ਪਟਿਆਲਾ:ਪਟਿਆਲਾ ਦੀ ਕੇਂਦਰੀ ਜੇਲ ਵਿੱਚ ਬੰਦ ਬਿਕਰਮਜੀਤ ਸਿੰਘ ਮਜੀਠੀਆ ਨੂੰ ਮਿਲਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਪਹੁੰਚੇ (sukhbir badal meets majithia in jail)। ਮੁਲਾਕਾਤ ਕਰਨ ਤੋਂ ਬਾਅਦ ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ’ਤੇ ਜੰਮ ਕੇ ਨਿਸ਼ਾਨਾ ਸਾਧਿਆ (sukhbir takes on punjab govt.)ਤੇ ਕਿਹਾ ਕਿ ਮਜੀਠੀਆ ਨੂੰ ਝੂਠੇ ਮੁੱਕਦਮੇ ਦਰਜ ਕਰਕੇ ਫਸਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ 9 ਤਾਰੀਕ ਨੂੰ ਇਹ ਸਰਕਾਰ ਸਰਕਾਰ ਚਲੇ ਜਾਏਗੀ ਅਤੇ 80 ਸੀਟਾਂ ਜਿੱਤੇਗਾ ਅਕਾਲੀ ਦਲ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਸੁਖਜਿੰਦਰ ਰੰਧਾਵਾ ਚਰਨਜੀਤ ਸਿੰਘ ਚੰਨੀ ਵੱਲੋਂ ਬਿਕਰਮ ਮਜੀਠੀਆ ’ਤੇ ਝੂਠਾ ਮੁਕੱਦਮਾ ਦਰਜ ਕੀਤਾ ਗਿਆ ਹੈ 9 ਤਾਰੀਕ ਤੋਂ ਬਾਅਦ ਪੰਜਾਬੀਆਂ ਦੀ ਸਰਕਾਰ ਬਣੇਗੀ।
ਸੁਖਬੀਰ ਬਾਦਲ ਨੇ ਕਿਹਾ ਕਿ ਉਹ ਮੰਗ ਕਰਦੇ ਹਨ। ਕਿ ਇੰਡੀਅਨ ਗੌਰਮਿੰਟ ਯੂਕ੍ਰੇਨ ਵਿਚ ਫਸੇ ਪੰਜਾਬੀ ਅਤੇ ਭਾਰਤੀਆਂ ਨੂੰ ਜਲਦ ਤੋਂ ਜਲਦ ਵਾਪਸ ਲਿਆਉਣ ਦੀ ਕੋਸ਼ਿਸ਼ ਕਰੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਤਿੰਨ ਫੈਸਲੇ ਗ਼ਲਤ ਕੀਤੇ ਹਨ। ਉਨ੍ਹਾਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੇ ਅਖਤਿਆਰ ਖੋਹਣਾ ਗਲਤ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸੂਬੇ ਦੇ ਅਖਤਿਆਰ ਵਾਪਸ ਦਿਵਾਏ ਜਾਣਗੇ।
ਉਨ੍ਹਾਂ ਕੇਂਦਰ ਕੋਲੋਂ ਯੂਕਰੇਨ ਵਿੱਚ ਫਸੇ ਸਾਰੇ ਪੰਜਾਬੀਆਂ ਅਤੇ ਭਾਰਤੀਆਂ ਨੂੰ ਜਲਦ ਤੋਂ ਜਲਦ ਵਾਪਸ ਲਿਆਉਣ ਦੀ ਮੰਗ ਵੀ ਕੀਤੀ। ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਕੋਲੋਂ ਵੀ ਮੰਗ ਕੀਤੀ ਹੈ ਕਿ ਪੰਜਾਬੀਆਂ ਨੂੰ ਵਾਪਸ ਲੈ ਲਿਆ ਪੰਜਾਬ ਸਰਕਾਰ ਨੇ ਆਪਣੇ ਅਫਸਰਾਂ ਨੂੰ ਤਾਇਨਾਤ ਕਰੇ ਤਾਂ ਕਿ ਪਤਾ ਲੱਗੇ ਕਿ ਜਿਹੜੇ ਲੋਕ ਫਸੇ ਹੋਏ ਹਨ। ਉਨ੍ਹਾਂ ਦੇ ਪਰਿਵਾਰ ਨਾਲ ਸੰਪਰਕ ਕਰਕੇ ਉਨ੍ਹਾਂ ਦੀ ਜਾਣਕਾਰੀ ਦੇ ਕੇ ਉਨ੍ਹਾਂ ਨੂੰ ਵਾਪਸ ਲਿਆਇਆ ਜਾ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ 80 ਸੀਟਾਂ ਤੇ ਜਿੱਤ ਹਾਸਲ ਕਰਕੇ ਸਰਕਾਰ ਬਣਾਕੇ ਸੂਬੇ ਦੇ ਅਧਿਕਾਰ ਕੇਂਦਰ ਤੋਂ ਵਾਪਸ ਲਏ ਜਾਣਗੇ।
ਇਹ ਵੀ ਪੜ੍ਹੋ:ਰੂਸ ਯੂਕਰੇਨ ਯੁੱਧ ਵਿਚਾਲੇ ਭਾਰਤੀ ਵਿਦਿਆਰਥੀ ਦੀ ਮੌਤ, ਕਾਂਗਰਸੀ ਆਗੂ ਸੂਰਜੇਵਾਲਾ ਨੇ ਘੇਰੇ ਪੀਐਮ ਮੋਦੀ