ETV Bharat / city

ਤਨਖਾਹਾਂ ਨਾ ਮਿਲਣ 'ਤੇ ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਨੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਤਨਖਾਹਾਂ ਨਾਂ ਮਿਲਣ 'ਤੇ ਮੁਲਾਜ਼ਮਾਂ ਨੇ ਪਟਿਆਲਾ ਦੇ ਜਲ ਸਪਲਾਈ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਕੋਲੋਂ ਜਲਦ ਤੋਂ ਜਲਦ ਤਨਖਾਹਾਂ ਦਿੱਤੇ ਜਾਣ ਦੀ ਮੰਗ ਕੀਤੀ।

ਤਨਖਾਹਾਂ ਨਾਂ ਮਿਲਣ 'ਤੇ ਮੁਲਾਜ਼ਮਾਂ ਨੇ ਦਿੱਤਾ ਧਰਨਾ

author img

By

Published : Dec 11, 2019, 12:59 PM IST

ਪਟਿਆਲਾ : ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਵੱਲੋਂ ਸਮੇਂ ਸਿਰ ਤਨਖਾਹਾਂ ਨਾ ਮਿਲਣ 'ਤੇ ਮੁਲਾਜ਼ਮਾਂ ਨੇ ਸ਼ਹਿਰ ਦੇ ਜਲ ਸਪਲਾਈ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਸੂਬੇ ਦੇ ਵਿੱਤ ਮੰਤਰੀ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।

ਇਸ ਬਾਰੇ ਈਟੀਵੀ ਭਾਰਤ ਦੀ ਟੀਮ ਨਾਲ ਗੱਲਬਾਤ ਕਰਦੇ ਹੋਏ ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੇ ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਵਾਰ-ਵਾਰ ਖ਼ਜਾਨਾ ਖਾਲ੍ਹੀ ਹੋਣ ਦੀ ਗੱਲ ਕਹਿ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਖ਼ੁਦੇ ਦੇ ਨੇਤਾਵਾਂ ਅਤੇ ਵਿਧਾਇਕਾਂ ਦੀਆਂ ਤਨਖਾਹਾਂ ਸਮੇਂ ਸਿਰ ਮਿਲ ਜਾਂਦੀਆਂ ਹਨ , ਪਰ ਜਦ ਮੁਲਾਜ਼ਮਾਂ ਦੀ ਵਾਰੀ ਆਉਂਦੀ ਹੈ ਤਾਂ ਉਨ੍ਹਾਂ ਦੀਆਂ ਤਨਖਾਹਾਂ ਰੋਕ ਦਿੱਤਿਆ ਜਾਂਦੀਆਂ ਹਨ। ਇਹ ਸਰਕਾਰ ਵੱਲੋਂ ਮੁਲਾਜ਼ਮਾਂ ਪ੍ਰਤੀ ਵਿਤਕਰੇ ਦੇ ਵਿਵਹਾਰ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਤਨਖਾਹਾਂ ਨਾ ਮਿਲਣ ਕਾਰਨ ਉਨ੍ਹਾਂ ਲਈ ਦੋ ਵਕਤ ਦੀ ਰੋਟੀ ਅਤੇ ਪਰਿਵਾਰ ਪਾਲਣਾ ਔਖਾ ਹੋ ਰਿਹਾ ਹੈ। ਸਰਕਾਰ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ।

ਤਨਖਾਹਾਂ ਨਾਂ ਮਿਲਣ 'ਤੇ ਮੁਲਾਜ਼ਮਾਂ ਨੇ ਦਿੱਤਾ ਧਰਨਾ

ਹੋਰ ਪੜ੍ਹੋ : ਫ਼ਰੀਦਕੋਟ ਤੋਂ ਚੰਡੀਗੜ੍ਹ ਅਤੇ ਅੰਮ੍ਰਿਤਸਰ ਜਾਣ ਲਈ ਤਿਆਰ ਹੋਇਆ ਰੇਲਵੇ ਓਵਰ ਬ੍ਰਿਜ

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਖ਼ੁਦ ਦੇ ਸਮਾਗਮਾਂ ਲਈ ਪੈਸੇ ਹਨ ਪਰ ਮੁਲਾਜ਼ਮਾਂ ਦੀ ਮਿਹਨਤ ਤੋਂ ਬਾਅਦ ਵੀ ਉਨ੍ਹਾਂ ਦੀਆਂ ਤਨਖਾਹਾਂ ਅਤੇ ਮੈਡੀਕਲ ਦਾ ਪੈਸਾ ਉਨ੍ਹਾਂ ਨੂੰ ਨਹੀਂ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮੁਲਾਜ਼ਮਾਂ ਨੇ ਸੂਬਾ ਸਰਕਾਰ ਵੱਲੋਂ ਜਲ ਵਿਭਾਗ ਅਤੇ ਸੈਨੀਟੇਸ਼ਨ ਇੰਪਲਾਈਜ਼ ਦੀ ਪੋਸਟਾਂ ਘਟਾਉਣ ਦਾ ਵੀ ਵਿਰੋਧ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ 'ਤੇ ਸੰਘਰਸ਼ ਹੋਰ ਤੇਜ਼ ਕੀਤੇ ਜਾਣ ਚੇਤਾਵਨੀ ਦਿੱਤੀ ਹੈ।

