ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਕਾਫ਼ਲੇ ਨਾਲ ਸੰਗਰੂਰ ਸਥਿਤ ਆਪਣੀ ਰਿਹਾਇਸ਼ ਤੋਂ ਰਵਾਨਾ ਹੁੰਦੇ ਹੋਏ ਜਾਣ ਤੋਂ ਪਹਿਲਾਂ 2016 ਦੀ ਪੁਲਿਸ ਭਰਤੀ ਦੀ ਬਕਾਇਆ ਸੂਚੀ ਨੂੰ ਲੈ ਕੇ ਪਿਛਲੇ 11 ਦਿਨਾਂ ਤੋਂ ਉਨ੍ਹਾਂ ਦੇ ਘਰ ਅੱਗੇ ਧਰਨਾ ਦੇ ਰਿਹਾ ਨਾਲ ਮੁਲਾਕਾਤ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਧਰਨਾਕਾਰੀਆਂ ਵਿੱਚੋਂ ਆਪਣੇ 3 ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਭਗਵੰਤ ਮਾਨ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਤੁਸੀਂ ਆਪਣੀ ਪੰਜ ਮੈਂਬਰੀ ਕਮੇਟੀ ਬਣਾ ਦਿਓ, ਜੋ ਸਾਡੇ ਨਾਲ ਰਾਬਤਾ ਰੱਖੇਗੀ ਅਤੇ 1 ਮਹੀਨੇ ਦੇ ਅੰਦਰ ਤੁਹਾਡੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ।
ਧਰਨਾਕਾਰੀਆਂ ਨੇ ਕਿਹਾ ਕਿ ਅਸੀਂ ਸੰਗਰੂਰ ਦੇ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕਰਦੇ ਹਾਂ ਕਿ ਅਸੀਂ ਮੁੱਖ ਮੰਤਰੀ ਨੂੰ ਮਿਲਣ ਲਈ 11 ਦਿਨਾਂ ਤੋਂ ਉਡੀਕ ਕਰ ਰਹੇ ਸੀ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਾਡੀਆਂ ਮੰਗਾਂ ਨੂੰ ਪੂਰਾ ਕਰਨ ਲਈ 1 ਮਹੀਨੇ ਦਾ ਭਰੋਸਾ ਦਿੱਤਾ ਹੈ।
ਇਹ ਵੀ ਪੜ੍ਹੋ: Vegetables Price: ਪੈਟਰੋਲ-ਡੀਜ਼ਲ ਤੋਂ ਬਾਅਦ ਹੁਣ ਸਬਜ਼ੀਆਂ ਦੇ ਭਾਅ ਚੜ੍ਹੇ ਆਸਮਾਨੀ