ETV Bharat / city

ਪੰਜਾਬ ਦੇ ਅਸਲ ਹਲਾਤਾਂ ਤੋਂ ਅਣਜਾਣ ਹੈ ਕੈਪਟਨ ਸਰਕਾਰ: ਲੌਂਗੋਵਾਲ

author img

By

Published : Jan 25, 2020, 7:26 PM IST

ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਵਿਰੋਧ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਦੀਆਂ ਤਿਆਰੀਆਂ ਸਬੰਧੀ ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਣੇ ਕਈ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੱਲੋਂ ਜ਼ਿਲ੍ਹਾ ਸੰਗਰੂਰ ਵਿਖੇ ਮੀਟਿੰਗ ਕੀਤੀ ਗਈ।

ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਵਿਰੁੱਧ ਰੋਸ ਰੈਲੀ
ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਵਿਰੁੱਧ ਰੋਸ ਰੈਲੀ

ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਸਰਕਾਰ ਵੱਲੋਂ ਵਾਅਦਾ ਖਿਲਾਫੀ ਦੇ ਵਿਰੁੱਧ 2 ਫਰਵਰੀ ਨੂੰ ਵੱਡੀ ਰੈਲੀ ਕੀਤੀ ਜਾ ਰਹੀ ਹੈ। ਇਸ ਦੇ ਲਈ ਅਕਾਲੀ ਦਲ ਕਈ ਸੀਨੀਅਰ ਆਗੂ ਅਤੇ ਐਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਕਸਬਾ ਅਮਰਗੜ੍ਹ ਵਿਖੇ ਪੁਜੇ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਇੰਚਾਰਜ ਇਕਬਾਲ ਸਿੰਘ ਝੂੰਦਾ ਮੌਜੂਦ ਰਹੇ। ਇਥੇ ਉਨ੍ਹਾਂ ਵੱਲੋਂ ਸੰਗਰੂਰ ਤੇ ਬਰਨਾਲਾ ਦੇ ਅਕਾਲੀ ਵਰਕਰਾਂ ਨੂੰ ਰੈਲੀ 'ਚ ਹਿੱਸਾ ਲੈਣ ਦਾ ਸੱਦਾ ਦਿੱਤਾ ਗਿਆ।

ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਵਿਰੁੱਧ ਰੋਸ ਰੈਲੀ

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਪ੍ਰਾਪਤੀ ਲਈ ਚੋਣਾਂ ਦੇ ਸਮੇਂ ਸ੍ਰੀ ਗੁਟਕਾ ਸਾਹਿਬ ਦੀ ਝੂਠੀ ਸੰਹੁ ਚੁੱਕੀ। ਲੌਂਗੋਵਾਲ ਨੇ ਮੁੱਖ ਮੰਤਰੀ 'ਤੇ ਨਿਸ਼ਨਾ ਸਾਧਦੇ ਹੋਏ ਕੈਪਟਨ ਸਰਕਾਰ ਵੱਲੋਂ ਪੰਜਾਬ ਦੀ ਜਨਤਾ ਨਾਲ ਧੋਖਾ ਕਰਨ ਤੇ ਉਨ੍ਹਾਂ ਨੂੰ ਗੁਮਰਾਹ ਕੀਤੇ ਜਾਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਦੇ ਹਲਾਤਾਂ ਤੋਂ ਅਣਜਾਣ ਹੈ। ਕੈਪਟਨ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤਾ ਗਿਆ ਕੋਈ ਵੀ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ।

ਇਸ ਤੋਂ ਇਲਾਵਾ ਉਨ੍ਹਾਂ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਅਸਤੀਫਾ ਦਿੱਤੇ ਜਾਣ 'ਤੇ ਕਿਹਾ ਕਿ ਦੋਹਾਂ ਨੂੰ ਪਾਰਟੀ 'ਚ ਵੱਡੇ ਅਹੁਦੇ ਦਿੱਤੇ ਗਏ ਸਨ, ਪਰ ਜਦ ਪਾਰਟੀ ਨੂੰ ਮਜ਼ਬੂਤ ਕਰਨ ਦੀ ਲੋੜ ਪਈ ਤਾਂ ਉਹ ਪਾਰਟੀ ਦਾ ਸਾਥ ਛੱਡ ਗਏ। ਉਨ੍ਹਾਂ ਕਿਹਾ ਕਿ 2 ਫਰਵਰੀ ਨੂੰ ਹੋਣ ਵਾਲੀ ਰੈਲੀ ਢੀਂਡਸਾ ਪਰਿਵਾਰ ਤੇ ਕੈਪਟਨ ਸਰਕਾਰ ਦੇ ਵਿਰੁੱਧ ਹੈ।

Intro:2 ਫਰਵਰੀ ਨੂੰ ਅਕਾਲੀ ਦਲ ਬਾਦਲ ਦੀ ਸੰਗਰੂਰ ਵਿਖੇ ਹੋਣ ਜਾਣ ਵਾਲੀ ਰੈਲੀ ਨੂੰ ਲੈ ਕੇ ਦੋ ਜ਼ਿਲ੍ਹੇ ਸੰਗਰੂਰ ਅਤੇ ਬਰਨਾਲਾ ਦੇ ਵਰਕਰਾਂ ਨੂੰ ਲਾਮਬੰਦ ਕਰਨ ਦੇ ਲਈ ਅਕਾਲੀ ਦਲ ਦੇ ਸੀਨੀਅਰ ਆਗੂ ਤਹਿਸੀਲ ਤੇ ਡਵੀਜ਼ਨ ਵਿੱਚ ਜਾ ਕੇ ਅਕਾਲੀ ਦਲ ਦੇ ਵਰਕਰਾਂ ਨੂੰ ਮਿਲ ਰਹੇ ਹਨ ਅਤੇ 2 ਤਰੀਕ ਨੂੰ ਵੱਡੀ ਗਿਣਤੀ ਦੇ ਵਿੱਚ ਸੰਗਰੂਰ ਦੀ ਰੈਲੀ ਚ ਪੁੱਜਣ ਲਈ ਕਹਿ ਰਹੇ ਨੇ।
Body:ਇਸ ਮੌਕੇ ਕਸਬਾ ਅਮਰਗੜ੍ਹ ਵਿਖੇ ਵੀ ਅਕਾਲੀ ਦਲ ਦੇ ਸੀਨੀਅਰ ਆਗੂ ਪਹੁੰਚੇ ਜਿੱਥੇ ਜ਼ਿਲ੍ਹਾ ਇੰਚਾਰਜ ਇਕਬਾਲ ਸਿੰਘ ਝੂੰਦਾ ਮੌਜੂਦ ਰਹੇ ਉਥੇ ਹੀ ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਉਚੇਚੇ ਤੌਰ ਤੇ ਹੱਜ ਰਹੇ ਜਿਨ੍ਹਾਂ ਵਰਕਰਾਂ ਨੂੰ ਸੰਬੋਧਿਤ ਕੀਤਾ ਤੇ ਵੱਡੀ ਗਿਣਤੀ ਦੇ ਵਿੱਚ ਦੋ ਫਰਵਰੀ ਸੰਗਰੂਰ ਦੀ ਰੈਲੀ ਦੇ ਵਿੱਚ ਪੁੱਜਣ ਦੀ ਗੱਲ ਕਹੀ ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜਦੋਂ ਸੱਤਾ ਦੇ ਵਿੱਚ ਅਕਾਲੀ ਦਲ ਬਾਦਲ ਸੀ ਤਾਂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਵੱਡੇ ਵੱਡੇ ਅਹੁਦੇ ਦਿੱਤੇ ਗਏ ਪਰ ਉਨ੍ਹਾਂ ਅਹੁਦਿਆਂ ਤੇ ਬੈਠ ਕੇ ਆਮ ਜਨਤਾ ਨੂੰ ਨਕਾਰਿਆ ਗਿਆ ਅਤੇ ਹੁਣ ਜਦੋਂ ਪਾਰਟੀ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ਪਈ ਤਾਂ ਪਾਰਟੀ ਨੂੰ ਛੱਡ ਗਏ ਜਿਸ ਨੂੰ ਕਿ ਲੋਕ ਭਲੀ ਭਾਂਤੀ ਜਾਣਦੇ ਨੇ। ਇੰਨਾ ਹੀ ਨਹੀਂ ਬਲਕਿ ਉਨ੍ਹਾਂ ਨੇ ਕਿਹਾ ਕਿ ਜੋ ਸੰਗਰੂਰ ਰੈਲੀ ਹੋਣ ਜਾ ਰਹੀ ਹੈ ਉਹ ਪੰਜਾਬ ਸਰਕਾਰ ਦੇ ਅਤੇ ਢੀਂਡਸਾ ਪਰਿਵਾਰ ਦੇ ਖਿਲਾਫ ਹੈ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਲੋਕ ਕਹਿ ਰਹੇ ਨੇ ਕਿ ਹਾਲੇ ਤੱਕ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਦੇ ਵਿੱਚੋਂ ਬਰਖਾਸਤ ਨਹੀਂ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਜਲਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ ।
Conclusion:ਏਨੇ ਨਹੀਂ ਬਲਕਿ ਇੱਕ ਪੱਤਰਕਾਰ ਵੱਲੋਂ ਇੱਕ ਸਵਾਲ ਪੁੱਛਿਆ ਗਿਆ ਜਿਸ ਵਿੱਚ ਪੁੱਛਿਆ ਗਿਆ ਕਿ ਹਲਕਾ ਅਮਰਗੜ੍ਹ ਦੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਢੀਂਡਸਾ ਪਰਿਵਾਰ ਨਾਲ ਜਾ ਸਕਦੇ ਨੇ ਮਿਲ ਸਕਦੇ ਨੇ ਤਾਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਕਹਿਣਾ ਹੈ ਕਿ ਇਹ ਹੋ ਸਕਦਾ ਹੈ ਕਿਉਂਕਿ ਜੋ ਇਲੈਕਸ਼ਨਾਂ ਅਮਰਗੜ੍ਹ ਹਲਕੇ ਵਿੱਚ ਹੋਈਆਂ ਨੇ ਅਤੇ ਜੋ ਸੁਰਜੀਤ ਸਿੰਘ ਧੀਮਾਨ ਦੀ ਜਿੱਤ ਹੋਈ ਹੈ ਉਹ ਢੀਂਡਸਾ ਪਰਿਵਾਰ ਦੀ ਬਦੌਲਤ ਹੈ।