Intro:ਜਨਰਲ ਸਪਲਾਈ ਸਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਧਰਨਾ ਦਿੱਤਾ ਗਿਆ ਅਤੇ ਤਨਖਾਹਾਂ ਨਾ ਮਿਲਣ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਤੇ ਵਿੱਤ ਮੰਤਰੀ ਦੇ ਖਿਲਾਫ ਜੰਮ ਕੇ ਮੁਰਦਾਬਾਦ Body:ਪਟਿਅਾਲਾ ਵਿੱਚ ਪੰਜਾਬ ਜਲ ਸਪਲਾਈ ਦਫ਼ਤਰ ਦੇ ਅੱਗੇ ਜਨਰਲ ਸਪਲਾਈ ਸਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਧਰਨਾ ਦਿੱਤਾ ਗਿਆ ਅਤੇ ਤਨਖਾਹਾਂ ਨਾ ਮਿਲਣ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਤੇ ਵਿੱਤ ਮੰਤਰੀ ਦੇ ਖਿਲਾਫ ਜੰਮ ਕੇ ਮੁਰਦਾਬਾਦ ਦੀ ਨਾਅਰੇਬਾਜ਼ੀ ਕੀਤੀ ਗਈ ਕਰਮਚਾਰੀਆਂ ਨੇ ਰੋਸ ਜਤਾਇਆ ਅਤੇ ਤਨਖਾਹ ਨਾ ਮਿਲਣ ਤੇ ਤਿੱਖਾ ਸੰਘਰਸ਼ ਕਰਨ ਦਾ ਵੀ ਐਲਾਨ ਕੀਤਾ
ਉੱਥੇ ਜਲ ਸਪਲਾਈ ਸੈਨੀਟੇਸ਼ਨ ਯੂਨੀਅਨ ਦੇ ਕਰਮਚਾਰੀਆਂ ਨੇ ਕਿਹਾ ਕਿ ਜੇਕਰ ਤਨਖ਼ਾਹਾਂ ਨਾ ਮਿਲੀਆਂ ਤਾਂ ਸਾਡਾ ਸੰਘਰਸ਼ ਹੋਰ ਵੀ ਤੇਜ਼ ਹੋਏਗਾ ਮੰਤਰੀ ਖੋਤਾ ਜਹਾਜ਼ਾਂ ਵਿੱਚ ਘੁੰਮਦੇ ਪਰ ਕਰਮਚਾਰੀਆਂ ਦੀ ਤਨਖਾਹ ਦੇਣ ਦੇ ਵਕਤ ਖ਼ਜ਼ਾਨਾ ਖਾਲੀ ਹੈ ਇਹ ਸਰਾਸਰ ਝੂਠ ਬੋਲਦੇ ਨੇ ਸਾਡਾ ਮੈਡੀਕਲ ਦਾ ਪੈਸਾ ਵੀ ਨਹੀਂ ਦੇ ਰਹੇ ਉਨ੍ਹਾਂ ਨੇ ਕਿਹਾ ਕਿ ਜੇ ਸਾਨੂੰ ਤਨਖ਼ਾਹਾਂ ਅਤੇ ਮੈਡੀਕਲ ਦਾ ਪੈਸਾ ਨਾ ਮਿਲਿਆ ਤੇ ਖ਼ਜ਼ਾਨਾ ਖਾਲੀ ਦਾ ਬਹਾਨਾ ਲਾਇਆ ਤਾਂ ਅਸੀਂ ਸੰਘਰਸ਼ ਨੂੰ ਤੇਜ਼ ਕਰਾਂਗੇ ਇਸ ਕਰੇ ਕਰਮਚਾਰੀਆਂ ਦੇ ਨਾਲ ਵਿੱਤ ਮੰਤਰੀ ਵਿਤਕਰਾ ਕਰ ਰਿਹਾ ਹੈ ਆ ਨਾਲੇ ਸਮੇਂ ਚ ਅਸੀਂ ਸੰਘਰਸ਼ ਨੂੰ ਹੋਰ ਤੇਜ਼ ਕਰਾਂਗੇ ਤੇ ਵੱਡੇ ਰੂਪ ਵਿੱਚ ਪੰਜਾਬ ਦੀ ਸੜਕਾਂ ਤੇ ਆਵਾਂਗੇ ਜਿਹਦੇ ਜ਼ਿੰਮੇਵਾਰ ਪੰਜਾਬ ਸਰਕਾਰ ਖ਼ੁਦ ਹੋਵੇਗੀ ਤੇ ਵਿੱਤ ਮੰਤਰੀ ਹੋਵੇਗਾ ਕਰਮਚਾਰੀ ਇਹ ਹਰਕੇ ਸਵੀਰ ਬਰਦਾਸ਼ਤ ਨਹੀਂ ਕਰਨਗੇ
ਬਾਇਟ ਜਲ ਸਪਲਾਈ ਸੈਨੀਟੇਸ਼ਨ ਯੂਨੀਅਨ ਦੇ ਕਰਮਚਾਰੀ Conclusion:ਜਨਰਲ ਸਪਲਾਈ ਸਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਧਰਨਾ ਦਿੱਤਾ ਗਿਆ ਅਤੇ ਤਨਖਾਹਾਂ ਨਾ ਮਿਲਣ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਤੇ ਵਿੱਤ ਮੰਤਰੀ ਦੇ ਖਿਲਾਫ ਜੰਮ ਕੇ ਮੁਰਦਾਬਾਦ
ETV Bharat Logo

Copyright © 2024 Ushodaya Enterprises Pvt. Ltd., All Rights Reserved.