ETV Bharat / city

ਭਲਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵਿਆਹ

ਆਮ ਆਦਮੀ ਪਾਰਟੀ ਦੀ ਸੰਗਰੂਰ ਤੋਂ ਮਹਿਲਾ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਭਲਕੇ ਵਿਆਹ ਹੋਣ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਦੇ ਵਿਆਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ ਅਤੇ ਵਿਆਹ ਦੀਆਂ ਰਸਮਾਂ ਪਟਿਆਲਾ ਦੇ ਨੇੜੇ ਹੋਣਗੀਆਂ।

MLA Narinder Kaur Bharaj wedding tomorrow
ਭਲਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵਿਆਹ
author img

By

Published : Oct 6, 2022, 10:55 AM IST

Updated : Oct 6, 2022, 12:47 PM IST

ਸੰਗਰੂਰ: ਆਮ ਆਦਮੀ ਪਾਰਟੀ ਦੀ ਸੰਗਰੂਰ ਤੋਂ ਮਹਿਲਾ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਭਲਕੇ ਵਿਆਹ ਹੋਣ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੁੱਖ ਮੰਤਰੀ ਭਗਵੰਤ ਮਾਨ ਵੀ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਵਿਆਹ ਵਿੱਚ ਸ਼ਾਮਲ ਹੋਣਗੇ। ਦੱਸ ਦਈਏ ਕਿ ਵਿਆਹ ਦੀਆਂ ਰਸਮਾਂ ਪਟਿਆਲਾ ਦੇ ਨੇੜੇ ਹੋਵੇਗੀ। ਦੱਸ ਦਈਏ ਕਿ ਇੱਕ ਆਮ ਕਿਸਾਨ ਪਰਿਵਾਰ ਦੀ ਧੀ ਨਰਿੰਦਰ ਕੌਰ ਭਰਾਜ ਨੇ ਪਹਿਲੀ ਵਾਰ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਚੋਣ ਲੜੀ ਸੀ ਅਤੇ ਰਿਕਾਰਡਤੋੜ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ।

ਪਟਿਆਲਾ ਵਿੱਚ ਹੋਣਗੀਆਂ ਵਿਆਹ ਦੀਆਂ ਰਸਮਾਂ: ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਵਿਧਾਨਸਭਾ 2022 ਚੋਣਾਂ ਤੋਂ ਪਹਿਲਾਂ ਦੋਹਾਂ ਪਰਿਵਾਰਾਂ ਦੇ ਨੇੜੇ ਦੇ ਸਬੰਧ ਹਨ। ਪਟਿਆਲਾ ਦੇ ਕੋਲ ਕਿਸੇ ਗੁਰੂਦੁਆਰਾ ਸਾਹਿਬ ਵਿੱਚ ਬੇਹੱਦ ਸਾਧੇ ਢੰਗ ਦੇ ਨਾਲ ਵਿਆ ਕਰਵਾਇਆ ਜਾਵੇਗਾ। ਵਿਧਾਇਕ ਭਰਾਜ ਆਪਣੇ ਮਾਤਾ ਪਿਤਾ ਦੀ ਪਸੰਦ ਦੇ ਮੁਤਾਬਿਕ ਹੀ ਵਿਆਹ ਕਰਵਾ ਰਹੇ ਹਨ।

ਨਰਿੰਦਰ ਕੌਰ ਭਰਾਜ ਦਾ ਪਰਿਵਾਰ: ਦੱਸ ਦਈਏ ਕਿ ਭਰਾਜ ਇੱਕ ਸਾਂਝੇ ਪਰਿਵਾਰ ਵਿੱਚ ਰਹਿੰਦੇ ਹਨ, ਜਿਸ ਵਿੱਚ ਉਨ੍ਹਾਂ ਦੇ ਮਾਤਾ-ਪਿਤਾ, ਦਾਦਾ-ਦਾਦੀ ਅਤੇ ਚਾਚੇ ਸ਼ਾਮਲ ਹਨ। ਉਨ੍ਹਾਂ ਦੇ ਭਰਾ ਦੀ ਛੋਟੀ ਉਮਰ ਵਿਚ ਹੀ ਮੌਤ ਹੋ ਗਈ ਸੀ।

ਵਿਧਾਇਕਾ ਭਰਾਜ ਦਾ ਸਿਆਸੀ ਸਫਰ: ਜੇਕਰ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਸਿਆਸੀ ਕਰੀਅਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਲੰਘੀਆਂ ਪੰਜਾਬ ਵਿਧਾਨਸਭਾ ਚੋਣਾਂ 2022 ਵਿੱਚ ਕਾਂਗਰਸ ਦੇ ਸੀਨੀਅਰ ਆਗੂ ਵਿਜੇਂਦਰ ਸਿੰਗਲਾਂ ਨੂੰ 35868 ਵੋਟਾਂ ਨਾਲ ਹਰਾਇਆ ਸੀ। ਭਾਰਜ ਪੰਜਾਬ ਵਿੱਚ ਸਭ ਤੋਂ ਛੋਟੀ ਉਮਰ ਵਿੱਚ ਵਿਧਾਇਕ ਬਣੇ ਹਨ। ਉਸ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਗ੍ਰੈਜੂਏਸ਼ਨ ਕੀਤੀ। ਐਲਬੀ ਕਰ ਚੁੱਕੇ ਭਾਰਜ ਦੋ ਵਾਰ 'ਆਪ' ਦੇ ਜ਼ਿਲ੍ਹਾ ਯੂਥ ਪ੍ਰਧਾਨ ਵੀ ਬਣੇ। 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੰਗਰੂਰ ਜ਼ਿਲ੍ਹੇ ਵਿੱਚ ਆਪ ਦਾ ਬੂਥ ਬਣਾਉਣ ਲਈ ਕੋਈ ਵੀ ਅੱਗੇ ਨਹੀਂ ਆਇਆ, ਇਸ ਲਈ ਨਰਿੰਦਰ ਕੌਰ ਨੇ ਪਿੰਡ ਭਾਰਜ ਵਿੱਚ ਬੂਥ ਸਥਾਪਤ ਕੀਤਾ।

ਇਹ ਵੀ ਪੜੋ: ਸੀਐੱਮ ਮਾਨ ਵੱਲੋਂ ਪੰਜਾਬ ਪੁਲਿਸ ਵਿੱਚ ਭਰਤੀ ਪ੍ਰੀਖਿਆ ਦਾ ਵੇਰਵਾ ਜਾਰੀ

Last Updated : Oct 6, 2022, 12:47 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.