ਸੰਗਰੂਰ/ ਘਰਾਚੋਂ: ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪ੍ਰਚਾਰ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੇ ਆਪਣੇ ਪਿੰਡ ਘਰਾਚੋਂ ’ਚ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਪਿੰਡ ਵਾਸੀਆਂ ਨੂੰ ‘ਝਾੜੂ’ ਨਿਸ਼ਾਨ ’ਤੇ ਵੋਟਾਂ ਪਾਉਣ ਦੀ ਅਪੀਲ ਕੀਤੀ। ਪ੍ਰਚਾਰ ਸ਼ੁਰੂ ਕਰਨ ਤੋਂ ਪਹਿਲਾ ਗੁਰਮੇਲ ਸਿੰਘ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕ ਕੇ ਗੁਰੂਘਰ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ।


ਗੁਰਮੇਲ ਸਿੰਘ ਨੇ ਦਾਅਵਾ ਕੀਤਾ ਕਿ ਸੰਗਰੂਰ ਹਲਕੇ ਦੇ ਲੋਕ ਦਾ ਕਹਿਣਾ ਹੈ ਕਿ ਉਹ ‘ਆਪ’ ਸਰਕਾਰ ਨਾਲ ਹਨ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ’ਤੇ ਮਾਣ ਹੈ। ਇਸ ਲਈ ਸੰਗਰੂਰ ਹਲਕੇ ਦੇ ਲੋਕ ਪੰਜਾਬ ਦੀ ਆਵਾਜ਼ ਸੰਸਦ ’ਚ ਪਹੁੰਚਾਉਣ ਲਈ ਆਪਣੇ ਪੁੱਤ ਗੁਰਮੇਲ ਸਿੰਘ ’ਤੇ ਪੂਰਾ ਭਰੋਸਾ ਪ੍ਰਗਟ ਕਰਨਗੇ।


ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ 'ਚ ਪ੍ਰਚਾਰ ਕੀਤਾ ਸੀ। ਇਸ ਦੇ ਨਾਲ ਹੀ ਬੀਤੇ ਦਿਨੀਂ ਪਾਰਟੀ ਸੁਪਰੀਮੋਂ ਅਰਵਿੰਦ ਕੇਜਰੀਵਾਲ ਵਲੋਂ ਸੀਐਮ ਭਗਵੰਤ ਮਾਨ ਨਾਲ ਮਿਲ ਕੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ 'ਚ ਰੋਡ ਸ਼ੋਅ ਕੀਤਾ ਗਿਆ ਸੀ।
ਇਹ ਵੀ ਪੜ੍ਹੋ:ਲੋਕ ਸਭਾ ਵਿੱਚ ਸੰਗਰੂਰ ਦੀ ਆਵਾਜ਼ ਬਣੇਗਾ ਗੁਰਮੇਲ ਸਿੰਘ: ਭਗਵੰਤ ਮਾਨ