ETV Bharat / city

ਪ੍ਰਿਯੰਕਾ ਗਾਂਧੀ ਵਲੋਂ ਧੂਰੀ 'ਚ ਦਲਬੀਰ ਗੋਲਡੀ ਦੇ ਹੱਕ 'ਚ ਚੋਣ ਪ੍ਰਚਾਰ - ਪੰਜਾਬ ਵਿਧਾਨ ਸਭਾ ਚੋਣਾਂ

ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਜੋ ਸਿਆਸਤ ਇਸ ਸਮੇਂ ਪੰਜਾਬ 'ਚ ਚੱਲ ਰਹੀ ਹੈ, ਉਸ ਦੀ ਨੀਅਤ ਪਛਾਨਣੀ ਪਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸੂਬੇ 'ਚ 5 ਸਾਲ ਕਾਂਗਰਸ ਦੀ ਸਰਕਾਰ ਚੱਲੀ ਤਾਂ ਇਨ੍ਹਾਂ 5 ਸਾਲਾਂ ਦੌਰਾਨ ਵਿਕਾਸ ਵੀ ਹੋਇਆ। ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਜਦੋਂ ਸਾਨੂੰ ਲੱਗਾ ਕਿ ਸਾਡੀ ਸਰਕਾਰ ਭਾਜਪਾ ਦੇ ਕਹਿਣ 'ਤੇ ਚੱਲ ਰਹੀ ਹੈ ਤਾਂ ਅਸੀਂ ਬਦਲਾਅ ਕੀਤਾ ਅਤੇ ਇਸ ਨੂੰ ਬਦਲਣਾ ਬੇਹੱਦ ਜ਼ਰੂਰੀ ਸੀ, ਜਿਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਆਏ।

ਪ੍ਰਿਯੰਕਾ ਗਾਂਧੀ ਵਲੋਂ ਧੂਰੀ 'ਚ ਦਲਬੀਰ ਗੋਲਡੀ ਦੇ ਹੱਕ 'ਚ ਚੋਣ ਪ੍ਰਚਾਰ

author img

By

Published : Feb 13, 2022, 5:09 PM IST

Updated : Feb 13, 2022, 5:40 PM IST

ਸੰਗਰੂਰ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਲਗਾਤਾਰ ਭਖਦਾ ਹੀ ਜਾ ਰਿਹਾ ਹੈ। ਇਸ ਦੌਰਾਨ ਪੰਜਾਬ 'ਚ ਕਾਂਗਰਸ ਲਈ ਚੋਣ ਪ੍ਰਚਾਰ ਕਰਨ ਲਈ ਕਾਂਗਰਸ ਦੀ ਯੂਪੀ ਤੋਂ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਪਹੁੰਚੇ ਹਨ। ਜਿਨ੍ਹਾਂ ਵਲੋਂ ਵੱਖ-ਵੱਖ ਥਾਵਾਂ 'ਤੇ ਚੋਣ ਰੈਲੀਆਂ ਵੀ ਕੀਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਵਲੋਂ ਧੂਰੀ 'ਚ ਕਾਂਗਰਸੀ ਉਮੀਦਵਾਰ ਦਲਵੀਰ ਗੋਲਡੀ ਲਈ ਚੋਣ ਪ੍ਰਚਾਰ ਵੀ ਕੀਤਾ।

ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਹਨ।

ਇਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਿਯੰਕਾ ਗਾਂਧੀ ਨੂੰ ਖੇਤਾਂ ਦੀ ਵੀ ਸੈਰ ਕਰਵਾਈ ਗਈ। ਉਨ੍ਹਾਂ ਨੇ ਖੇਤ ਦੀ ਮੋਟਰ 'ਤੇ ਬੈਠ ਕੇ ਸਰ੍ਹੋਂ ਦਾ ਸਾਗ ਅਤੇ ਮੱਕੀ ਦੀ ਰੋਟੀ ਵੀ ਖਾਧੀ। ਇੱਥੇ 'ਨਵੀਂ ਸੋਚ, ਨਵਾਂ ਪੰਜਾਬ' ਰੈਲੀ ਨੂੰ ਪ੍ਰਿਯੰਕਾ ਗਾਂਧੀ ਨੇ ਸੰਬੋਧਨ ਕੀਤਾ।

