ETV Bharat / city

ਵਾਟਰ ਸਪਲਾਈ ਮੁਲਾਜ਼ਮਾਂ ਵੱਲੋਂ ਤੀਜੇ ਦਿਨ ਵੀ ਹੜਤਾਲ ਜਾਰੀ - Malerkotla

ਕਈ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਵਾਟਰ ਸਪਲਾਈ ਦੇ ਮਾਸਟਰ ਮੋਟੀਵੇਟਰ ਯੂਨੀਅਨ ਦੇ ਠੇਕੇ 'ਤੇ ਭਰਤੀ ਕੀਤੇ ਗਏ ਮੁਲਾਜ਼ਮਾਂ ਨੇ ਪਿੰਡ ਭੋਗੀਵਾਲ ਵਿਖੇ ਪਾਣੀ ਵਾਲੀ ਟੈਂਕੀ 'ਤੇ ਚੜ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨਾ ਲਗਾਤਾਰ 3 ਦਿਨ ਤੋਂ ਜਾਰੀ ਹੈ।

Protest by Water Supply Union
author img

By

Published : Jun 30, 2019, 5:03 PM IST

Updated : Jun 30, 2019, 7:50 PM IST

ਮਲੇਰਕੋਟਲਾ: ਮਲੇਰਕੋਟਲਾ ਦੇ ਨਾਲ ਲੱਗਦੇ ਪਿੰਡ ਭੋਗੀਵਾਲ ਵਿਖੇ ਪਾਣੀ ਵਾਲੀ ਟੈਂਕੀ 'ਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਵਾਟਰ ਸਪਲਾਈ ਦੇ ਠੇਕੇ ਉੱਤੇ ਭਰਤੀ ਕੀਤੇ ਗਏ ਮੁਲਾਜ਼ਮਾਂ ਦਾ ਅੱਜ ਤੀਜੇ ਦਿਨ ਵੀ ਧਰਨਾ ਜਾਰੀ ਹੈ। ਇਨ੍ਹਾਂ ਤੋਂ ਕੰਮ ਤਾਂ ਕਰਵਾਇਆ ਗਿਆ ਪਰ ਤਨਖ਼ਾਹ ਨਹੀਂ ਦਿੱਤੀ ਗਈ ਜਿਸ ਕਾਰਨ ਇਨ੍ਹਾਂ ਵਿੱਚ ਕਾਫਡੀ ਗੁੱਸਾ ਪਾਇਆ ਜਾ ਰਿਹਾ ਹੈ।
ਜਿੱਥੇ ਪੰਜਾਬ ਸਰਕਾਰ ਵਿਰੁੱਧ ਮੁਲਾਜ਼ਮਾਂ ਨੇ ਨਾਅਰੇਬਾਜ਼ੀ ਕੀਤੀ, ਉੱਥੇ ਹੀ ਇਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਤੋਂ ਕੰਮ ਤਾਂ ਕਰਵਾਇਆ ਗਿਆ ਪਰ ਭੁਗਤਾਨ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦ ਤਕ ਉਨ੍ਹਾਂ ਨੂੰ ਵਿਭਾਗ ਵਿੱਚ ਪੱਕਾ ਨਹੀਂ ਕੀਤਾ ਜਾਂਦਾ ਅਤੇ ਰੈਗੂਲਰ ਤਨਖ਼ਾਹ ਨਹੀਂ ਦਿੱਤੀ ਜਾਂਦੀ ਉਦੋਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਆਪਣੀਆ ਮੰਗਾ ਨੂੰ ਪੂਰੀਆਂ ਕਰਵਾਉਣ ਲਈ ਪਿੰਡ ਭੋਗੀਵਾਲ ਵਿਖੇ ਲੁਧਿਆਣਾ-ਪਟਿਆਲਾ-ਸੰਗਰੂਰ ਸੜਕੀ ਮਾਰਗ ਬੰਦ ਕਰ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ।

