ETV Bharat / city

ਕੇਜਰੀਵਾਲ ਦਾ ਪੰਜਾਬ ਦੌਰਾ: ਸੰਗਰੂਰ ਤੋਂ ਬਰਨਾਲਾ ਤੱਕ ਕੱਢਣਗੇ ਰੋਡ ਸ਼ੋਅ

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਦੇ ਹੱਕ ’ਚ ਪ੍ਰਚਾਰ ਕਰਨਗੇ। ਮਿਲੀ ਜਾਣਕਾਰੀ ਮੁਤਾਬਿਕ ਅਰਵਿੰਦ ਕੇਜਰੀਵਾਲ ਸੀਐਮ ਭਗਵੰਤ ਮਾਨ ਦੇ ਨਾਲ ਸੰਗਰੂਰ ਤੋਂ ਬਰਨਾਲਾ ਤੱਕ ਰੋਡ ਸ਼ੋਅ ਕੱਢਣਗੇ।

ਸੰਗਰੂਰ ਤੋਂ ਬਰਨਾਲਾ ਤੱਕ ਕੱਢਣਗੇ ਰੋਡ ਸ਼ੋਅ
ਸੰਗਰੂਰ ਤੋਂ ਬਰਨਾਲਾ ਤੱਕ ਕੱਢਣਗੇ ਰੋਡ ਸ਼ੋਅ
author img

By

Published : Jun 20, 2022, 3:39 PM IST

ਬਰਨਾਲਾ/ਸੰਗਰੂਰ: ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਚੋਣ ਪ੍ਰਚਾਰ ਚ ਸਿਆਸੀ ਪਾਰਟੀਆਂ ਵੱਲੋਂ ਤੇਜ਼ੀ ਲਿਆਈ ਗਈ ਹੈ। ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਆਉਣ ਵਾਲੇ ਹਨ। ਇਸ ਦੌਰਾਨ ਉਹ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਪਾਰਟੀ ਦਾ ਪ੍ਰਚਾਰ ਕਰਨਗੇ।

ਮਿਲੀ ਜਾਣਕਾਰੀ ਮੁਤਾਬਿਕ ਕੇਜਰੀਵਾਲ ਪੰਜਾਬ ਦੇ ਸੀਐੱਮ ਭਗਵੰਤ ਮਾਨ ਦੇ ਨਾਲ ਸੰਗਰੂਰ ਤੋਂ ਬਰਨਾਲਾ ਤੱਕ ਰੋਡ ਸ਼ੋਅ ਕੱਢਣਗੇ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ। ਸੀਐੱਮ ਮਾਨ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਪੰਜਾਬ ਦੌਰੇ ’ਤੇ ਰਹਿਣਗੇ। ਉਹ ਸੰਗਰੂਰ ਲੋਕਸਭਾ ਸੀਟ ਤੇ ਹੋ ਰਹੀ ਜਿਮਨੀ ਚੋਣ ਚ ਪਾਰਟੀ ਦੇ ਲਈ ਪ੍ਰਚਾਰ ਕਰਨਗੇ। ਇਸਦੇ ਨਾਲ ਹੀ ਉਨ੍ਹਾਂ ਨੇ ਰੋਡ ਸ਼ੋਅ ਦੀ ਜਾਣਕਾਰੀ ਵੀ ਸਾਂਝੀ ਕੀਤੀ ਹੈ।

  • ਸੰਗਰੂਰ ਜਿਮਨੀ ਚੋਣ ਵਿੱਚ ਸਾਡੇ ਨੌਜਵਾਨ ਉਮੀਦਵਾਰ @SarpanchGurmail ਦੇ ਹੱਕ 'ਚ... ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਸੀ ਐਮ ਦਿੱਲੀ @ArvindKejriwal ਜੀ ਦੇ ਨਾਲ ਰੋਡ ਸ਼ੋਅ ਦਾ ਪ੍ਰੋਗਰਾਮ... pic.twitter.com/xJ0WLMglKr

    — Bhagwant Mann (@BhagwantMann) June 20, 2022 " class="align-text-top noRightClick twitterSection" data=" ">

ਭਗਵੰਤ ਮਾਨ ਨੇ ਦਿੱਤਾ ਸੀ ਅਸਤੀਫ਼ਾ: ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਪੰਜਾਬ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ (Bhagwant Mann resigns from Lok Sabha seat) ਦਿੱਤਾ ਸੀ। ਉਹ ਆਮ ਆਦਮੀ ਪਾਰਟੀ ਤੋਂ ਲੋਕ ਸਭਾ ਦੇ ਇਕਲੌਤੇ ਮੈਂਬਰ ਸਨ, ਇਸ ਨਾਲ ‘ਆਪ’ ਹੁਣ ਲੋਕ ਸਭਾ ਵਿੱਚ ਪ੍ਰਤੀਨਿਧਤਾ ਖਤਮ ਹੋ ਗਈ ਸੀ। ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਨੂੰ ਟਿਕਟ ਦਿੱਤੀ ਗਈ ਹੈ।

ਸੀਟ ਲਈ ਪੂਰਾ ਜ਼ੋਰ ਲਗਾ ਰਹੀ 'ਆਪ': ਕਾਬਿਲੇਗੌਰ ਹੈ ਕਿ ਪਿਛਲੇ ਮਹੀਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਆਮ ਆਦਮੀ ਪਾਰਟੀ ਦੀਆਂ ਮੁਸ਼ਕਿਲਾਂ ਵਧ ਗਈ ਹਨ। ਜਿਸ ਦੇ ਚੱਲਦੇ ਆਮ ਆਦਮੀ ਪਾਰਟੀ ਸੀਟ ਦੇ ਲਈ ਕਾਫੀ ਜ਼ੋਰ ਲਗਾ ਰਹੀ ਹੈ। ਲਗਾਤਾਰ ਵੱਡੇ ਪੱਧਰ ਤੇ ਚੋਣ ਪ੍ਰਚਾਰ ਕੀਤੇ ਜਾ ਰਹੇ ਹਨ। ਪੰਜਾਬ ਦਾ ਨੌਜਵਾਨ ਮੂਸੇਵਾਲਾ ਦੇ ਕਤਲ ਤੋਂ ਬਾਅਦ ਆਮ ਆਦਮੀ ਪਾਰਟੀ ਤੋਂ ਨਾਰਾਜ ਹੈ। ਜਿਸ ਕਾਰਨ ਆਮ ਆਦਮੀ ਪਾਰਟੀ ਦੇ ਲਈ ਸੰਗਰੂਰ ਜ਼ਿਮਨੀ ਚੋਣ ਨੂੰ ਜਿੱਤਣ ਲਈ ਹਰ ਇੱਕ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜੋ: ਵਿਧਾਨਸਭਾ ਚੋਣਾਂ ’ਚ ਹੀ ਸੀ ਮੂਸੇਵਾਲਾ ਦੇ ਕਤਲ ਦੀ ਯੋਜਨਾ !

ETV Bharat Logo

Copyright © 2024 Ushodaya Enterprises Pvt. Ltd., All Rights Reserved.