ਪ੍ਰਿਯੰਕਾ ਗਾਂਧੀ ਵਲੋਂ ਧੂਰੀ 'ਚ ਦਲਬੀਰ ਗੋਲਡੀ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ
ਪ੍ਰਿਯੰਕਾ ਗਾਂਧੀ ਵਲੋਂ ਧੂਰੀ 'ਚ ਦਲਬੀਰ ਗੋਲਡੀ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਜੋ ਸਿਆਸਤ ਇਸ ਸਮੇਂ ਪੰਜਾਬ 'ਚ ਚੱਲ ਰਹੀ ਹੈ, ਉਸ ਦੀ ਨੀਅਤ ਪਛਾਨਣੀ ਪਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸੂਬੇ 'ਚ 5 ਸਾਲ ਕਾਂਗਰਸ ਦੀ ਸਰਕਾਰ ਚੱਲੀ ਤਾਂ ਇਨ੍ਹਾਂ 5 ਸਾਲਾਂ ਦੌਰਾਨ ਵਿਕਾਸ ਵੀ ਹੋਇਆ। ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਜਦੋਂ ਸਾਨੂੰ ਲੱਗਾ ਕਿ ਸਾਡੀ ਸਰਕਾਰ ਭਾਜਪਾ ਦੇ ਕਹਿਣ 'ਤੇ ਚੱਲ ਰਹੀ ਹੈ ਤਾਂ ਅਸੀਂ ਬਦਲਾਅ ਕੀਤਾ ਅਤੇ ਇਸ ਨੂੰ ਬਦਲਣਾ ਬੇਹੱਦ ਜ਼ਰੂਰੀ ਸੀ, ਜਿਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਆਏ।

ਉਨ੍ਹਾਂ ਕਿਹਾ ਕਿ ਇਹ ਸਾਡਾ ਦਾਅਵਾ ਹੈ ਕਿ ਪੂਰੇ ਦੇਸ਼ 'ਚ ਅਜਿਹੀ ਕੋਈ ਸਰਕਾਰ ਨਹੀਂ ਹੈ, ਜਿਸ ਨੇ 111 ਦਿਨਾਂ 'ਚ ਇੰਨੇ ਜ਼ਿਆਦਾ ਕੰਮ ਕੀਤੇ ਹੋਣ। ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਨੇ 6 ਹਜ਼ਾਰ, 400 ਕਰੋੜ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ, 1500 ਕਰੋੜ ਬਿਜਲੀ ਦੇ ਬਿੱਲ ਮੁਆਫ਼ ਕੀਤੇ, ਕਿਸਾਨਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ, ਬਿਜਲੀ ਦੇ ਰੇਟ 3 ਰੁਪਏ ਪ੍ਰਤੀ ਯੂਨਿਟ ਤੱਕ ਲੈਕੇ ਆਉਂਦੇ ਗਏ।

ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਪੰਜਾਬ 'ਚ ਅੱਜ ਸਭ ਤੋਂ ਵੱਡੀ ਸਮੱਸਿਆ ਮਹਿੰਗਾਈ ਤੇ ਰੁਜ਼ਗਾਰ ਹੈ। ਇਸ ਲਈ ਸੂਬੇ ਨੂੰ ਇਕ ਅਜਿਹੀ ਸਰਕਾਰ ਚਾਹੀਦੀ ਹੈ, ਜੋ ਲੋਕਾਂ ਨੂੰ ਰੁਜ਼ਗਾਰ ਦੇਵੇ। ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਜੇਕਰ ਅਸੀਂ ਔਰਤਾਂ ਨੂੰ 8-8 ਸਿਲੰਡਰ ਦੇਣ ਦੀ ਗੱਲ ਕਰ ਰਹੇ ਹਾਂ ਅਤੇ ਇਸ ਦੇ ਨਾਲ ਹੀ ਮਹਿਲਾ ਸਸ਼ਕਤੀਕਰਨ ਵੱਲ ਵੀ ਪੂਰਾ ਧਿਆਨ ਦੇ ਰਹੇ ਹਾਂ।

ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਔਰਤਾਂ ਨੂੰ ਵੀ ਸਰਕਾਰੀ ਰੁਜ਼ਗਾਰ ਮਿਲੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਚਲਾਉਣਾ ਜਾਣਦੀ ਹੈ ਕਿਉਂਕਿ ਉਨ੍ਹਾਂ ਨੇ ਕੰਮ ਕੀਤਾ ਹੈ। ਇਸ ਲਈ ਕਾਂਗਰਸ ਪਾਰਟੀ ਹੀ ਸੂਬੇ ਦਾ ਵਿਕਾਸ ਕਰ ਸਕਦੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਕੇਜਰੀਵਾਲ ਵੱਲੋਂ ਰੋਡ ਸ਼ੋਅ, ਕੀਤੀ ਇਹ ਅਪੀਲ

Last Updated : Feb 13, 2022, 5:40 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.