ਸੰਗਰੂਰ: ਨਜ਼ਦੀਕੀ ਸ਼ਹਿਰ ਦਿੜ੍ਹਬਾ ਵਿੱਚ ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਦਿੜ੍ਹਬਾ ਦੇ ਹੈੱਡ ਕਾਂਸਟੇਬਲ ਗੁਰਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ.
ਜਾਣਕਾਰੀ ਮੁਤਾਬਕ ਗੁਰਵਿੰਦਰ ਸਿੰਘ ਸੁਨਾਮ ਦਾ ਰਹਿਣ ਵਾਲਾ ਸੀ ਅਤੇ ਦਿੜ੍ਹਬਾ ਵਿਖੇ ਬਤੌਰ ਹੈੱਡ ਕਾਂਸਟੇਬਲ ਤਾਇਨਾਤ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਡਿਪਰੈਂਸ਼ਨ ਦਾ ਸ਼ਿਕਾਰ ਸੀ ਜਿਸ ਦੀ ਦਵਾਈ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਤੋਂ ਚਲਦੀ ਸੀ।
ਪੁਲਿਸ ਮੁਤਾਬਕ ਗੁਰਵਿੰਦਰ ਸਿੰਘ ਦਵਾਈ ਲੈਣ ਲਈ ਲੁਧਿਆਣਾ ਜਾ ਰਿਹਾ ਸੀ ਤਾਂ ਅੱਗੇ ਜਾ ਰਹੇ ਟਰੱਕ ਨੇ ਅਚਾਨਕ ਬਰੇਕ ਮਾਰ ਦਿੱਤੀ ਜਿਸ ਕਰਕੇ ਗੁਰਵਿੰਦਰ ਸਿੰਘ ਸਿੰਘ ਦੇ ਮੋਟਰਸਾਇਕਲ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਗੁਰਵਿੰਦਰ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।