ਸੰਗਰੂਰ: ਜ਼ਿਲ੍ਹੇ ਵਿੱਚ ਈਟੀਟੀ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬ ਦੀ ਮਾਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਵੱਲੋਂ ਸਰਕਾਰ ਕੋਲੋਂ ਨੌਕਰੀਆਂ ਦੇਣ ਦੀ ਮੰਗ ਕੀਤੀ ਗਈ।
ਦੱਸ ਦਈਏ ਕਿ ਆਪਣੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰਨ ਲਈ ਈਟੀਟੀ ਅਧਿਆਪਕ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੈਕੜੇ ਗਿਣਤੀ ਦੇ ਵਿੱਚ ਪਹੁੰਚੇ। ਜਿੱਥੇ ਪੁਲਿਸ ਵੱਲੋਂ ਮੁੱਖਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਅੱਗੇ ਭਾਰੀ ਬੈਰੀਕੇਡਿੰਗ ਕੀਤੀ ਹੋਈ ਸੀ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਦੇ ਵਿਚਾਲੇ ਝੜਪ ਵੀ ਹੋਈ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਦਸੰਬਰ 2021 ਵਿੱਚ ਈਟੀਟੀ 5994 ਨੌਕਰੀਆਂ ਦੇਣ ਦਾ ਵਿਗਿਆਪਨ ਜਾਰੀ ਕੀਤਾ ਗਿਆ ਸੀ। ਪਰ ਉਸ ਤੋਂ ਬਾਅਦ ਭਰਤੀਆਂ ਨਹੀਂ ਕੀਤੀ ਗਈ। ਨਾਲ ਹੀ ਉਨ੍ਹਾਂ ਦਾ ਪੋਰਟਲ ਖੋਲ੍ਹਿਆ ਗਿਆ। ਜਿਸ ਕਾਰਨ ਉਨ੍ਹਾਂ ਵੱਲੋਂ ਰੁਜ਼ਾਗਰ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਇਹ ਵੀ ਪੜੋ: ਰਵਨੀਤ ਬਿੱਟੂ ਨੇ ਬਾਦਲ ਪਰਿਵਾਰ 'ਤੇ ਸਾਧਿਆ ਨਿਸ਼ਾਨਾ,ਕਿਹਾ- "ਬਾਦਲ ਪਰਿਵਾਰ ਨੂੰ ਨਹੀਂ ਸੁਰੱਖਿਆ ਦੀ ਲੋੜ"