ਵੇੇਖੋ ਵੀਡੀਓ
ਟੀਮ ਨਾਲ ਗੱਲਬਾਤ ਕਰਦਿਆਂ ਠੇਕੇ 'ਤੇ ਭਰਤੀ ਮੁਲਾਜ਼ਮਾਂ ਨੇ ਕਿਹਾ ਕਿ ਜੋ ਰੋਟੀ ਖਾਣ ਲਈ ਇਨਾਂ ਲਈ ਆਉਂਦੀ ਹੈ, ਪੁਲਿਸ ਵਾਲੇ ਹੀ ਖਾ ਜਾਂਦੇ ਹਨ। ਵਾਰ-ਵਾਰ ਸਰਕਾਰ ਨਾਲ ਮੀਟਿੰਗਾਂ ਕੀਤੀਆ ਗਈਆ ਸਨ ਪਰ ਸਰਕਾਰ ਨੇ ਉਨ੍ਹਾਂ ਦੀ ਨਹੀ ਸੁਣੀ। ਇਸ ਮੌਕੇ ਸੰਗਰੂਰ ਤੋਂ ਏਡੀਸੀ ਅਤੇ ਡੀਐੱਸਪੀ ਅਮਰ ਪਹੁੰਚੇ ਜਿਨ੍ਹਾਂ ਵੱਲੋਂ ਧਰਨਾ ਦੇ ਰਹੇ ਇਨ੍ਹਾਂ ਕਰਮਚਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਪਰ ਇਹ ਧਰਨਾਕਾਰੀ ਆਪਣੀਆਂ ਮੰਗਾਂ 'ਤੇ ਅੜੇ ਹੋਏ ਹਨ ਅਤੇ ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਲਿਖਤੀ ਰੂਪ ਵਿੱਚ ਲਿਖ ਕੇ ਨਹੀਂ ਦਿੱਤਾ ਜਾਂਦਾ ਕਿ ਤੁਹਾਨੂੰ ਵਿਭਾਗ ਵਿੱਚ ਪੱਕਾ ਕੀਤਾ ਜਾਵੇਗਾ ਉਦੋਂ ਤੱਕ ਉਹ ਇਹ ਧਰਨਾ ਪ੍ਰਦਰਸ਼ਨ ਇਸ ਤਰ੍ਹਾਂ ਜਾਰੀ ਰੱਖਣਗੇ।
ਵੇਖੋ ਵੀਡੀਓ
ਇਸ ਮੌਕੇ ਪਹੁੰਚੇ ਏਡੀਸੀ ਚੰਦਰ ਸ਼ੇਖਰ ਵੱਲੋਂ ਮੀਡੀਆ ਨਾਲ ਗੱਲਬਾਤ ਕਰ ਕੇ ਜਾਣਕਾਰੀ ਦਿੱਤੀ ਗਈ ਕਿ ਕੋਸ਼ਿਸ਼ ਜਾਰੀ ਹੈ ਕਿ ਜਲਦ ਤੋਂ ਜਲਦ ਇਹ ਪ੍ਰਦਰਸ਼ਨਕਾਰੀ ਟੈਂਕੀ ਤੋਂ ਉਤਰਨ ਅਤੇ ਉਹ ਗੱਲਬਾਤ ਕਰਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ ਕਿ ਇੱਥੇ ਉਨ੍ਹਾਂ ਦੇ ਪੀਣ ਲਈ ਪਾਣੀ ਤੇ ਖਾਣੇ ਦਾ ਪ੍ਰਬੰਧ ਨਹੀਂ ਕੀਤਾ ਗਿਆ ਜੋ ਕਿ ਇੱਕ ਨੋਟਿਸ ਜ਼ਰੀਏ ਕਿਹਾ ਗਿਆ ਸੀ ਕਿ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਪੀਣ ਵਾਲਾ ਪਾਣੀ ਅਤੇ ਖਾਣ ਦਾ ਪ੍ਰਬੰਧ ਪ੍ਰਸ਼ਾਸਨ ਵੱਲੋਂ ਕੀਤਾ ਜਾਵੇਗਾ ਜੋ ਹਾਲੇ ਤੱਕ ਨਹੀਂ ਹੋਇਆ ਤਾਂ ਉਨ੍ਹਾਂ ਕਿਹਾ ਕਿ ਇਸ ਦਾ ਵੀ ਜਲਦ ਹੱਲ ਕੀਤਾ ਜਾਵੇਗਾ। ਹੁਣ ਵੇਖਣਾ ਹੋਵੇਗਾ ਕਿ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਕਦੋਂ ਮੰਨੀਆਂ ਜਾਂਦੀਆਂ ਹਨ ਜਾਂ ਫਿਰ ਅਜੇ ਇਨ੍ਹਾਂ ਨੂੰ ਹੋਰ ਤਿੱਖਾ ਸੰਘਰਸ਼ ਕਰਨ ਦੀ ਜ਼ਰੂਰਤ ਪਵੇਗੀ।

Last Updated : Jun 30, 2019, 7:50 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.