ਸੰਗਰੂਰ: ਮਲੇਰਕੋਟਲਾ ਨੇੜੇ ਸਥਿਤ ਪਿੰਡ ਧਨੋ ਵਿਖੇ ਇੱਕ ਚਰਵਾਹੇ ਦੀਆਂ 18 ਬੱਕਰੀਆਂ ਦੀ ਅਚਾਨਕ ਮੌਤ ਹੋ ਗਈ। ਬੱਕਰੀਆਂ ਦੀ ਮੌਤ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲਗਾਇਆ ਗਿਆ ਹੈ।
ਪੀੜਤ ਪਰਿਵਾਰ ਦੇ ਇੱਕ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਪਤਾ ਲਗਾ ਇੱਕ ਕੁੱਝ ਬੱਕਰੀਆਂ ਬਿਮਾਰ ਹਨ ਤੇ ਥੋੜੇ ਹੀ ਸਮੇਂ 'ਚ ਅਚਾਨਕ ਇੱਕ-ਇੱਕ ਕਰਕੇ ਸਾਰੇ ਪਸ਼ੂਆਂ ਦੀ ਮੌਤ ਹੋ ਗਈ। ਉਨ੍ਹਾਂ ਵੱਲੋਂ ਵੈਨਟਰੀ ਡਾਕਟਰਾਂ ਨੂੰ ਬੁਲਾਇਆ ਗਿਆ। ਉਨ੍ਹਾਂ ਦੇ ਘਰ ਦਾ ਗੁਜ਼ਾਰਾ ਇਨ੍ਹਾਂ ਪਸ਼ੂਆਂ ਦੇ ਨਾਲ ਚੱਲਦਾ ਸੀ। ਇਹ ਪਸ਼ੂ ਉਨ੍ਹਾਂ ਦੀ ਰੋਜ਼ੀ ਰੋਟੀ ਦਾ ਇਕਮਾਤਰ ਜ਼ਰੀਆ ਸਨ, ਪਰ ਅਚਾਨਕ ਪਸ਼ੂਆਂ ਦੀ ਮੌਤ ਹੋਣ ਕਾਰਨ ਉਨ੍ਹਾਂ ਦਾ 4 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਪਿੰਡ ਵਾਸੀਆਂ ਵੱਲੋਂ ਸੂਬਾ ਸਰਕਾਰ ਵੱਲੋਂ ਇਸ ਗ਼ਰੀਬ ਪਰਿਵਾਰ ਦੀ ਮਦਦ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।
ਸੂਚਨਾ ਮਿਲਦੇ ਹੀ ਵੈਨਟਰੀ ਡਾਕਟਰ ਮੌਕੇ 'ਤੇ ਪੁੱਜੇ ਅਤੇ ਉਨ੍ਹਾਂ ਵੱਲੋਂ ਬਚੇ ਹੋਏ ਹੋਰਨਾਂ ਪਸ਼ੂਆਂ ਦੀ ਜਾਂਚ ਕੀਤੀ ਗਈ। ਡਾਕਟਰ ਨੇ ਦੱਸਿਆ ਕਿ ਬੱਕਰੀਆਂ ਦੀ ਮੌਤ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲਗਾਇਆ ਜਾ ਸਕਿਆ ਹੈ। ਉਨ੍ਹਾਂ ਕਿ ਪਸ਼ੂਆਂ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਕੁੱਝ ਕਿਹਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਬਾਕੀ ਬਚੇ ਹੋਏ ਪਸ਼ੂਆਂ ਚੋਂ ਕੁੱਝ ਨੂੰ ਸਾਹ ਲੈਣ 'ਚ ਦਿੱਕਤ ਆ ਰਹੀ ਸੀ, ਡਾਕਟਰੀ ਟੀਮ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।