ਸੰਗਰੂਰ : ਲਹਿਰਾਗਾਗਾ ਵਿੱਚ ਅਧਿਆਪਕ ਅਤੇ ਵਿਦਿਆਰਥੀਆਂ ਦਾ ਕੈਪਟਨ ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਵਿਰੋਧੀ ਧਿਰ ਆਗੂ ਹਰਪਾਲ ਚੀਮਾ ਧਰਨੇ 'ਤੇ ਪੁਜੇ। ਇਥੇ ਉਨ੍ਹਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀਆਂ ਮੰਗਾਂ ਬਾਰੇ ਅਤੇ ਧਰਨਾ ਪ੍ਰਦਰਸ਼ਨ ਕੀਤੇ ਜਾਣ ਦੇ ਮੁੱਖ ਕਾਰਨਾਂ ਬਾਰੇ ਜਾਣਿਆ।
ਦੱਸਣਯੋਗ ਹੈ ਕਿ ਲਹਿਰਾਗਾਗਾ ਵਿਖੇ ਬਾਬਾ ਹੀਰਾ ਸਿੰਘ ਭੱਠਲ ਕਲਾਜ ਵਿੱਚ ਪਿਛਲੇ ਕਈ ਦਿਨਾਂ ਤੋਂ ਅਧਿਆਪਕ ਆਪਣੀਆਂ ਤਨਖਾਹਾਂ ਨਾਂ ਮਿਲਣ ਕਾਰਨ ਅਤੇ ਵਿਦਿਆਰਥੀ ਉੱਚ ਸਿੱਖਿਆ ਦੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਅਧਿਆਪਕਾਂ ਦਾ ਕਹਿਣਾ ਹੈ ਕਿ ਉਹ ਆਪਣੀ ਹੜ੍ਹਤਾਲ ਉਦੋਂ ਹੀ ਖ਼ਤਮ ਕਰਨਗੇ ਜਦੋਂ ਕੈਪਟਨ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰ ਦਵੇਗੀ। ਦੂਜੇ ਪਾਸੇ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਕਰਕੇ ਮੁੜ ਕਾਲੇਜਾਂ ਵਿੱਚ ਪੜ੍ਹਾਈ ਸ਼ੁਰੂ ਕਰਨ ਨੂੰ ਲੈ ਕੇ ਵਿਦਿਆਰਥੀਆਂ ਨੇ ਵੀ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ :'ਜੇ ਤੁਹਾਡੇ ਬੱਚੇ ਪੜ੍ਹ ਗਏ, ਤਾਂ ਸਾਨੂੰ ਵੋਟ ਨਹੀਂ ਪੈਣੀ', ਚੋਣ ਪ੍ਰਚਾਰ ਦੌਰਾਨ ਬੋਲੇ ਰਾਜਾ ਵੜਿੰਗ
ਇਸ ਮੌਕੇ ਧਰਨੇ ਉੱਤੇ ਪਹੁੰਚੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਪੰਜਾਬ ਸਰਕਾਰ ਮਹਿਜ 4 ਫੀਸਦੀ ਹੀ ਸਿੱਖਿਆ ਉੱਤੇ ਖ਼ਰਚਾ ਕਰਦੀ ਹੈ ਜਦਕਿ ਦਿੱਲੀ ਸਰਕਾਰ ਵੱਲੋਂ ਸਿੱਖਿਆ ਉੱਤੇ 26 ਫੀਸਦੀ ਖ਼ਰਚਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਸੂਬੇ ਵਿੱਚ ਸਿੱਖਿਆ ਮਹਿੰਗੀ ਅਤੇ ਦਿਨ-ਬ-ਦਿਨ ਖ਼ਤਮ ਹੁੰਦੀ ਜਾ ਰਹੀ ਹੈ। ਅਧਿਆਪਕ ਪਿਛਲੇ 9 ਮਹੀਨੀਆਂ ਤੋਂ ਆਪਣੀਆਂ ਤਨਖਾਹਾਂ ਨਾ ਮਿਲਣ ਕਾਰਨ ਬੇਹਦ ਪਰੇਸ਼ਾਨ ਹਨ। ਅਧਿਆਪਕਾਂ ਦੀ ਹੜ੍ਹਤਾਲ ਕਾਰਨ ਵਿਦਿਆਰਥੀ ਸਿੱਖਿਆ ਨਹੀਂ ਹਾਸਲ ਕਰ ਪਾ ਰਹੇ। ਉਨ੍ਹਾਂ ਕਿਹਾ ਕਿ ਇਸ ਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਜੇਕਰ ਸੂਬਾ ਸਰਕਾਰ ਇਸ ਸੱਮਸਿਆ ਦਾ ਜਲਦ ਤੋਂ ਜਲਦ ਹੱਲ ਨਹੀਂ ਕੱਢਦੀ ਤਾਂ ਵਿਦਿਆਰਥੀਆਂ ਦਾ ਭੱਵਿਖ ਖ਼ਤਰੇ ਵਿੱਚ ਪੈ ਸਕਦਾ ਹੈ।