ਮਲੇਰਕੋਟਲਾ : ਪੰਜਾਬ ਪੁਲਿਸ ਵੱਲੋਂ ਸੂਬੇ 'ਚ ਨਸ਼ਾ ਖ਼ਤਮ ਕਰਨ ਤੇ ਨਸ਼ਾ ਤਸਕਰਾਂ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਕੜੀ 'ਚ ਜ਼ਿਲ੍ਹਾ ਮਲੇਰਕੋਟਲਾ ਦੇ ਐਸ.ਐਸ.ਪੀ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸ਼ਹਿਰ ਵਿੱਚ ਵੱਖ-ਵੱਖ ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ। ਮਲੇਰਕੋਟਲਾ ਪੁਲਿਸ ਤੇ ਸਿਹਤ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਇੱਕ ਮੈਡੀਕਲ ਸਟੋਰ 'ਤੇ ਛਾਪੇਮਾਰੀ ਕਰਕੇ ਵੱਡੀ ਮਾਤਰਾ ਵਿੱਚ ਨਸ਼ੀਲੀ ਗੋਲੀਆਂ ਦੀ ਖੇਪ ਬਰਾਮਦ ਕੀਤੀ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਡੀਐਸਪੀ ਵਿਲੀਅਮ ਜੇਜੀ ਨੇ ਦੱਸਿਆ ਕਿ ਸਿਹਤ ਵਿਭਾਗ ਤੇ ਪੁਲਿਸ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ, ਕਿ ਮਲੇਰਕੋਟਲਾ ਬੱਸ ਸਟੈਂਡ ਇਲਾਕੇ 'ਚ ਮੋਦਵੀ ਰੋਡ 'ਤੇ ਸਥਿਤ ਇੱਕ ਮੈਡੀਕਲ ਸਟੋਰ ਉੱਤੇ ਪਾਬੰਦੀਸ਼ੁਦਾ ਨਸ਼ੀਲੀ ਦਵਾਈਆਂ ਦੀ ਵਿਕਰੀ ਹੋ ਰਹੀ ਹੈ।
ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਗੁਪਤ ਸੂਚਨਾ ਵੀ ਮਿਲੀ ਸੀ। ਸ਼ਿਕਾਇਤ ਤੇ ਗੁਪਤ ਸੂਚਨਾ ਦੇ ਆਧਾਰ 'ਤੇ ਸਿਹਤ ਵਿਭਾਗ ਦੀ ਡਰੱਗ ਇੰਸਪੈਕਟਰ ਪਰਨੀਤ ਕੌਰ ਤੇ ਡੀਐਸਪੀ ਦੀ ਅਗਵਾਈ ਹੇਠ, ਪੁਲਿਸ ਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ 'ਤੇ ਕਾਰਵਾਈ ਕਰਦੇ ਹੋਏ ਰਤਨ ਮੈਡੀਕਲ ਸਟੋਰ 'ਤੇ ਛਾਪੇਮਾਰੀ ਕੀਤੀ ਗਈ।
ਡੈਅਸਪੀ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਪੁਲਿਸ ਨੇ ਉਕਤ ਮੈਡੀਕਲ ਸਟੋਰ ਤੋਂ ਵੱਡੀ ਮਾਤਰਾ ਵਿੱਚ ਨਸ਼ੀਲੀ ਦਵਾਈਆਂ ਦੀ ਖੇਪ ਬਰਾਮਦ ਕੀਤੀ ਗਈ ਹੈ। ਇਸ ਮੈਡੀਕਲ ਸਟੋਰ ਨੂੰ ਦੋ ਭਰਾ ਸਮੀਰ ਅਤੇ ਸਮਸ਼ਾਦ ਚਲਾਉਂਦੇ ਹਨ। ਪੁਲਿਸ ਵੱਲੋਂ ਸਮੀਰ ਨੂੰ ਮੌਕੇ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਸ਼ਮਸ਼ਾਦ ਦੀ ਗ੍ਰਿਫ਼ਤਾਰੀ ਬਾਕੀ ਹੈ। ਪੁਲਿਸ ਨੇ ਮੌਕੇ ਤੋਂ ਤਕਰਬੀਨ 8900 ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਵੱਲੋਂ ਉਕਤ ਮੁਲਜ਼ਮਾਂ ਉੱਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਕੰਮ ਸੀ ਬੈਟਰੀਆਂ ਦਾ, ਰੱਖੀ ਸੀ ਹੈਰੋਇਨ, ਚੜ੍ਹਿਆ ਪੁਲਿਸ ਅੜ੍ਹਿਕੇ