ਸੰਗਰੂਰ: ਖੇਤੀ ਸੁਧਾਰ ਕਾਨੂੰਨ ਦੇ ਖਿਲਾਫ ਪੰਜਾਬ 'ਚ ਕਿਸਾਨ ਜੱਥੇਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਹੈ। ਕਿਸਾਨ ਪਿਛਲੇ ਲੰਂਬੇ ਸਮੇਂ ਤੋੋਂ ਰੇਲਵੇ ਲਾਈਨਾਂ, ਕਾਰਪੋਰੇਟ ਘਰਾਣਿਆਂ ਦੇ ਟੋਲ ਪਲਾਜ਼ਾ, ਪੈਟਰੋਲ ਪੰਪ ਸਣੇ ਭਾਜਪਾ ਆਗੂਆਂ ਦੀ ਰਿਹਾਇਸ਼ ਸਾਹਮਣੇ ਧਰਨੇ 'ਤੇ ਡੱਟੇ ਹੋਏ ਹਨ।
ਇਸ ਸੰਘਰਸ਼ ਨੂੰ ਜਾਰੀ ਰੱਖਦਿਆਂ ਲਹਿਰਾਗਾਗਾ ਦੇ ਮਨੂਕ 'ਚ ਕਿਸਾਨਾਂ ਹਰਿਆਣਾ ਤੋਂ ਭਾਜਪਾ ਦੇ ਸਾਬਕਾ ਪ੍ਰਧਾਨ ਸੁਭਾਸ਼ ਬਰਾਲਾ ਦਾ ਵਿਰੋਧ ਕਰਨ ਲਈ ਖੜ੍ਹੇ ਸਨ। ਦੱਸਣਯੋਗ ਹੈ ਕਿ ਮੂਨਕ 'ਚ ਭਾਜਪਾ ਆਗੂ ਸੁਭਾਸ਼ ਬਰਾਲਾ ਚੰਡੀਗੜ੍ਹ ਤੋਂ ਟੋਹਾਣਾ ਜਾਣ ਵਾਲੇ ਸਨ। ਮੂਨਕ ਦੇ ਕਿਸਾਨਾਂ ਕਾਲੀਆਂ ਝੰਡਿਆਂ ਵਿਖਾ ਕੇ ਭਾਜਪਾ ਆਗੂ ਦਾ ਵਿਰੋਧ ਕਰਨਾ ਚਾਹੁੰਦੇ ਸਨ, ਪਰ ਕਿਸਾਨਾਂ ਦਾ ਰੋਸ ਵੇਖ ਕੇ ਭਾਜਪਾ ਆਗੂ ਨੂੰ ਆਪਣਾ ਰਾਹ ਬਦਲਨਾ ਪਿਆ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਤੇ ਭਾਜਪਾ ਆਗੂਆਂ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਕਿਹਾ ਕਿ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਉਹ ਕਦੇ ਵੀ ਪੰਜਾਬ 'ਚ ਲਾਗੂ ਨਹੀਂ ਹੋਣ ਦੇਣਗੇ। ਇਸ ਦੇ ਲਈ ਉਹ ਲਗਾਤਾਰ ਆਪਣਾ ਸੰਘਰਸ਼ ਜਾਰੀ ਰੱਖਣਗੇ। ਕਿਸਾਨਾਂ ਨੇ ਕਿਹਾ ਕਿ ਮੋਦੀ ਸਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕਿਸਾਨਾਂ ਦੇ ਹੱਕ ਖੋਹ ਰਹੀ ਹੈ। ਉਨ੍ਹਾਂ ਖੇਤੀ ਸੁਧਾਰ ਕਾਨੂੰਨ ਨੂੰ ਕਿਸਾਨਾਂ ਦੀਆਂ ਜ਼ਮੀਨਾਂ ਉੱਤੇ ਕਬਜ਼ਾ ਕਰਨ ਦੀ ਸਾਜਿਸ਼ ਦੱਸਿਆ। ਕਿਸਾਨਾਂ ਨੇ ਕਿਹਾ ਕਿ ਜਦ ਤੱਕ ਕੇਂਦਰ ਸਰਕਾਰ ਵੱਲੋਂ ਕਿਸਾਨ ਮਾਰੂ ਖੇਤੀ ਸੁਧਾਰ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤੱਕ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਰਹੇਗਾ।