰ 'ਤੇ ਸਰਕਾਰ ਵੱਲੋਂ ਇਸ ਉੱਤੇ ਕੋਈ ਕੰਮ ਨਹੀਂ ਕੀਤਾ ਗਿਆ। ਉਨ੍ਹਾਂ ਆਖਿਆ ਕਿ ਵਿਦਿਆਰਥੀਆ ਮਹਿੰਗੀ ਫੀਸਾਂ ਭਰ ਕੇ ਪੜ੍ਹਾਈ ਪੂਰੀ ਕਰਦੇ ਹਨ ਪਰ ਰੁਜ਼ਗਾਰ ਮੇਲੇ ਦੇ ਨਾਂਅ ਉੱਤੇ ਉਨ੍ਹਾਂ ਨੂੰ ਘਰ ਤੋਂ ਦੂਰ ਅਤੇ ਘੱਟ ਤਨਖਾਹਾਂ ਵਾਲੀ ਨੌਕਰੀਆਂ ਦਿੱਤਿਆਂ ਜਾਂਦੀਆਂ ਹਨ, ਜੋ ਕਿ ਗ਼ਲਤ ਹੈ। ਉਨ੍ਹਾਂ ਨੇ ਕੈਪਟਨ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਯੂਨੀਵਰਸਿਟੀ ਦੇ ਵਿੱਤੀ ਘਾਟੇ ਨੂੰ ਪੂਰਾ ਕਰਨ ਲਈ ਗ੍ਰਾਟਾਂ ਦਿੱਤੀਆਂ ਜਾਣ, ਵਿਦਿਆਰਥੀ ਚੋਣਾਂ ਨੂੰ ਮੁੜ ਬਹਾਲ ਕੀਤਾ ਜਾਵੇ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੀ ਸਿੱਖਿਆ ਮੁਤਾਬਕ ਉੱਚ ਪੱਧਰ ਅਤੇ ਸਰਕਾਰੀ ਅਹੁਦਿਆਂ ਉੱਤੇ ਨੌਕਰੀ ਦਿੱਤੀ ਜਾਵੇ। ਇਸ ਨਾਲ ਉਹ ਆਪਣਾ ਗੁਜ਼ਾਰਾ ਚੰਗੇ ਤਰੀਕੇ ਨਾਲ ਕਰ ਸਕਣਗੇ।

Intro:ਪੰਜਾਬੀ ਯੂਨੀਵਰਸਿਟੀ ਚ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਨੇ ਘੇਰਿਆ ਐੱਮ ਪੀ ਪ੍ਰਨੀਤ ਕੌਰ ਨੂੰBody:ਸਥਾਨਕ ਪੰਜਾਬੀ ਯੂਨੀਵਰਸਿਟੀ ਵਿਖੇ ਪਹੁੰਚੇ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਜੋ ਕਿ ਅਗ੍ਰਸੈਨ ਜਯੰਤੀ ਦੇ ਪ੍ਰੋਗਰਾਮ ਵਿਚ ਪਹੁੰਚੇ ਸਨ ਦਾ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਅਤੇ ਡੈੈਮੋਕ੍ਰੇਟਿਕ ਸਟੂਡੈਂਟਸ ਆਰਗੇਨਾਈਜ਼ੇਸ਼ਨ ਵੱਲੋਂ ਹੱਥਾਂ ਵਿੱਚ ਤਖਤੀਆਂ ਫੜ ਕੇ ਵਿਰੋਧ ਕੀਤਾ ਗਿਆ ਅਤੇ ਵਿਦਿਆਰਥੀ ਚੋਣਾਂ ਬਹਾਲ ਕਰਵਾਉਣ, ਕੁੜੀਆਂ ਦੀ ਪੜ੍ਹਾਈ ਨਰਸਰੀ ਤੋਂ ਪੀਐਚਡੀ ਤੱਕ ਮੁਫ਼ਤ ਕਰਨ ਦੇ ਕੀਤੇ ਐਲਾਨ ਨੂੰ ਲਾਗੂ ਕਰਵਾਉਣ, ਪੰਜਾਬੀ ਯੂਨੀਰਸਿਟੀ ਦੇ ਵਿੱਤੀ ਘਾਟੇ ਨੂੰ ਪੂਰਾ ਕਰਕੇ ਗ੍ਰਾਂਟਾਂ ਦੇਣ ਅਤੇ ਸਿੱਖਿਆ ਦਾ ਮਾਧਿਅਮ ਮਾਤ ਭਾਸ਼ਾ ਕਰਨ ਸਮੇਤ ਦਾਖਲੇ ਅਤੇ ਨੌਕਰੀਆਂ ਦੇ ਇਮਤਿਹਾਨ ਪੰਜਾਬੀ ਵਿੱਚ ਕਰਨ ਨੂੰ ਲੈ ਕੇ ਮੰਗ ਪੱਤਰ ਦਿੱਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੀ ਆਗੂ ਸੰਦੀਪ ਕੌਰ ਅਤੇ ਡੈਮੋਕ੍ਰੇਟਿਕ ਸਟੂਡੈਂਟਸ ਆਰਗੇਨਾਈਜੇਸ਼ਨ ਦੀ ਆਗੂ ਮਨਪ੍ਰੀਤ ਕੌਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਰਿੰਦਰ ਨੇ ਇਹ ਐਲਾਨ ਕੀਤਾ ਸੀ ਕਿ ਜਦੋਂ ਕਾਂਗਰਸ ਦੀ ਸਰਕਾਰ ਆ ਗਈ ਤਾਂ ਵਿਦਿਆਰਥੀ ਚੋਣਾਂ ਉੱਪਰ ਪਾਬੰਦੀ ਹਟਾਈ ਜਾਵੇਗੀ , ਕੁੜੀਆਂ ਦੀ ਪੜ੍ਹਾਈ ਨਰਸਰੀ ਤੋਂ ਪੀ ਐਚ ਡੀ ਤੱਕ ਦੀ ਮੁਫ਼ਤ ਕੀਤੀ ਜਾਵੇਗੀ ਪਰ ਹਾਲੇ ਤੱਕ ਇਨ੍ਹਾਂ ਐਲਾਨਾਂ ਨੂੰ ਲਾਗੂ ਨਹੀਂ ਕੀਤਾ ਗਿਆ । ਦੂਸਰੇ ਪਾਸੇ ਭਾਸ਼ਾ ਦੇ ਨਾਮ ਉੱਪਰ ਬਣੀ ਸੰਸਾਰ ਦੀ ਦੂਸਰੀ ਯੂਨੀਵਰਸਿਟੀ ਜੋ ਕਿ ਭਾਰਤ ਦੇ ਅੰਦਰ ਪੰਜਾਬ ਦੀ ਪੰਜਾਬੀ ਯੂਨੀਵਰਸਿਟੀ ਹੈ ਜੋ ਕਿ ਭਾਰੀ ਵਿੱਤੀ ਘਾਟੇ ਦਾ ਸ਼ਿਕਾਰ ਹੈ ਜੋ ਕਿ ਆਪਣੀਆਂ ਇਮਾਰਤਾਂ ਗਿਰਵੀ ਰੱਖ ਕੇ ਆਪਣੇ ਖਰਚੇ ਚਲਾ ਰਹੀ ਹੈ । ਆਗੂਆਂ ਨੇ ਕਿਹਾ ਸਾਡੀ ਇਹ ਵੀ ਮੰਗ ਹੈ ਕਿ ਸਿੱਖਿਆ ਦਾ ਮਾਧਿਅਮ ਮਾਤ ਭਾਸ਼ਾ ਕੀਤਾ ਜਾਵੇ ਅਤੇ ਹਰ ਤਰ੍ਹਾਂ ਦੇ ਦਾਖਲੇ ਅਤੇ ਨੌਕਰੀਆਂ ਦੇ ਇਮਤਿਹਾਨ ਪੰਜਾਬੀ ਵਿੱਚ ਕੀਤੇ ਜਾਣ । ਉਨ੍ਹਾਂ ਕਿਹਾ ਕਿ ਇਹ ਰੋਸ ਵਿਖਾਵਾ ਸਿਰਫ਼ ਕਾਂਗਰਸ ਸਰਕਾਰ ਨੂੰ ਯਾਦ ਦਿਵਾਉਣ ਲਈ ਹੈ ਕਿ ਜੇਕਰ ਇਨ੍ਹਾਂ ਮੰਗਾਂ ਦਾ ਫੌਰੀ ਹੱਲ ਨਾ ਕੀਤਾ ਗਿਆ ਤਾਂ ਵਿਦਿਆਰਥੀ ਮਜਬੂਰਨ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ
ਬਾਈਟ ਸੰਦੀਪ ਕੌਰ
ਮਨਪ੍ਰੀਤ ਕੌਰConclusion:ਸਥਾਨਕ ਪੰਜਾਬੀ ਯੂਨੀਵਰਸਿਟੀ ਵਿਖੇ ਪਹੁੰਚੇ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਜੋ ਕਿ ਅਗ੍ਰਸੈਨ ਜਯੰਤੀ ਦੇ ਪ੍ਰੋਗਰਾਮ ਵਿਚ ਪਹੁੰਚੇ ਸਨ ਦਾ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਅਤੇ ਡੈੈਮੋਕ੍ਰੇਟਿਕ ਸਟੂਡੈਂਟਸ ਆਰਗੇਨਾਈਜ਼ੇਸ਼ਨ ਵੱਲੋਂ ਹੱਥਾਂ ਵਿੱਚ ਤਖਤੀਆਂ ਫੜ ਕੇ ਵਿਰੋਧ ਕੀਤਾ ਗਿਆ ਅਤੇ ਵਿਦਿਆਰਥੀ ਚੋਣਾਂ ਬਹਾਲ ਕਰਵਾਉਣ, ਕੁੜੀਆਂ ਦੀ ਪੜ੍ਹਾਈ ਨਰਸਰੀ ਤੋਂ ਪੀਐਚਡੀ ਤੱਕ ਮੁਫ਼ਤ ਕਰਨ ਦੇ ਕੀਤੇ ਐਲਾਨ ਨੂੰ ਲਾਗੂ ਕਰਵਾਉਣ, ਪੰਜਾਬੀ ਯੂਨੀਰਸਿਟੀ ਦੇ ਵਿੱਤੀ ਘਾਟੇ ਨੂੰ ਪੂਰਾ ਕਰਕੇ ਗ੍ਰਾਂਟਾਂ ਦੇਣ ਅਤੇ ਸਿੱਖਿਆ ਦਾ ਮਾਧਿਅਮ ਮਾਤ ਭਾਸ਼ਾ ਕਰਨ ਸਮੇਤ ਦਾਖਲੇ ਅਤੇ ਨੌਕਰੀਆਂ ਦੇ ਇਮਤਿਹਾਨ ਪੰਜਾਬੀ ਵਿੱਚ ਕਰਨ ਨੂੰ ਲੈ ਕੇ ਮੰਗ ਪੱਤਰ ਦਿੱਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੀ ਆਗੂ ਸੰਦੀਪ ਕੌਰ ਅਤੇ ਡੈਮੋਕ੍ਰੇਟਿਕ ਸਟੂਡੈਂਟਸ ਆਰਗੇਨਾਈਜੇਸ਼ਨ ਦੀ ਆਗੂ ਮਨਪ੍ਰੀਤ ਕੌਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਰਿੰਦਰ ਨੇ ਇਹ ਐਲਾਨ ਕੀਤਾ ਸੀ ਕਿ ਜਦੋਂ ਕਾਂਗਰਸ ਦੀ ਸਰਕਾਰ ਆ ਗਈ ਤਾਂ ਵਿਦਿਆਰਥੀ ਚੋਣਾਂ ਉੱਪਰ ਪਾਬੰਦੀ ਹਟਾਈ ਜਾਵੇਗੀ , ਕੁੜੀਆਂ ਦੀ ਪੜ੍ਹਾਈ ਨਰਸਰੀ ਤੋਂ ਪੀ ਐਚ ਡੀ ਤੱਕ ਦੀ ਮੁਫ਼ਤ ਕੀਤੀ ਜਾਵੇਗੀ ਪਰ ਹਾਲੇ ਤੱਕ ਇਨ੍ਹਾਂ ਐਲਾਨਾਂ ਨੂੰ ਲਾਗੂ ਨਹੀਂ ਕੀਤਾ ਗਿਆ । ਦੂਸਰੇ ਪਾਸੇ ਭਾਸ਼ਾ ਦੇ ਨਾਮ ਉੱਪਰ ਬਣੀ ਸੰਸਾਰ ਦੀ ਦੂਸਰੀ ਯੂਨੀਵਰਸਿਟੀ ਜੋ ਕਿ ਭਾਰਤ ਦੇ ਅੰਦਰ ਪੰਜਾਬ ਦੀ ਪੰਜਾਬੀ ਯੂਨੀਵਰਸਿਟੀ ਹੈ ਜੋ ਕਿ ਭਾਰੀ ਵਿੱਤੀ ਘਾਟੇ ਦਾ ਸ਼ਿਕਾਰ ਹੈ ਜੋ ਕਿ ਆਪਣੀਆਂ ਇਮਾਰਤਾਂ ਗਿਰਵੀ ਰੱਖ ਕੇ ਆਪਣੇ ਖਰਚੇ ਚਲਾ ਰਹੀ ਹੈ । ਆਗੂਆਂ ਨੇ ਕਿਹਾ ਸਾਡੀ ਇਹ ਵੀ ਮੰਗ ਹੈ ਕਿ ਸਿੱਖਿਆ ਦਾ ਮਾਧਿਅਮ ਮਾਤ ਭਾਸ਼ਾ ਕੀਤਾ ਜਾਵੇ ਅਤੇ ਹਰ ਤਰ੍ਹਾਂ ਦੇ ਦਾਖਲੇ ਅਤੇ ਨੌਕਰੀਆਂ ਦੇ ਇਮਤਿਹਾਨ ਪੰਜਾਬੀ ਵਿੱਚ ਕੀਤੇ ਜਾਣ । ਉਨ੍ਹਾਂ ਕਿਹਾ ਕਿ ਇਹ ਰੋਸ ਵਿਖਾਵਾ ਸਿਰਫ਼ ਕਾਂਗਰਸ ਸਰਕਾਰ ਨੂੰ ਯਾਦ ਦਿਵਾਉਣ ਲਈ ਹੈ ਕਿ ਜੇਕਰ ਇਨ੍ਹਾਂ ਮੰਗਾਂ ਦਾ ਫੌਰੀ ਹੱਲ ਨਾ ਕੀਤਾ ਗਿਆ ਤਾਂ ਵਿਦਿਆਰਥੀ ਮਜਬੂਰਨ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ
ਬਾਈਟ ਸੰਦੀਪ ਕੌਰ
ਮਨਪ੍ਰੀਤ ਕੌਰ
ETV Bharat Logo

Copyright © 2025 Ushodaya Enterprises Pvt. Ltd., All Rights Reserved.