ਪਟਿਆਲਾ: 5 ਸਤੰਬਰ ਨੂੰ ਮੁਜ਼ੱਫ਼ਰਨਗਰ ਦੇ ਵਿੱਚ ਕਿਸਾਨਾਂ ਦੀ ਵੱਲੋਂ ਇੱਕ ਮਹਾਪੰਚਾਇਤ ਕੀਤੀ ਜਾ ਰਹੀ ਹੈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਸ਼ਿਰਕਤ ਕੀਤੀ ਜਾ ਰਹੀ ਹੈ। ਇਸ ਮਹਾਪੰਚਾਇਤ ਵਿੱਚ ਵੱਖ-ਵੱਖ ਸੂਬਿਆ ਤੋਂ ਪਹੁੰਚਣ ਲਈ ਕਿਸਾਨ ਰਵਾਨਾ ਹੋ ਚੁੱਕੇ ਹਨ। ਜਿਸ ਵਿੱਚ ਹਿੱਸਾ ਲੈਣ ਦੇ ਲਈ ਪਟਿਆਲਾ ਤੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦਾ ਜਥਾ ਰਵਾਨਾ ਹੋ ਗਿਆ ਹੈ। ਇਹ ਜਥਾ ਰੇਲ ਮਾਰਗ ਜ਼ਰੀਏ ਮੁਜ਼ਫਰਨਗਰ ਪਹੁੰਚੇਗਾ। ਇਸ ਮੌਕੇ ਕਿਸਾਨਾਂ ਵੱਲੋਂ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਮਹਾਪੰਚਾਇਤ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।
ਇਸ ਮੌਕੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਕਿਸਾਨਾਂ ਨੇ ਕਿਹਾ, ਕਿ ਜਦੋਂ ਤੱਕ ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨਾਂ ਦਾ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਜਾਰੀ ਰਹੇਗਾ।
ਬੀਤੇ ਦਿਨੀਂ ਸੁਖਬੀਰ ਬਾਦਲ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਉੱਪਰ ਲਾਠੀਚਾਰਜ ਦੀ ਇਨ੍ਹਾਂ ਕਿਸਾਨਾਂ ਵੱਲੋਂ ਨਿਖੇਧੀ ਕੀਤੀ ਗਈ ਹੈ। ਕਿਸਾਨਾਂ ਨੇ ਕਿਹਾ, ਕਿ ਸਾਰੀਆਂ ਸਰਕਾਰਾਂ ਮਿਲੀਆ ਹੋਈਆ ਹਨ। ਜੋ ਸਿਰਫ਼ ਲੋਕਾਂ ਨੂੰ ਵਿਖਾਉਣ ਲਈ ਇੱਕ ਦੂਜੇ ‘ਤੇ ਇਲਜ਼ਾਮ ਲਗਾਉਦੇ ਹਨ।
ਕਿਸਾਨਾਂ ਨੇ ਕਿਹਾ, ਕਿ ਸਾਨੂੰ ਸਾਰੇ ਲੀਡਰਾਂ ਦਾ ਬਾਈਕਾਟ ਕਰਨਾ ਚਾਹੀਦਾ ਹੈ। ਤੇ ਕਿਸਾਨ ਸੰਯੁਕਤ ਮੋਰਚੇ ਦੇ ਅਦੇਸ਼ਾ ਅਨੁਸਾਰ ਚੱਲ ਕਿਸਾਨੀ ਅੰਦੋਲਨ ਨੂੰ ਜਿੱਤਣਾ ਚਾਹੀਦਾ ਹੈ। ਕਿਸਾਨਾਂ ਨੇ ਕਿਹਾ, ਕਿ ਅਕਾਲੀ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਚੋਣਾਂ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ, ਕਿਸਾਨਾਂ ਨੇ ਇਨ੍ਹਾਂ ਪਾਰਟੀਆਂ ਦੇ ਚੋਣ ਪ੍ਰਚਾਰ ਨੂੰ ਕਿਸਾਨੀ ਅੰਦੋਲਨ ਨੂੰ ਖ਼ਤਰਾਂ ਦੱਸਿਆ ਹੈ।
ਇਹ ਵੀ ਪੜ੍ਹੋ:ਸਿਆਸੀ ਪਾਰਟੀਆਂ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਦਿੱਤੀ ਇਹ ਚਿਤਾਵਨੀ, ਨਹੀਂ ਤਾਂ...