ETV Bharat / city

ਬੀਜੇਪੀ ਵੱਲੋਂ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਉਮੀਦਵਾਰ ਹੋਣਗੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ

author img

By

Published : Jun 5, 2022, 6:26 PM IST

ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਅਕਾਲੀ ਦਲ, ਅੰਮ੍ਰਿਤਸਰ ਤੋਂ ਬਾਅਦ ਹੁਣ ਭਾਜਪਾ ਨੇ ਵੀ ਆਪਣਾ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਕਰ ਲਈ ਹੈ।

BJP will field Sangrur Lok Sabha by-election candidate Barnala from former MLA Kewal Singh Dhillon
ਬੀਜੇਪੀ ਵੱਲੋਂ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਉਮੀਦਵਾਰ ਹੋਣਗੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ

ਸੰਗਰੂਰ: ਸੰਗਰੂਰ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸਤ ਬੇਹੱਦ ਸਰਗਰਮ ਹੈ। ਇਸ ਦੌਰਾਨ ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਐਲਾਨੇ ਜਾ ਰਹੇ ਹਨ। ਇਸ ਲਈ ਸਿਆਸੀ ਸਰਗਰਮੀਆਂ ਨੇ ਜ਼ੋਰ ਫੜ੍ਹ ਲਿਆ ਹੈ। ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਅਕਾਲੀ ਦਲ (ਅੰਮ੍ਰਿਤਸਰ) ਤੋਂ ਬਾਅਦ ਹੁਣ ਭਾਜਪਾ ਨੇ ਆਪਣਾ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਕਰ ਲਈ ਹੈ।

ਸੂਤਰਾਂ ਦੇ ਹਵਾਲੇ ਨਾਲ ਖ਼ਬਰ ਆਈ ਹੈ ਕਿ ਕੱਲ੍ਹ ਹੀ ਭਾਜਪਾ ਵਿੱਚ ਸ਼ਾਮਲ ਹੋਏ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਵੱਲੋਂ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਬਣਾਇਆ ਜਾ ਰਿਹਾ ਹੈ। ਬੀਜੇਪੀ ਵੱਲੋਂ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਉਮੀਦਵਾਰ ਬਰਨਾਲਾ ਤੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਹੋਣਗੇ।

ਇਹ ਵੀ ਚਰਚਾ ਹੈ ਕਿ ਪਾਰਟੀ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੱਲ੍ਹ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਲਈ ਸੰਗਰੂਰ ਆ ਰਹੇ ਹਨ। ਹਾਲਾਂਕਿ ਪਾਰਟੀ ਆਗੂ ਇਸ ਬਾਰੇ ਕੁੱਝ ਕਹਿਣ ਤੋਂ ਟਾਲਾ ਰਹੇ ਹਨ ਪਰ ਸੂਤਰਾਂ ਦਾ ਕਹਿਣਾ ਹੈ ਕਿ ਭਾਜਪਾ ਨੇ ਉਮੀਦਵਾਰ ਦਾ ਨਾਮ ਤੈਅ ਹੋ ਗਿਆ ਹੈ ਅਤੇ ਕੇਵਲ ਸਿੰਘ ਢਿੱਲੋਂ ਹੀ ਬੀਜੇਪੀ ਦੇ ਉਮੀਦਵਾਰ ਹੋਣਗੇ। ਫ਼ਿਲਹਾਲ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ।

ਇਹ ਵੀ ਪੜ੍ਹੋ : ਗੁਰਨਾਮ ਸਿੰਘ ਚਡੂਨੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ, ਫਾਂਸੀ ਦੀ ਸਜ਼ਾ ਦੀ ਕੀਤੀ ਮੰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.