ਸੰਗਰੂਰ : ਮਲੇਰਕੋਟਲਾ ਸ਼ਹਿਰ 'ਚ ਤਿਉਹਾਰਾਂ ਮੌਕੇ ਹਮੇਸ਼ਾ ਹੀ ਆਪਸੀ ਭਾਈਚਾਰੇ ਦੀ ਮਿਸਾਲ ਵੇਖਣ ਨੂੰ ਮਿਲਦੀ ਹੈ। ਇਸ ਵਾਰ ਵੀ ਦੀਵਿਆਂ ਦੇ ਤਿਉਹਾਰ ਦੀਵਾਲੀ ਮੌਕੇ ਇੱਥੇ ਆਪਸੀ ਭਾਈਚਾਰੇ ਦੀ ਮਿਸਾਲ ਵੇਖਣ ਨੂੰ ਮਿਲੀ।
ਜਿੱਥੇ ਹਿੰਦੂ ਅਤੇ ਸਿੱਖ ਭਾਈਚਾਰੇ ਵੱਲੋਂ ਦੀਵਾਲੀ ਮੌਕੇ ਬਜ਼ਾਰਾਂ ਵਿੱਚ ਖ਼ੂਬ ਖ਼ਰੀਦਦਾਰੀ ਕੀਤੀ ਜਾ ਰਹੀ ਹੈ, ਉੱਥੇ ਹੀ, ਦੂਜੇ ਪਾਸੇ ਦੀਵੇ ਅਤੇ ਹੋਰਨਾਂ ਸਜਾਵਟ ਦਾ ਸਮਾਨ ਤਿਆਰ ਕਰਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਦੁਕਾਨਾਂ ਸਜਾਈਆਂ ਹਨ।
ਇਹ ਵੀ ਪੜ੍ਹੋ :ਚਾਈਨੀਜ਼ ਲੜੀਆਂ ਕਾਰਨ ਧੁੰਧਲਾ ਪਿਆ ਘੁਮਿਆਰਾਂ ਦਾ ਕਾਰੋਬਾਰ
ਭਾਈਚਾਰਾ ਜਿੱਥੇ ਇੱਕ ਭਾਈਚਾਰੇ ਦੇ ਲੋਕਾਂ ਵੱਲੋਂ ਖੂਬ ਖ਼ਰੀਦਦਾਰੀ ਕੀਤੀ ਜਾ ਰਹੀ ਹੈ, ਉੱਥੇ ਹੀ ਮੁਸਲਿਮ ਭਾਈਚਾਰੇ ਵੱਲੋਂ ਦੀਪਾਵਲੀ ਦੇ ਮੌਕੇ 'ਤੇ ਦੁਕਾਨਾਂ ਸਜਾਈਆਂ ਗਈਆਂ ਹਨ। ਦੱਸਣਯੋਗ ਹੈ ਕਿ ਮਲਾਲਾ ਵਿਖੇ ਈਦ ਦੇ ਤਿਉਹਾਰ ਵੇਲੇ ਹਿੰਦੂ ਅਤੇ ਸਿੱਖ ਭਾਈਚਾਰੇ ਵੱਲੋਂ ਵੀ ਦੁਕਾਨਾਂ ਸਜਾਈਆਂ ਜਾਂਦੀਆਂ ਹਨ ਅਤੇ ਮੁਸਲਿਮ ਭਾਈਚਾਰੇ ਦੇ ਲੋਕ ਖ਼ਰੀਦਦਾਰੀ ਕਰਨ ਆਉਂਦੇ ਹਨ। ਅਜਿਹੇ ਵਿੱਚ, ਇਹ ਆਪਸੀ ਭਾਈਚਾਰੇ ਦੀ ਅਨੋਖੀ ਮਿਸਾਲ ਪੇਸ਼ ਕਰਦੇ ਹਨ।
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਸਥਾਨਕ ਲੋਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਬੇਹਦ ਖੁਸ਼ੀ ਹੁੰਦੀ ਹੈ ਜਦ ਹੋਰਨਾਂ ਭਾਈਚਾਰੇ ਦੇ ਲੋਕ ਉਨ੍ਹਾਂ ਦੇ ਤਿਉਹਾਰਾਂ ਮੌਕੇ ਆਪੋ-ਆਪਣਾ ਹਿੱਸਾ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਇਥੇ ਵੱਖ-ਵੱਖ ਧਰਮਾਂ ਦੇ ਲੋਕ ਇੱਕਠੇ ਰਹਿੰਦੇ ਹਨ ਅਤੇ ਸਾਰੇ ਹੀ ਤਿਉਹਾਰ ਇੱਕਠੇ ਰੱਲ-ਮਿਲ ਕੇ ਮਨਾਉਂਦੇ ਹਨ। ਅਜਿਹਾ ਸਮਾਜਿਕ ਤੌਰ 'ਤੇ ਆਪਸੀ ਭਾਈਚਾਰੇ ਦੀ ਮਿਸਾਲ ਨੂੰ ਪੇਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਹੀ ਧਰਮਾਂ ਦਾ ਸਨਮਾਨ ਕਰਨਾ ਚਾਹੀਦਾ ਹੈ ਅਤੇ ਰੱਲ-ਮਿਲ ਕੇ ਰਹਿਣਾ ਚਾਹੀਦਾ ਹੈ ਤਾਂ ਜੋ ਚੰਗੇ ਸਮਾਜ ਦੀ ਸਿਰਜਣਾ ਹੋ ਸਕੇ।