ਸੰਗਰੂਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਲਹਿਰਾਗਾਗਾ ਦੇ ਪਿੰਡ ਬੰਗਾਂ ਵਿਖੇ ਪਾਤੜਾਂ ਮਾਨੂਕ ਸੜਕ ਦਾ ਨਾਂਅ ਬਦਲ ਕੇ ਬ੍ਰਿਛ ਭਾਨ ਮਾਰਗ ਐਲਾਨ ਕਰ ਲਈ ਪੁੱਜੇ। ਇੱਥੇ ਸਮਾਗਮ ਤੋਂ ਬਾਅਦ ਰਜਿੰਦਰ ਕੌਰ ਭੱਠਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਦਲ 'ਤੇ ਜੰਮ ਕੇ ਨਿਸ਼ਾਨੇ ਸਾਧੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਕਾਲੀ-ਭਾਜਪਾ ਸਰਕਾਰ ਦੀ ਸੱਤਾ ਦੌਰਾਨ ਹੋਈ ਸੀ। ਉਨ੍ਹਾਂ ਅਕਾਲੀ ਦਲ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਕਾਲੀ ਦਲ ਨੇ ਬੇਅਦਬੀ ਕਾਂਡ ਹੋਣ ਤੋਂ ਬਾਅਦ ਕੋਈ ਵੀ ਠੋਸ ਕਦਮ ਨਹੀਂ ਚੁੱਕੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਇਸ ਗੱਲ ਤੋਂ ਜਾਣਬੂਝ ਕੇ ਇਨਕਾਰ ਕਰ ਰਹੇ ਹਨ ਤੇ ਉਸ ਵੇਲੇ ਸੁਖਬੀਰ ਉਪ-ਮੁੱਖ ਮੰਤਰੀ ਤੇ ਸੂਬੇ ਦੇ ਗ੍ਰਹਿ ਮੰਤਰੀ ਸਨ।
ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੱਤਾ 'ਚੋਂ ਆਉਣ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਸ਼ੁਰੂ ਹੋਈ ਹੈ, ਤੇ ਇਹ ਮਾਮਲਾ ਕੋਰਟ 'ਚ ਪਹੁੰਚਾਇਆ ਗਿਆ ਹੈ। ਕਾਂਗਰਸ ਵੱਲੋਂ ਇਹ ਗੱਲ ਵੀ ਸਾਫ਼ ਤੌਰ 'ਤੇ ਕਹੀ ਗਈ ਹੈ ਕਿ ਜੋ ਲੋਕ ਇਸ ਮਾਮਲੇ 'ਚ ਦੋਸ਼ੀ ਪਾਏ ਜਾਣਗੇ ਉਨ੍ਹਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਉਨ੍ਹਾਂ ਦਿੱਲੀ ਚੋਣਾਂ ਦੌਰਾਨ ਕਾਂਗਰਸ ਦੀ ਵੱਡੀ ਹਾਰ 'ਤੇ ਬੋਲਦੇ ਹੋਏ ਆਖਿਆ ਕਿ ਕਾਂਗਰਸ ਦੀ ਹਾਰ ਜਨਤਾ ਦਾ ਫ਼ਤਵਾ ਹੈ। ਉਨ੍ਹਾਂ ਆਖਿਆ ਕਿ ਜਨਤਾ ਨੂੰ ਜੋ ਠੀਕ ਲਗਾ, ਜਨਤਾ ਨੇ ਉਹ ਕੀਤਾ। ਉਨ੍ਹਾਂ ਕਿਹਾ ਕਿ ਜਨਤਾ ਦੇ ਫੈਸਲੇ ਦਾ ਮਾਣ ਰੱਖਣਾ ਸਾਡਾ ਫ਼ਰਜ ਹੈ। ਉਨ੍ਹਾਂ ਕਾਂਗਰਸ ਪਾਰਟੀ ਨੂੰ ਮੌਜੂਦਾ ਹਾਲਾਤ ਲਈ ਜਾਗਣ ਤੇ ਸਚੇਤ ਰਹਿਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਕਾਂਗਰਸੀ ਆਗੂ ਰਵਨੀਤ ਬਿੱਟੂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਨੂੰ ਲੈ ਕੇ ਕਿਹਾ ਕਿ ਲਾਅ ਐਂਡ ਆਰਡਰ ਸਰਕਾਰ ਦੀ ਜ਼ਿੰਮੇਵਾਰੀ ਹੈ।
ਮੁੱਖ ਮੰਤਰੀ ਵੱਲੋਂ ਲਾਅ ਐਂਡ ਆਡਰ 'ਚ ਕਿਸੇ ਤਰ੍ਹਾਂ ਦੀ ਢਿੱਲ ਨਾ ਕੀਤੇ ਜਾਣ ਦੀ ਗੱਲ ਆਖੀ ਗਈ ਹੈ। ਉਨ੍ਹਾਂ ਆਖਿਆ ਕਿ ਇੱਕ ਸਮੇਂ 'ਚ ਉਨ੍ਹਾਂ ਨੂੰ ਵੀ ਅਜਿਹੀ ਧਮਕੀਆਂ ਮਿਲਿਆ ਸਨ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੂੰ ਸਲਾਮੀ ਦੇਣ ਵਾਲੇ ਅਤੇ ਗੈਂਗਸਟਰ ਆਦਿ ਅਕਾਲ ਦਲ ਦੀ ਸਰਕਾਰ ਵੇਲੇ ਪੈਦਾ ਹੋਏ ਹਨ। ਰਵਨੀਤ ਬਿੱਟੂ ਬੇਅੰਤ ਸਿੰਘ ਦਾ ਪੋਤਾ ਹੈ, ਜਿਨ੍ਹਾਂ ਨੇ ਅੱਤਵਾਦ ਖ਼ਤਮ ਕਰਕੇ ਅਮਨ ਲਿਆਂਦਾ ਸੀ ਤੇ ਉਨ੍ਹਾਂ ਦੀ ਸੁਰੱਖਿਆ ਲਈ ਸਰਕਾਰ ਪੂਰੀ ਤਰ੍ਹਾਂ ਸੁਚੇਤ ਹੈ।