ਅੰਮ੍ਰਿਤਸਰ: ਕਾਂਗਰਸ ਪਾਰਟੀ ਵੱਲੋਂ ਪੰਜਾਬ ਕਾਂਗਰਸ ਚ ਫੇਰ ਬਦਲ ਕਰਦੇ ਹੋਏ ਨਵਨਿਯੁਕਤੀਆਂ ਕੀਤੀਆਂ ਗਈਆ। ਜਿਸ ਚ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਿਨ੍ਹਾਂ ਦਾ ਵਿਰੋਧ ਵੀ ਕੀਤਾ ਗਿਆ। ਇਸੇ ਵਿਰੋਧ ਦੇ ਚੱਲਦੇ ਸੁਰਜੀਤ ਸਿੰਘ ਧੀਮਾਨ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ। ਪਾਰਟੀ ਤੋਂ ਬਾਹਰ ਕੱਢੇ ਜਾਣ ਤੋਂ ਬਾਅਦ ਸਾਬਕਾ ਵਿਧਾਇਕ ਸੁਰਜੀਤ ਧੀਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਪਾਰਟੀ ਚੋਂ ਬਾਹਰ ਕੱਢਣ ਤੋਂ ਬਾਅਦ ਸਾਬਕਾ ਵਿਧਾਇਕ ਸੁਰਜੀਤ ਧੀਮਾਨ ਨੇ ਵਰਕਰਾਂ ਨੂੰ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਕਾਂਗਰਸ ਨੇ ਉਨ੍ਹਾਂ ਨੂੰ ਪਾਰਟੀ ਚੋਂ ਬਾਹਰ ਕੱਢ ਦਿੱਤਾ ਹੈ। ਉਨ੍ਹਾਂ ਖਿਲਾਫ ਕਾਰਵਾਈ ਇਸ ਕਾਰਨ ਹੋਈ ਕਿਉਂਕਿ ਉਹ ਨਵਜੋਤ ਸਿੰਘ ਸਿੱਧੂ ਦਾ ਕਰੀਬੀ ਹੈ।
'ਮੈ ਸੱਚ ਬੋਲਿਆ ਹੈ': ਧੀਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਸੱਚ ਬੋਲਿਆ ਹੈ, ਉਨ੍ਹਾਂ ਨੇ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਜਿਸ ਦਾ ਉਨ੍ਹਾਂ ਨੂੰ ਕੋਈ ਦੁਖ ਨਹੀਂ ਹੈ। ਉਨ੍ਹਾਂ ਦੇ ਖਿਲਾਫ ਕਾਰਵਾਈ ਕਿਉਂ ਹੋਈ।
ਬੀਤੇ ਦਿਨ ਕੀਤਾ ਗਿਆ ਸੀ ਐਲਾਨ: ਕਾਬਿਲੇਗੌਰ ਹੈ ਕਿ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਪ੍ਰਦੇਸ਼ ਦਾ ਨਵਾਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਐਲਾਨਿਆ ਗਿਆ ਹੈ, ਇਸ ਤੋਂ ਇਲਾਵਾ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਲਈ ਸੀਐਲਪੀ ਆਗੂ ਨਿਯੁਕਤ ਕੀਤਾ ਗਿਆ ਹੈ। ਜਦਕਿ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਲਈ ਸੀਐਲਪੀ ਆਗੂ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡਿਪਟੀ ਸੀਐਲਪੀ ਲੀਡਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਬਣਾਇਆ ਗਿਆ ਹੈ।
ਸੁਰਜੀਤ ਧੀਮਾਨ ਨੂੰ ਕੀਤਾ ਪਾਰਟੀ ਤੋਂ ਬਾਹਰ: ਬੀਤੇ ਦਿਨ ਜਿਵੇਂ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਤਾਂ ਕਾਂਗਰਸ ਦੇ ਬਹੁਤ ਸਾਰੇ ਵਰਕਰਾਂ ਤੇ ਵਿਧਾਇਕਾਂ ਵਿੱਚ ਖੁਸ਼ੀ ਦੀ ਲਹਿਰ ਸੀ। ਪਰ ਦੂਜੇ ਪਾਸੇ ਕਾਂਗਰਸ ਦੇ ਸਾਬਕਾ ਵਿਧਾਇਕ ਸੁਰਜੀਤ ਧੀਮਾਨ ਹਾਈਕਮਾਨ ਦੇ ਇਸ ਫੈਸਲੇ ਤੋਂ ਨਾਖੁਸ਼ ਨਜ਼ਰ ਆਏ ਅਤੇ ਉਹ ਨਵਜੋਤ ਸਿੱਧੂ ਦੇ ਹੱਕ ਵਿੱਚ ਵਿਖਾਈ ਦਿੱਤੇ। ਇਸ ਤੋਂ ਇਲਾਵਾਂ ਸੁਰਜੀਤ ਧੀਮਾਨ ਨੇ ਇੱਕ ਚੈਨਲ ਦੇ ਮਾਧਿਅਮ ਰਾਹੀ ਕਿਹਾ ਸੀ ਕਿ ਕਾਂਗਰਸ ਨੂੰ ਤਜ਼ਰਬੇਕਾਰ ਲੀਡਰ ਨੂੰ ਪੰਜਾਬ ਪ੍ਰਧਾਨ ਬਣਾਉਣਾ ਚਾਹੀਦਾ ਸੀ ਤੇ ਉਨ੍ਹਾਂ ਨੇ ਰਾਜਾ ਵੜਿੰਗ ਖ਼ਿਲਾਫ਼ ਬਿਆਨਬਾਜ਼ੀ ਕੀਤੀ ਸੀ।
ਇਹ ਵੀ ਪੜੋ: ਪੰਜਾਬ ਕਾਂਗਰਸ ਦੀ ਨਵੀਂ ਟੀਮ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