ਮਾਨਸਾ: ਇਥੋਂ ਦੇ ਪਿੰਡ ਭੈਣੀ ਬਾਘਾ ਵਿਖੇ ਕਿਸਾਨ ਯੂਨੀਅਨ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ ਗਿਆ।
ਇਸ ਬਾਰੇ ਕਿਸਾਨ ਯੂਨੀਅਨ ਦਾ ਕਹਿਣਾ ਹੈ ਕਿ ਪਿਛਲੇ 10 ਸਾਲ ਦੇ ਰਾਜ 'ਚ ਅਕਾਲੀ ਸਰਕਾਰ ਨੇ ਕਿਸਾਨਾਂ ਲਈ ਕੀ ਕੀਤਾ। ਅਕਾਲੀਆਂ ਨੇ ਕੇਂਦਰ 'ਚ ਭਾਈਵਾਲ ਹੋਣ ਕਰਕੇ ਸਵਾਮੀਨਾਥਨ ਰਿਪੋਰਟ ਕਿਉਂ ਲਾਗੂ ਨਹੀ ਕਰਵਾਈ। ਇਸ ਦੇ ਨਾਲ ਹੀ ਕਿਸਾਨਾਂ ਦੀ ਖ਼ੁਦਕੁਸ਼ੀਆਂ ਰੋਕਣ ਲਈ ਕੋਈ ਯਤਨ ਨਹੀਂ ਕੀਤਾ ਗਿਆ।
ਇਨ੍ਹਾਂ ਸਵਾਲਾਂ ਦੇ ਜਵਾਬ ਲੈਣ ਲਈ ਸੁਖਬੀਰ ਬਾਦਲ ਦਾ ਭਾਰਤੀ ਕਿਸਾਨ ਯੂਨੀਅਨ ਡਕੌਦਾ ਵਲੋਂ ਕਾਲੀਆਂ ਝੰਡੀਆਂ ਵਿਖਾ ਕੇ ਸੁਖਬੀਰ ਬਾਦਲ ਦਾ ਵਿਰੋਧ ਕੀਤਾ ਗਿਆ।