ਨਾਲ ਹੀ ਲੌਂਗੋਵਾਲ ਨੇ ਕਿਹਾ ਕਿ ਸੰਗਰੂਰ ਅਤੇ ਬਰਨਾਲਾ ਤੋਂ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ 10 ਸੀਟਾਂ ਜਿੱਤਣਗੇ ।

ਉਧਰ ਇਸ ਮੌਕੇ ਜ਼ਿਲ੍ਹਾ ਸੰਗਰੂਰ ਦੇ ਅਕਾਲੀ ਦਲ ਬਾਦਲ ਦੇ ਇੰਚਾਰਜ ਇਕਬਾਲ ਸਿੰਘ ਝੂੰਦਾਂ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੋ ਫਰਵਰੀ ਨੂੰ ਸੰਗਰੂਰ ਵਿਖੇ ਜੋ ਰੈਲੀ ਰੱਖੀ ਗਈ ਹੈ ਉਸ ਦੀ ਚੂਚੇ ਚੇ ਤੌਰ ਤੇ ਇਸ ਵਿਚ ਸੁਖਬੀਰ ਸਿੰਘ ਬਾਦਲ ਪਹੁੰਚ ਰਹੇ ਜੋ ਪਾਰਟੀ ਦੇ ਵਰਕਰਾਂ ਨੂੰ ਸੰਬੋਧਿਤ ਕਰਨਗੇ ਇਹ ਨਹੀਂ ਨਹੀਂ ਬਲਕਿ ਉਨ੍ਹਾਂ ਨੇ ਕਿਹਾ ਕਿ ਉਹ ਅਜੇ ਵਰਕਰ ਨੂੰ ਮਨਾਉਣ ਦੀ ਕੋਸ਼ਿਸ਼ ਕਰਨਗੇ ਜੋ ਪਾਰਟੀ ਨਾਲ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਨਾਰਾਜ਼ ਚੱਲ ਰਹੇ ਨੇ ਅਤੇ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ
ਬਾਈਟ 01 ਭਾਈ ਗੋਬਿੰਦ ਸਿੰਘ ਲੌਂਗੋਵਾਲ
ਬਾਈਟ 02 ਇਕਬਾਲ ਸਿੰਘ ਝੂੰਦਾ ਜਿਲਾ ਇੰਚਾਰਜ

ਮਲੇਰਕੋਟਲਾ ਤੋਂ ਸੁੱਖਾ ਖਾਂਨ ਦੀ ਰਿਪੋਟ
ETV Bharat Logo

Copyright © 2024 Ushodaya Enterprises Pvt. Ltd., All Rights Reserved.