ਪਟਿਆਲਾ:ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੇ ਬਾਰਡਰਾਂ 'ਤੇ ਲਗਾਤਾਰ ਕਿਸਾਨ ਅੰਦੋਲਨ ਜਾਰੀ ਹੈ। ਕਿਸਾਨ ਅੰਦੋਲਨ ਨੂੰ ਤਿੰਨ ਮਹੀਨੇ ਪੂਰੇ ਹੋਣ 'ਤੇ ਜਿਥੇ ਕਿਸਾਨ ਜੱਥੇਬੰਦੀਆਂ ਵੱਲੋਂ ਨੌਜਵਾਨ ਕਿਸਾਨ ਦਿਵਸ ਮਨਾਇਆ ਗਿਆ, ਉਥੇ ਹੀ ਸਿੰਘੂ ਬਾਰਡਰ ਉੱਤੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੀ ਖ਼ਬਰ ਹੈ।
ਮ੍ਰਿਤਕ ਨੌਜਵਾਨ ਦੀ ਪਛਾਣ 19 ਸਾਲਾ ਨਵਜੋਤ ਸਿੰਘ ਵਜੋਂ ਹੋਈ ਹੈ। ਨਵਜੋਤ ਸਿੰਘ ਨਾਭਾ ਬਲਾਕ ਦੇ ਪਿੰਡ ਖੇੜੀ ਜੱਟਾਂ ਦਾ ਵਸਨੀਕ ਸੀ। ਮ੍ਰਿਤਕ ਨੌਜਵਾਨ ਆਪਣੇ ਪਿੰਡ ਦੇ ਕਿਸਾਨਾਂ ਨਾਲ ਸਿੰਘੂ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਲਈ ਗਿਆ ਸੀ। ਪੁੱਤਰ ਦੀ ਮੌਤ ਦੀ ਪਰਿਵਾਰ ਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਜ਼ਿਕਰਯੋਗ ਹੈ ਕਿ ਦਿੱਲੀ ਦੇ ਬਾਰਡਰਾਂ 'ਤੇ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ ਕਈ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ, ਪਰ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ। ਕਿਸਾਨ ਆਗੂਆਂ ਨੇ ਮੋਦੀ ਸਰਕਾਰ ਕੋਲੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਜਲਦ ਤੋਂ ਜਲਦ ਕਿਸਾਨ ਆਪਣੇ ਘਰ ਪਰਤ ਸਕਣ।
ਇਹ ਵੀ ਪੜ੍ਹੋ :ਸਿਹਤ ਵਿਭਾਗ ਦੇ ਮੁਲਾਜ਼ਮ ਹੀ ਦੇ ਰਹੇ ਕੋਰੋਨਾ ਮਹਾਂਮਾਰੀ ਨੂੰ ਸੱਦਾ