ETV Bharat / city

ਹੁਣ ਨਾਕਿਆਂ 'ਤੇ ਖੜ੍ਹੀ ਪੁਲਿਸ ਦਾ ਵੀ ਕੀਤਾ ਜਾ ਰਿਹੈ ਮੈਡੀਕਲ ਚੈੱਕਅੱਪ

ਕੋਰੋਨਾ ਵਾਇਰਸ ਦੇ ਚਲਦੇ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਨਾਕੇ 'ਤੇ ਤੈਨਾਤ ਮੁਲਾਜ਼ਮਾਂ ਦੀ ਵੀ ਮੈਡੀਕਲ ਜਾਂਚ ਕਰਵਾਈ ਗਈ ਤਾਂ ਜੋ ਉਨ੍ਹਾਂ ਦੀ ਸਿਹਤ ਦਾ ਵੀ ਪੂਰਾ ਧਿਆਨ ਰੱਖਿਆ ਜਾਵੇ। ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਸ਼ਹਿਰਾਂ ਤੇ ਪਿੰਡਾਂ ਵਿੱਚ ਨਾਕੇ ਦੌਰਾਨ ਖੜ੍ਹੇ ਪੁਲਿਸ ਮੁਲਾਜ਼ਮਾਂ ਦਾ ਮਾਹਿਰ ਡਾਕਟਰਾਂ ਵੱਲੋਂ ਚੈੱਕਅਪ ਕੀਤਾ ਜਾ ਰਿਹਾ ਹੈ।

ਹੁਣ ਨਾਕਿਆਂ 'ਤੇ ਖੜ੍ਹੀ ਪੁਲਿਸ ਦਾ ਵੀ ਕੀਤਾ ਜਾ ਰਿਹੈ ਮੈਡੀਕਲ ਚੈੱਕ ਅੱਪ

author img

By

Published : Mar 31, 2020, 4:34 PM IST

ਮਲੇਰਕੋਟਲਾ: ਸੂਬੇ ਅੰਦਰ ਪੰਜਾਬ ਪੁਲਿਸ ਸਖ਼ਤੀ ਨਾਲ ਲੋਕਾਂ ਤੋਂ ਕਰਫਿਊ ਦਾ ਪਾਲਣ ਕਰਵਾ ਰਹੀ ਹੈ। ਇਸ ਦੇ ਲਈ ਪੰਜਾਬ ਪੁਲਿਸ ਦਿਨ ਰਾਤ ਸੜਕਾਂ 'ਤੇ ਖੜੀ ਆਪਣੀ ਡਿਊਟੀ ਕਰ ਰਹੀ ਹੈ। ਸਰਕਾਰ ਤੇ ਪੁਲਿਸ ਵੱਲੋਂ ਲੋਕਾਂ ਨੂੰ ਘਰ 'ਚ ਰਹਿਣ ਤੇ ਘਰੋਂ ਬਾਹਰ ਨਾ ਆਉਣ ਲਈ ਬੇਨਤੀ ਕੀਤੀ ਜਾ ਰਹੀ ਹੈ।

ਹੁਣ ਨਾਕਿਆਂ 'ਤੇ ਖੜ੍ਹੀ ਪੁਲਿਸ ਦਾ ਵੀ ਕੀਤਾ ਜਾ ਰਿਹੈ ਮੈਡੀਕਲ ਚੈੱਕ ਅੱਪ

ਕੋਰੋਨਾ ਵਾਇਰਸ ਦੇ ਚਲਦੇ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਨਾਕੇ 'ਤੇ ਤੈਨਾਤ ਮੁਲਾਜ਼ਮਾਂ ਦੀ ਵੀ ਮੈਡੀਕਲ ਜਾਂਚ ਕਰਵਾਈ ਗਈ ਤਾਂ ਜੋ ਉਨ੍ਹਾਂ ਦੀ ਸਿਹਤ ਦਾ ਵੀ ਪੂਰਾ ਧਿਆਨ ਰੱਖਿਆ ਜਾਵੇ। ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਸ਼ਹਿਰਾਂ ਤੇ ਪਿੰਡਾਂ ਵਿੱਚ ਨਾਕੇ ਦੌਰਾਨ ਖੜ੍ਹੇ ਪੁਲਿਸ ਮੁਲਾਜ਼ਮਾਂ ਦਾ ਮਾਹਿਰ ਡਾਕਟਰਾਂ ਵੱਲੋਂ ਚੈੱਕਅਪ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਉਨ੍ਹਾਂ ਨੂੰ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ। ਜੇਕਰ ਕਿਸੇ ਮੁਲਾਜ਼ਮ ਦੀ ਸਿਹਤ ਠੀਕ ਨਹੀਂ ਹੈ ਤਾਂ ਉਨ੍ਹਾਂ ਨੂੰ ਘਰ ਬੈਠਣ ਦੀ ਸਲਾਹ ਦਿੱਤੀ ਜਾ ਰਹੀ ਹੈ।

ਇਸ ਮੌਕੇ ਮਲੇਰਕੋਟਲਾ ਦੇ ਐੱਸਪੀ ਤੇ ਡੀਐੱਸਪੀ ਵੱਲੋਂ ਵੀ ਆਪਣੇ ਸਰੀਰ ਦੀ ਜਾਂਚ ਕਰਵਾਈ ਗਈ। ਜਾਣਕਾਰੀ ਦਿੰਦੇ ਹੋਏ ਮਲੇਰਕੋਟਲਾ ਦੇ ਐੱਸਪੀ ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਨਾਕੇ 'ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ, ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਜਿਹਾ ਕਰਨ ਨਾਲ ਜਿਹੜੇ ਨਾਕੇ 'ਤੇ ਮੁਲਾਜ਼ਮ ਤੈਨਾਤ ਰਹਿੰਦੇ ਹਨ, ਉਨ੍ਹਾਂ ਨੂੰ ਵੀ ਹੌਸਲਾ ਮਿਲਦਾ ਰਹਿਣਾ ਚਾਹੀਦਾ ਹੈ ਕਿ ਉਹ ਸਿਹਤਮੰਦ ਹਨ।

ਜ਼ਿਲ੍ਹਾ ਪੁਲਿਸ ਲਾਈਨ ਤੋਂ ਆਏ ਮਾਹਿਰ ਡਾਕਟਰ ਭਗਵਾਨ ਸਿੰਘ ਨੇ ਜਾਣਕਾਰੀ ਦਿੱਤੀ ਕਿ ਉਹ ਰੋਜ਼ਾਨਾ ਕਈ ਨਾਕੇ 'ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਦਾ ਚੈੱਕਅਪ ਕਰਦੇ ਹਨ। ਨਾਲ ਹੀ ਉਨ੍ਹਾਂ ਦੱਸਿਆ ਕਿ ਜਿਹੜੇ ਮਰੀਜ਼ ਸ਼ੂਗਰ ਦੇ ਜਾ ਬੀਪੀ ਦੀ ਬਿਮਾਰੀ ਦੇ ਮਰੀਜ਼ ਹਨ, ਉਨ੍ਹਾਂ ਨੂੰ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.