ਸੰਗਰੂਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦਾ ਦੇਹਾਂਤ ਹੋ ਗਿਆ ਹੈ। ਬੀਬੀ ਅਮਰਪਾਲ ਕੌਰ ਬੀਬੀ ਇੰਦਰਜੀਤ ਕੌਰ ਪ੍ਰਧਾਨ ਪਿੰਗਲਵਾੜਾ ਦੀ ਛੋਟੀ ਭੈਣ ਸਨ। ਉਹ ਬਹੁਤ ਧਾਰਮਿਕ ਵਿਚਾਰਾਂ ਦੇ ਸਨ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਤਤਪਰ ਰਹਿੰਦੇ ਸਨ। ਬੀਬੀ ਜੀ ਦੇ ਚਲਾਣਾ ਕਰ ਜਾਣ ਦੀ ਖ਼ਬਰ ਸੁਣ ਕੇ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਗ ਪ੍ਰਗਟਾਇਆ।